ਮੁੱਖ ਮੰਤਰੀ ਵੱਲੋਂ ਮੀਡੀਆ ਨੂੰ ਸਮਾਜ ਦੇ ਸਮੁੱਚੇ ਵਿਕਾਸ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਪੰਜਾਬ ਵਿੱਚ ਵਿਵਾਦਪੂਰਨ ਫਿਲਮ ‘ਪਦਮਾਵਤੀ’ ਦੀ ਸਕਰਨਿੰਗ ਨਹੀਂ ਰੋਕੀ ਜਾਵੇਗੀ: ਕੈਪਟਨ ਅਮਰਿੰਦਰ ਸਿੰਘ

ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਵਿੱਚ 3 ਰੋਜ਼ਾ ਨੈਸ਼ਨਲ ਮੀਟ ਧੂਮ ਧੜੱਕੇ ਨਾਲ ਸ਼ੁਰੂ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਘੜੂੰਆਂ (ਮੁਹਾਲੀ), 9 ਦਸੰਬਰ:
ਪੰਜਾਬ ਸਰਕਾਰ ਮੀਡੀਆ ਉੱਤੇ ਕਿਸੇ ਵੀ ਤਰ੍ਹਾਂ ਦੀ ਸੈਸਰਸ਼ਿਪ ਲਾਏ ਜਾਣ ਦੇ ਪੁੂਰੀ ਤਰ੍ਹਾਂ ਵਿਰੋਧੀ ਹੋਣ ਉੱਤੇ ਜ਼ੋਰ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੀਆਂ ਮੀਡੀਆਂ ਸੰਸਥਾਵਾਂ ਨੂੰ ਇੱਕ ਸਾਰ ਮੌਕੇ ਮੁਹੱਈਆ ਕਰਾਉਣ ਦੀ ਆਪਣੀ ਵਚਨਬੱਧਤਾ ਮੁੜ ਦੁਹਰਾਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਸੂਬੇ ਵਿੱਚ ਵਿਵਾਦਪੂਰਨ ਫਿਲਮ ‘ਪਦਮਾਵਤੀ’ ਦੀ ਸਕਰਨਿੰਗ ਨਹੀਂ ਰੋਕੀ ਜਾਵੇਗੀ। ਕਨਫੰਡਰੇਸ਼ਨ ਐਂਡ ਨਿਊਜ ਪੇਪਰ ਐਂਡ ਨਿਊਜ ਏਜੰਸੀ ਐਂਪਲਾਈਜ਼ ਆਰਗਨਾਈਜੇਸ਼ਨ ਦੇ ਹੇਠ ਦਾ ਟ੍ਰਿਬਿਊਨ ਮੁਲਾਜ਼ਮ ਯੂਨੀਅਨ ਚੰਡੀਗੜ੍ਹ ਵੱਲੋਂ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਦੇ ਆਡੀਟੋਰੀਅਮ ਵਿੱਚ ਆਯੋਜਿਤ ਨੈਸ਼ਨਲ ਮੀਟ ਦੇ ਉਦਘਾਟਨੀ ਮੌਕੇ ਆਪਣੇ ਭਾਸ਼ਨ ਉਪਰੰਤ ਮੁੱਖ ਮੰਤਰੀ ਨੇ ਪਦਮਾਵਤੀ ਫਿਲਮ ਨੂੰ ਬਣਾਉਣ ਵਾਲਿਆਂ ਨੂੰ ਦਿੱਤੀਆ ਜਾ ਰਹੀਆਂ ਧਮਕੀਆਂ ਨੂੰ ਰੱਦ ਕਰਦਿਆਂ ਇਨ੍ਹਾਂ ਨੂੰ ਗਲਤ ਦੱਸਿਆ ਹੈ ਅਤੇ ਕਿਹਾ ਹੈ ਕਿ ਸਬੰਧਤ ਸੂਬਾ ਸਰਕਾਰ ਨੂੰ ਇਹ ਧਮਕੀਆਂ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਅਜਿਹੇ ਲੋਕਾਂ ਨੂੰ ਸ਼ਲਾਖਾ ਪਿੱਛੇ ਬੰਦ ਕਰਨਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਇੱਕ ਆਜ਼ਾਦ ਦੇਸ਼ ਹੈ ਅਤੇ ਇੱਥੇ ਸਾਰਿਆਂ ਨੂੰ ਆਪਣੇ ਵਪਾਰਕ ਮੌਕੇ ਪੁੂਰੀ ਆਜ਼ਾਦੀ ਨਾਲ ਚਲਾਉਣ ਦਾ ਅਧਿਕਾਰ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫਿਲਮ ਬਣਾਉਣ ਵਾਲਿਆਂ ਨੂੰ ਆਪਣੀ ਸਹੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ ਅਤੇ ਇਤਿਹਾਸ ਨੂੰ ਸਹੀਂ ਸਦਰਭ ਵਿੱਚ ਪੇਸ਼ ਕੀਤੇ ਜਾਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਭਾਵੇ ਵੱਖਰੇ-ਵੱਖਰੇ ਇਤਿਹਾਸਕ ਸਦਰਭ ਹੋ ਸਕਦੇ ਹਨ ਪਰ ਪੁੂਰੀ ਤਰ੍ਹਾਂ ਗਲਤ ਇਤਿਹਾਸਕ ਤੱਥਾਂ ਨੂੰ ਪੇਸ਼ ਨਹੀਂ ਕੀਤਾ ਜਾਂਣਾ ਚਾਹੀਦਾ ਕਿਉਂਕਿ ਇਹ ਸਹਿਣ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਇਸ ਦੌਰ ਵਿੱਚ ਇਹ ਗੱਲ ਹੋਰ ਵੀ ਜ਼ਰੂਰੀ ਬਣ ਗਈ ਹੈ ਕਿ ਇਤਿਹਾਸਕ ਤੱਥਾਂ ਨੂੰ ਪੁੂਰੀ ਤਰ੍ਹਾਂ ਸਹੀਂ ਤਰੀਕੇ ਨਾਲ ਪੇਸ਼ ਕੀਤਾ ਜਾਵੇ ਕਿਉਂਕਿ ਮੌਜੂਦਾ ਸਮੇ ਬੱਚੇ ਪੜ੍ਹਨ ਦੀ ਥਾਂ ਆਡਿਓ ਵੀਜਿਉਲ ਮਾਧਿਅਮ ਰਾਹੀਂ ਗਿਆਨ ਪ੍ਰਾਪਤ ਕਰਦੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ ਇੱਥੇ ਪਦਮਾਵਤੀ ਫਿਲਮ ਨੂੰ ਰਿਲੀਜ ਕਰਨ ’ਤੇ ਕੋਈ ਵੀ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਉਹ ਹਰ ਚੀਜ ਦਿਖਾਈ ਜਾ ਸਕਦੀ ਹੈ ਜੋ ਲੋਕਾਂ ਦੀਆਂ ਧਾਰਮਿਕ ਭਾਵਨਾਂਵਾਂ ਨੁੰੂ ਠੇਸ ਨਾ ਪਹੁੰਚਾਉਂਦੀ ਹੋਵੇ। ਪੰਜਾਬ ਵਿੱਚ ਪਿਛਲੀ ਸਰਕਾਰ ਵੱਲੋਂ ਮੀਡੀਆਂ ਉੱਤੇ ਲਾਈਆਂ ਰੋਕਾਂ ਦਾ ਜਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਮੀਡੀਆ ਉੱਤੇ ਸੈਸਰਸਿਪ ਲਗਾਏ ਜਾਣ ਉੱਤੇ ਵਿਸ਼ਵਾਸ ਨਹੀਂ ਰੱਖਦੀ। ਉਨ੍ਹਾਂ ਕਿਹਾ ਕਿ ਹਰ ਉਸ ਮੀਡੀਆ ਸੰਸਥਾਵਾਂ ਨੂੰ ਆਪਣੀਆਂ ਉਪਚਾਰਕਤਾਵਾਂ ਪੁੂਰੀਆਂ ਕਰਨੀਆਂ ਚਾਹੀਦੀਆਂ ਹਨ ਜੋ ਸੂਬੇ ਵਿੱਚ ਆਪਣਾ ਕਾਰਜ ਕਰਨਾ ਚਾਹੁੰਦੀਆਂ ਹੋਣ। ਉਨ੍ਹਾਂ ਕਿਹਾ ਕਿ ‘‘ਅਸੀ ਚਾਹੁੰਦੇ ਹਾਂ ਕਿ ਪੰਜਾਬ ਵਿੱਚ ਮੁਕਾਬਲੇਬਾਜ਼ੀ ਵਧੇ ਅਤੇ ਲੋਕਾਂ ਨੂੰ ਉਹ ਜਾਣਕਾਰੀ ਪ੍ਰਾਪਤ ਹੋਵੇ ਜੋ ਉਹ ਪ੍ਰਾਪਤ ਕਰਨਾ ਚਾਹੁੰਦੇ ਹਨ’’।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਹਮੇਸਾਂ ਹੀ ਮੀਡੀਆ ਨਾਲ ਨਿੱਘੇ ਸਬੰਧ ਰਹੇ ਹਨ। ਉਨ੍ਹਾਂ ਨੇ ਮੀਡੀਆ ਨੂੰ ਸਮਾਜ ਦੇ ਸਮੁੱਚੇ ਵਿਕਾਸ ਲਈ ਸਰਗਰਮ ਭੁਮਿਕਾ ਨਿਭਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਆਪਣੀ ਡਿਊਟੀ ਬਿਨਾਂ ਕਿਸੇ ਭੈਅ ਤੇ ਪੱਖਪਾਤ ਤੋਂ ਸੰਜੀਦਗੀ, ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਵੀ ਕੀਤੀ। ਬੀਤੇ ਵਰ੍ਹਿਆਂ ਦੌਰਾਨ ਮੀਡੀਆ ਵੱਲੋਂ ਕੀਤੀ ਪ੍ਰਗਤੀ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੀਡੀਆ ਦੀ ਭੂਮਿਕਾ ਅਤੇ ਮਹੱਤਤਾ ਕਈ ਗੁਣਾ ਵੱਧ ਗਈ ਹੈ ਇਸ ਦੇ ਨਾਲ ਹੀ ਜ਼ਿੰਮੇਵਾਰੀ ਵੀ ਵਧੀ ਹੈ। ਜਿਸ ਕਰਕੇ ਇਸ ਨੂੰ ਖ਼ਬਰਾਂ ਅਤੇ ਬਾਕੀ ਸੂਚਨਾਵਾਂ ਲੋਕਾਂ ਨੂੰ ਨਿਰਪੱਖਤਾ ਨਾਲ ਮੁਹੱਈਆ ਕਰਾਉਣੀਆਂ ਚਾਹੀਦੀਆਂ ਹਨ। ਸਰਕਾਰ ਦੇ ਕਾਰਜਾਂ ਨੂੰ ਮੀਡੀਆ ਵੱਲੋਂ ਸਹੀਂ ਸਦਰਭ ਵਿੱਚ ਪੇਸ਼ ਕੀਤੇ ਜਾਣ ਦੀ ਜ਼ਰੂਰਤ ’ਤੇ ਜ਼ੋਰ ਦਿੰਦੇ ਹੋਏ ਕੈਪਟਨ ਨੇ ਉਮੀਦ ਪ੍ਰਗਟ ਕੀਤੀ ਕਿ ਮੀਡੀਆ ਸੂਬਾ ਸਰਕਾਰ ਦੀਆਂ ਸਮੱਸਿਆਵਾਂ ਨੂੰ ਸਮਝੇਗਾ ਅਤੇ ਅਪਣੇ ਪਾਠਕਾਂ ਅਤੇ ਦਰਸ਼ਕਾਂ ਨੁੰੂ ਸਹੀਂ ਤਸਵੀਰ ਪੇਸ ਕਰੇਗਾ। ਅਪਣੀ ਸਰਕਾਰ ਨੂੰ ਵਿਰਾਸਤ ਵਿੱਚ ਬਹੁਤ ਹੀ ਮਾੜੀ ਵਿੱਤੀ ਹਾਲਤ ਮਿਲਣ ਦਾ ਜਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਪੁੂਰੀਆਂ ਕੋਸ਼ਿਸ਼ਾਂ ਕਰ ਰਹੇ ਹਨ ਤਾਂ ਜੋ ਸੂਬੇ ਨੂੰ ਵਿਕਾਸ ਦੀ ਪੱਟੜੀ ਉੱਤੇ ਮੁੜ ਤੋਰਿਆਂ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਦੀਆਂ ਸਮੱÎਸਿਆਵਾਂ ਅਤੇ ਸਰਕਾਰ ਦੀਆਂ ਕੋਸਿਸਾਂ ਨੂੰ ਸਹੀ ਸਦਰਭ ਵਿੱਚ ਪੇਸ਼ ਕਰਨ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਪੱਤਰਕਾਰਾਂ ਨੁੰੂ ਅਪੀਲ ਕੀਤੀ ਕਿ ਉਨ੍ਹਾਂ ਦੀ ਸਰਕਾਰ ਦਾ ਕੇਸ ਲੋਕਾਂ ਦੀ ਕਚਿਹਰੀ ਵਿੱਚ ਨਿਰਪੱਖ ਤਰੀਕੇ ਨਾਲ ਰੱਖਣ। ਕੈਪਟਨ ਅਮਰਿੰਦਰ ਸਿੰਘ ਨੇ ਸ਼ੋਸ਼ਲ ਮੀਡੀਆ ਵਿੱਚ ਉਭਾਰ ਆਉਣ ਦੇ ਨਤੀਜੇ ਵੱਲੋਂ ਮੀਡੀਏ ਨੂੰ ਦਰਪੇਸ ਚੁਣੋਤੀਆਂ ਦਾ ਵੀ ਜਿਕਰ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਹੀਂ ਇਤਿਹਾਸ ਦੀ ਜਾਣਕਾਰੀ ਮੁਹੱਈਆ ਕਰਾਉਣ ਅਤੇ ਸਹੀਂ ਖ਼ਬਰਾਂ ਅਤੇ ਲੇਖ ਪੇਸ਼ ਕੀਤੇ ਜਾਣ ਦੀ ਜਰੂਰਤ ਤੇ ਵੀ ਜੋਰ ਦਿੱਤਾ। ਮੁੱਖ ਮੰਤਰੀ ਪੰਜਾਬ ਨੇ ਦੇਸ਼ ਭਰ ਦੇ ਵੱਡੀ ਪੱਧਰ ਉਤੇ ਪੱਤਰਕਾਰਾਂ ਨੂੰ ਇੱਕ ਮੰਚ ਤੇ ਲਿਆਉਣ ਅਤੇ ਮੀਡੀਆ ਨੂੰ ਦਰਪੇਸ ਸਮੱਸਿਆਵਾ ਬਾਰੇ ਵਿਚਾਰ ਵਟਾਦਰਾਂ ਕਰਾਉਣ ਲਈ ਕਨਫੰਡਰੇਸ਼ਨ ਆਫ ਜਰਨਲਿਸਟ ਐਸੋਸੀਏਸਨ ਨੂੰ ਵਧਾਈ ਦਿੱਤੀ ਕਿਉਂਕਿ ਇਸ ਮੰਚ ਦੇ ਰਾਹੀਂ ਉਹ ਆਪਣੇ ਤਜਰਬੇ ਸਾਂਝੇ ਕਰਕੇ ਰਿਪੋਟਿੰਗ ਅਤੇ ਹੋਰ ਹੁਨਰਾਂ ਵਿੱਚ ਵੀ ਸੁਧਾਰ ਲਿਆ ਸਕਦੇ ਹਨ।
ਉਨ੍ਹਾਂ ਨੇ ਪੱਤਰਕਾਰ ਯੂਨੀਅਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਦੀਆਂ ਜਾਇਜ ਮੰਗਾਂ ਨੁੰੂ ਹਮੇਸਾਂ ਹੀ ਖੁੱਲੇ ਮਨ ਨਾਲ ਹਲ ਕਰਨ ਨੁੰੂ ਤਿਆਰ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਨੂੰ ਆਪਣੀ ਡਿਊਟੀ ਬਿਨ੍ਹਾਂ ਕਿਸੇ ਅੜਚਨ ਅਤੇ ਪੁਰੀ ਆਜ਼ਾਦੀ ਨਾਲ ਨਿਭਾਉਣ ਲਈ ਲਗਾਤਾਰ ਸਹੂਲਤਾਂ ਪ੍ਰਦਾਨ ਕੀਤੀਆਂ ਜਾਂਦੀਆਂ ਰਹਿਣਗੀਆਂ ਅਤੇ ਉਨ੍ਹਾਂ ਨੂੰ ਪੁਰਾ ਆਜਾਦਾਨਾ ਮਹੌਲ ਮੁਹੱਈਆ ਕਰਵਾਇਆ ਜਾਵੇਗਾ। ਦੋ ਦਿਨਾਂ ਨੈਸ਼ਨਨ ਮੀਟ ਸ਼ੁਰੂ ਹੋਣ ਦੇ ਮੌਕੇ ਆਪਣੀ ਡਿਊਟੀ ਦੌਰਾਨ ਆਪਣੀ ਜਾਨ ਨਿਛਾਵਰ ਕਰਨ ਵਾਲੇ ਮੀਡੀਆਂ ਕਰਮੀਆਂ ਦੀ ਯਾਦ ਵਿੱਚ ਦੋ ਮਿੰਟ ਦਾ ਮੋਨ ਵੀ ਰੱਖਿਆ ਗਿਆ। ਮੁੱਖ ਮੰਤਰੀ ਨੇ ਉਦਘਾਟਨ ਮੌਕੇ ਸ਼ਮਾਂ ਰੋਸ਼ਨ ਕੀਤੀ ਅਤੇ ਇਸ ਮੌਕੇ ਇੱਕ ਸੌਵੀਨਾਰ ਵੀ ਜਾਰੀ ਕੀਤਾ।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਾਕਾਰ ਰਵੀਨ ਠੁਕਰਾਲ, ਸਲਾਹਾਕਾਰ ਬੀ.ਆਈ.ਐਸ ਚਾਹਲ, ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆ ਦੇ ਚਾਂਸਲਰ ਸਤਨਾਮ ਸਿੰਘ ਸੰਧੂ, ਕਨਫੰਡਰੇਸ਼ਨ ਆਫ ਨਿਊਜ ਪੇਪਰਜ ਐਂਡ ਨਿਊਜ ਏਜੰਸੀਜ਼ ਐਸੋਸੀਏਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਐਮ.ਐਸ ਯਾਦਵ, ਦਿ ਟ੍ਰਿਬਿਊਨ ਐਂਪਲਾਈਜ ਯੂਨੀਅਰ ਦੇ ਪ੍ਰਧਾਨ ਅਨੀਲ ਗੁਪਤਾ ਅਤੇ ਜਨਰਲ ਸਕੱਤਰ ਬਲਵਿੰਦਰ ਜੰਮੂ, ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਜਗਤਾਰ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਐਸਐਸਪੀ ਕੁਲਦੀਪ ਸਿੰਘ ਚਾਹਲ, ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਸਬ ਐਡੀਟਰ ਬਲਵਿੰਦਰ ਸਿਪਰੇ, ਸਬ ਐਡੀਟਰ ਅਮਰ ਸਿੰਘ ਵਾਲੀਆ, ਜ਼ਿਲ੍ਹਾ ਪ੍ਰੈਸ ਕਲੱਬ ਦੇ ਵਾਈਸ ਚੇਅਰਮੈਨ ਬਲਜੀਤ ਸਿੰਘ ਮਰਵਾਹਾ ਸਮੇਤ ਵੱਡੀ ਗਿਣਤੀ ਵਿੱਚ ਪੱਤਰਕਾਰ ਭਾਈਚਾਰਾ ਅਤੇ ਬੁੱਧੀਜੀਵੀ ਲੋਕ ਹਾਜ਼ਰ ਸਨ। ਮੰਚ ਸੰਚਾਲਨ ਦੀ ਸੇਵਾ ਜਗਤਾਰ ਸਿੰਘ ਸਿੱਧੂ ਨੇ ਬਾਖ਼ੂਬੀ ਨਿਭਾਈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…