ਜੁਰਾਬਾਂ ਵੇਚਣ ਵਾਲੇ ਲੜਕੇ ਦੀ ਪੜ੍ਹਾਈ ਦਾ ਖਰਚਾ ਚੁੱਕਣ ਅਤੇ ਪਰਿਵਾਰ ਲਈ 2 ਲੱਖ ਰੁਪਏ ਦੀ ਮਦਦ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਮਈ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਸਾਲਾਂ ਦੇ ਵੰਸ਼ ਸਿੰਘ ਦੀ ਹਾਲਤ ਨੂੰ ਦੇਖਦਿਆਂ ਅੱਜ ਸੂਬਾ ਸਰਕਾਰ ਵੱਲੋਂ ਉਸ ਦੀ ਸਿੱਖਿਆ ਲਈ ਪੂਰਾ ਵਿੱਤੀ ਸਹਿਯੋਗ ਕਰਨ ਤੋਂ ਇਲਾਵਾ ਪਰਿਵਾਰ ਨੂੰ 2 ਲੱਖ ਰੁਪਏ ਦੀ ਫੌਰੀ ਇਮਦਾਦ ਦੇਣ ਦਾ ਐਲਾਨ ਕੀਤਾ ਹੈ। ਵੰਸ਼ ਸਿੰਘ ਦੀ ਆਪਣੇ ਪਰਿਵਾਰ ਦੀ ਸਹਾਇਤਾ ਲਈ ਲੁਧਿਆਣਾ ਦੀਆਂ ਸੜਕਾਂ ਉਤੇ ਜੁਰਾਬਾਂ ਵੇਚਣ ਦੀ ਵੀਡੀਓ ਵਾਇਰਲ ਹੋਈ ਸੀ ਜਿਸ ਦੀ ਹਾਲਤ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਇਹ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਨੂੰ ਹੁਕਮ ਦਿੱਤੇ ਕਿ ਵੰਸ਼, ਜੋ ਸਕੂਲ ਛੱਡ ਚੁੱਕਾ ਹੈ, ਨੂੰ ਮੁੜ ਸਕੂਲ ਭੇਜਿਆ ਜਾਵੇ ਅਤੇ ਉਸ ਦੀ ਪੜ੍ਹਾਈ ਦਾ ਸਾਰਾ ਖਰਚਾ ਸੂਬਾ ਸਰਕਾਰ ਚੁੱਕੇਗੀ।
ਮੁੱਖ ਮੰਤਰੀ ਨੇ ਵੰਸ਼ ਦੀ ਇਕ ਕਾਰ ਚਾਲਕ ਵੱਲੋਂ ਜੁਰਾਬਾਂ ਦੀ ਕੀਮਤ ਤੋਂ ਵੱਧ 50 ਰੁਪਏ ਦੇਣ ਦੀ ਪੇਸ਼ਕਸ਼ ਨੂੰ ਇਨਕਾਰ ਕਰਦੇ ਹੋਏ ਦੀ ਵੀਡੀਓ ਦੇਖਣ ਤੋਂ ਬਾਅਦ ਇਸ ਲੜਕੇ ਅਤੇ ਉਸ ਦੇ ਪਰਿਵਾਰ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਵੰਸ਼ ਦੇ ਸਵੈ-ਮਾਣ ਨੇ ਪ੍ਰਭਾਵਿਤ ਕੀਤਾ ਹੈ। ਇਸ ਲੜਕੇ ਦੀ ਵੀਡੀਓ ਨੂੰ ਸੋਸ਼ਲ ਮੀਡੀਆ ਉਤੇ ਲੱਖਾਂ ਲੋਕਾਂ ਨੇ ਦੇਖਿਆ ਅਤੇ ਲੋਕ ਇਸ ਦੀ ਇਮਾਨਦਾਰੀ ਅਤੇ ਸਵੈ-ਮਾਣ ਦੀ ਸ਼ਲਾਘਾ ਕਰ ਰਹੇ ਹਨ।ਵੰਸ਼ ਦਾ ਪਿਤਾ ਪਰਮਜੀਤ ਵੀ ਜੁਰਾਬਾਂ ਵੇਚਦਾ ਹੈ ਜਦਕਿ ਉਸ ਦੀ ਮਾਤਾ ਰਾਣੀ ਘਰੇਲੂ ਸੁਆਣੀ ਹੈ। ਵੰਸ਼ ਦੀਆਂ ਤਿੰਨ ਭੈਣਾਂ ਅਤੇ ਇਕ ਵੱਡਾ ਭਰਾ ਹੈ ਅਤੇ ਪਰਿਵਾਰ ਹੈਬੋਵਾਲ ਇਲਾਕੇ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਹੈ।

Load More Related Articles
Load More By Nabaz-e-Punjab
Load More In Education and Board

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…