Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਮੰਡੀ ਗੋਬਿੰਦਗੜ੍ਹ ਵਿੱਚ ਆਟੋ ਸ਼ਰੈਡਿੰਗ ਪਲਾਂਟ ਸਥਾਪਿਤ ਕਰਨ ਲਈ ਕੇਂਦਰੀ ਸਟੀਲ ਮੰਤਰਾਲੇ ਨੂੰ ਅਪੀਲ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਵਿਖੇ ਆਟੋ ਸ਼ਰੈਡਿੰਗ ਪਲਾਂਟ ਸਥਾਪਤ ਕਰਨ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਜਿਸ ਦੇ ਵਾਸਤੇ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲਾਂ ਹੀ ਜ਼ਰੂਰੀ ਜ਼ਮੀਨ ਨਿਸ਼ਚਿਤ ਕਰ ਦਿੱਤੀ ਹੈ। ਕੇਂਦਰੀ ਸਟੀਲ ਮੰਤਰੀ ਚੌਧਰੀ ਬਿਰੇਂਦਰ ਸਿੰਘ ਨੂੰ ਲਿਖੇ ਇੱਕ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਬਾਰੇ ਉਨ੍ਹਾਂ ਦੀ ਸਰਕਾਰ ਵੱਲੋਂ 30 ਮਈ, 2017 ਨੂੰ ਕੀਤੀ ਗਈ ਬੇਨਤੀ ’ਤੇ ਗੌਰ ਕਰਨ ਲਈ ਆਖਿਆ ਹੈ। ਮੈਟਲ ਸਕਰੈਪ ਟਰੇਡ ਕਾਰਪੋਰੇਸ਼ਨ ਲਿਮਿਟਡ (ਐਮ.ਐਸ.ਟੀ.ਸੀ) ਵੱਲੋਂ ਦੇਸ਼ ਭਰ ਵਿਚ ਆਟੋ ਸ਼ਰੈਡਿੰਗ ਪਲਾਂਟ ਸਥਾਪਤ ਕਰਨ ਦੇ ਪ੍ਰਸਤਾਵ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਸ ਪਲਾਂਟ ਲਈ ਬਹੁਤ ਹੀ ਢੁੱਕਵੀਂ ਥਾਂ ਹੈ ਕਿਉਂਕਿ ਇੱਥੇ ਡੀਜ਼ਲ ਅਤੇ ਹੋਰ ਗੱਡੀਆਂ ਨੂੰ ਬਿਲੇ ਲਾਇਆ ਜਾ ਸਕਦਾ ਹੈ। ਅਜਿਹੇ ਪ੍ਰਾਜੈਕਟਾਂ ਦੀ ਜ਼ਰੂਰਤ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਇਤਿਹਾਸਕ ਤੌਰ ’ਤੇ ਪੰਜਾਬ ਦੇ ‘ਸਟੀਲ ਕਸਬੇ’ ਵਜੋਂ ਜਾਣੀ ਜਾਂਦੀ ਹੈ ਅਤੇ ਇੱਥੇ ਬਹੁਤ ਸਾਰੇ ਦੋਇਮ ਸਟੀਲ ਉਤਪਾਦਕ ਹਨ। ਇਸ ਵੇਲੇ ਸਟੀਲ ਦਾ ਸਕਰੈਪ ਕੱਚੇ ਮਾਲ ਵਜੋਂ ਗੁਜਰਾਤ ਦੀ ਕਾਂਡਲਾ ਬੰਦਰਗਾਹ ਦੇ ਸਟੀਲ ਉਦਯੋਗ ਤੋਂ ਮੰਗਾਇਆ ਜਾਂਦਾ ਹੈ ਜਿਸ ਉੱਤੇ ਬਹੁਤ ਜ਼ਿਆਦਾ ਖਰਚਾ ਪੈਂਦਾ ਹੈ। ਉਨ੍ਹਾਂ ਨੇ ਇਸ ਨੂੰ ਧਿਆਨ ਵਿਚ ਰੱਖਦੇ ਹੋਏ ਕੇਂਦਰੀ ਮੰਤਰੀ ਨੂੰ ਇਹ ਪਲਾਂਟ ਇਸੇ ਸ਼ਹਿਰ ਵਿਚ ਹੀ ਸਥਾਪਤ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਮੰਡੀ ਗੋਬਿੰਦਗੜ੍ਹ ਵਿਖੇ ਲੱਗੇ ਹੋਏ ਸਟੀਲ ਉਦਯੋਗ ਵੱਲੋਂ ਇਸ ਦੀ ਕੱਚੇ ਮਾਲ ਵਜੋਂ ਵਰਤੋਂ ਕੀਤੀ ਜਾ ਸਕੇਗੀ। ਇਹ ਥਾਂ ਬਿਲਕੁਲ ਕੇਂਦਰ ਵਿਚ ਹੈ ਅਤੇ ਇਹ ਇਸ ਖਿੱਤੇ ਦਾ ਸਭ ਤੋਂ ਵੱਡਾ ਸਟੀਲ ਕਲਸਟਰ ਹੈ। ਉਨ੍ਹਾਂ ਕਿਹਾ ਕਿ ਇੱਥੋਂ ਉੱਤਰ ਭਾਰਤ ਦੇ ਵੱਖ ਵੱਖ ਖੇਤਰਾਂ ਨੂੰ ਸਕਰੈਪ ਸਟੀਲ ਸਪਲਾਈ ਕੀਤਾ ਜਾ ਸਕੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ