nabaz-e-punjab.com

ਮੁੱਖ ਮੰਤਰੀ ਵੱਲੋਂ ਸ਼ਹੀਦ ਹੌਲਦਾਰ ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਸਰਕਾਰੀ ਨੌਕਰੀ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 10 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ 31 ਫੀਲਡ ਰੈਜੀਮੈਂਟ ਦੇ ਹੌਲਦਾਰ (ਗਨਰ) ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ। ਇਹ ਬਹਾਦਰ ਜਵਾਨ 8 ਅਪ੍ਰੈਲ, 2021 ਨੂੰ ਆਪਣੀ ਡਿਊਟੀ ਉੱਤੇ ਗਸ਼ਤ ਕਰਦੇ ਸਮੇਂ ਪੈਰ ਤਿਲਕਣ ਕਾਰਨ ਅਰੁਣਾਚਲ ਪ੍ਰਦੇਸ਼ ਦੇ ਪਿੰਡ ਮਨੀਗੌਂਗ ਨੇੜੇ ਵਗਦੀ ਸਿਓਮ ਨਦੀ ਵਿਚ ਡਿੱਗ ਪਿਆ ਸੀ ਅਤੇ 7 ਮਈ, 2021 ਨੂੰ ਉਸ ਨੂੰ ਮਿ੍ਰਤ ਪਾਇਆ ਗਿਆ ਸੀ।
ਬਹਾਦਰ ਸੈਨਿਕ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰੱਖਿਆ ਲਈ ਉਨਾਂ ਦਾ ਪੂਰਨ ਸਮਰਪਣ ਅਤੇ ਜਾਨ ਦੀ ਕੁਰਬਾਨੀ ਉਨਾਂ ਦੇ ਸਾਥੀ ਸੈਨਿਕਾਂ ਨੂੰ ਵਧੇਰੇ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰੇਗੀ।
ਹੌਲਦਾਰ (ਗਨਰ) ਅੰਮਿ੍ਤਪਾਲ ਸਿੰਘ ਸੰਗਰੂਰ ਜ਼ਿਲ ਦੇ ਪਿੰਡ ਖੇੜੀ ਦਾ ਰਹਿਣ ਵਾਲਾ ਸੀ ਅਤੇ ਆਪਣੇ ਪਿੱਛੇ ਆਪਣੀ ਪਤਨੀ ਹਰਮੀਤ ਕੌਰ (ਵਾਰਸ), 11 ਵਰਿਆਂ ਦੀ ਪੁੱਤਰ ਗੁਰਸੇਵਕ ਸਿੰਘ, ਪਿਤਾ ਬਲਵੀਰ ਸਿੰਘ, ਮਾਤਾ ਭਗਵਾਨ ਕੌਰ ਅਤੇ ਭਰਾ ਹਰਵਿੰਦਰ ਸਿੰਘ ਨੂੰ ਛੱਡ ਗਿਆ। ਸ਼ਹੀਦ ਦੀ ਮਿ੍ਤਕ ਦੇਹ ਦਾ ਅੱਜ ਹੀ ਉਸ ਦੇ ਜੱਦੀ ਪਿੰਡ ਸਸਕਾਰ ਕਰ ਦਿੱਤਾ ਗਿਆ।

Load More Related Articles
Load More By Nabaz-e-Punjab
Load More In Awareness/Campaigns

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …