ਮੁੱਖ ਮੰਤਰੀ ਵੱਲੋਂ ਰਾਮਪੁਰਾ ਨੇੜੇ ਬੱਸ ਨੂੰ ਅੱਗ ਲੱਗਣ ਕਾਰਨ ਮਾਰੇ ਗਏ ਮੁਸਾਫਰਾਂ ਨੂੰ 1-1 ਲੱਖ ਮੁਆਵਜ਼ੇ ਵਜੋਂ ਦੇਣ ਦਾ ਐਲਾਨ

ਸਕੂਲੀ ਬੱਸ ਅੱਗ ਹਾਦਸੇ ਵਿੱਚ ਜ਼ਖ਼ਮੀਆਂ ਨੂੰ ਵੀ ਇਲਾਜ ਲਈ 25-25 ਹਜ਼ਾਰ ਰੁਪਏ ਦੇਣ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 14 ਮਈ:
ਬੀਤੇ ਦਿਨ ਰਾਮਪੁਰਾ ਫੂਲ ਵਿਖੇ ਇਕ ਪ੍ਰਾਈਵੇਟ ਬੱਸ ਨੂੰ ਅੱਗ ਲੱਗ ਜਾਣ ਨਾਲ ਤਿੰਨ ਸਵਾਰੀਆਂ ਦੀ ਮੌਤ ਤੇ ਕੁਝ ਦੇ ਜ਼ਖਮੀ ਹੋ ਜਾਣ ਦੀ ਦੁਖਦਾਇਕ ਘਟਨਾ ’ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਲਈ ਇਕ-ਇਕ ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ਐਲਾਨ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਸ ਘਟਨਾ ਵਿੱਚ ਜ਼ਖਮੀ ਹੋ ਜਾਣ ਵਾਲਿਆਂ ਨੂੰ ਵੀ 25-25 ਹਜ਼ਾਰ ਰੁਪਏ ਦੇਣ ਦੇ ਹੁਕਮ ਕੀਤੇ ਹਨ।
ਇਹ ਘਟਨਾ ਸ਼ਨਿਚਰਵਾਰ ਦੀ ਸ਼ਾਮ ਨੂੰ ਬਠਿੰਡਾ ਤੋਂ 35 ਕਿਲੋਮੀਟਰ ਦੂਰ ਪ੍ਰਾਈਵੇਟ ਕੰਪਨੀ ਦੀ ਏ.ਸੀ ਬੱਸ ਨੂੰ ਅੱਗ ਲੱਗ ਜਾਣ ਕਾਰਨ ਵਾਪਰੀ। ਰਈਆ ਟਰਾਂਸਪੋਰਟ ਕੰਪਨੀ ਦੀ ਬੱਸ ਬਠਿੰਡਾ ਤੋਂ ਲੁਧਿਆਣਾ ਜਾ ਰਹੀ ਸੀ ਤਾਂ ਰਾਮਪੁਰਾ ਫੂਲ ਵਿਖੇ ਰੇਲਵੇ ਕਰਾਸਿੰਗ ਨੇੜੇ ਬੱਸ ਨੂੰ ਅੱਗ ਲੱਗ ਗਈ ਜਿਸ ਨੇ ਤੇਜ਼ੀ ਨਾਲ ਬੱਸ ਨੂੰ ਲਪੇਟ ਵਿੱਚ ਲੈ ਲਿਆ ਅਤੇ ਇਸ ਨਾਲ ਤਿੰਨ ਮੁਸਾਫਰਾਂ ਦੀ ਮੌਤ ਹੋ ਗਈ ਜਦਕਿ ਦੋ ਦਰਜਨ ਜ਼ਖਮੀ ਹੋ ਗਏ। ਮੁੱਖ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਕੇ ਜ਼ਿੰਮੇਵਾਰੀ ਤੈਅ ਕਰਨ ਦੇ ਵੀ ਹੁਕਮ ਦਿੱਤੇ। ਉਨ੍ਹਾਂ ਨੇ ਟਰਾਂਸਪੋਰਟ ਵਿਭਾਗ ਨੂੰ ਵੀ ਆਖਿਆ ਕਿ ਨਵੀਂ ਬਣ ਰਹੀ ਟਰਾਂਸਪੋਰਟ ਨੀਤੀ ਵਿੱਚ ਸਾਰੇ ਵਾਹਨਾਂ ਖਾਸ ਕਰਕੇ ਬੱਸਾਂ ਲਈ ਸਖ਼ਤ ਸੁਰੱਖਿਆ ਇੰਤਜ਼ਾਮ ਨੂੰ ਯਕੀਨੀ ਬਣਾਉਣ ਲਈ ਵੀ ਉਪਬੰਧ ਕੀਤਾ ਜਾਵੇ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…