nabaz-e-punjab.com

ਰਾਹੁਲ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਰਾਣਾ ਗੁਰਜੀਤ ਸਿੰਘ ਦਾ ਅਸਤੀਫ਼ਾ ਮਨਜ਼ੂਰ

ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਬਾਅਦ: ਕੈਪਟਨ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 18 ਜਨਵਰੀ:
ਪੰਜਾਬ ਦੇ ਬਿਜਲੀ ਅਤੇ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਪਿਛਲੇ ਦਿਨੀਂ ਅਸਤੀਫੇ ਨੂੰ ਅੱਜ ਮਨਜ਼ੂਰ ਕਰ ਲਿਆ ਗਿਆ ਹੈ। ਇਸ ਸਬੰਧੀ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਅੱਜ ਕੀਤੀ ਮੁਲਾਕਾਤ ਦੌਰਾਨ ਕੀਤਾ ਗਿਆ। ਰਾਣਾ ਗੁਰਜੀਤ ਸਿੰਘ ਦਾ ਅਸਤੀਫਾ ਮਨਜ਼ੂਰ ਕਰਨ ਦੀ ਜਾਣਕਾਰੀ ਖ਼ੁਦ ਕੈਪਟਨ ਅਮਰਿੰਦਰ ਸਿੰਘ ਵੱਲੋਂ (ਰਾਹੁਲ ਗਾਂਧੀ ਮੁਲਾਕਾਤ ਖ਼ਤਮ ਹੋਣ ਤੋਂ ਬਾਅਦ) ਮੀਡੀਆ ਨੂੰ ਦਿੱਤੀ। ਇਸ ਦੌਰਾਨ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਵੀ ਕੈਪਟਨ ਨਾਲ ਮੌਜੂਦ ਸਨ। ਰਾਣਾ ਗੁਰਜੀਤ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਦਾ ਰਸਤਾ ਵੀ ਸਾਫ਼ ਹੋ ਗਿਆ ਹੈ।
ਉਧਰ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੰਤਰੀ ਮੰਡਲ ਦਾ ਵਿਸਥਾਰ ਲੁਧਿਆਣਾ ਵਿੱਚ ਹੋਣ ਵਾਲੀਆਂ ਨਗਰ-ਨਿਗਮ ਚੋਣਾਂ ਤੋੱ ਬਾਅਦ ਕੀਤਾ ਜਾਵੇਗਾ। ਇਹ ਫੈਸਲਾ ਕੈਪਟਨ ਨੇ ਰਾਹੁਲ ਗਾਂਧੀ ਨਾਲ ਹੋਈ ਅੱਜ ਮੀਟਿੰਗ ਦੌਰਾਨ ਲਿਆ। ਜ਼ਿਕਰਯੋਗ ਹੈ ਕਿ ਲੁਧਿਆਣਾ ਦੀਆਂ ਨਗਰ-ਨਿਗਮ ਚੋਣਾਂ ਫਰਵਰੀ ਵਿੱਚ ਹੋ ਸਕਦੀਆਂ ਹਨ। ਰਾਣਾ ਗੁਰਜੀਤ ਦਾ ਅਸਤੀਫ਼ਾ ਕੈਪਟਨ ਵੱਲੋਂ ਮਨਜ਼ੂਰ ਕੀਤੇ ਜਾਣ ਤੋਂ ਬਾਅਦ ਹੁਣ ਪੰਜਾਬ ਦੇ ਕੈਬਨਿਟ ਮੰਤਰੀ 8 ਰਹਿ ਗਏ ਹਨ।
ਇੱਥੇ ਇਹ ਜ਼ਿਕਰਯੋਗ ਹੈ ਕਿ ਵਿਰੋਧੀ ਧਿਰ ਵੱਲੋਂ ਰਾਣਾ ਗੁਰਜੀਤ ਤੇ ਰੇਤ ਦੀਆਂ ਖਾਨਾਂ ਨੂੰ ਲੈ ਕੇ ਲਗਾਤਾਰ ਕੀਤੀਆਂ ਜਾ ਰਹੀਆਂ ਟਿੱਪਣੀਆਂ ਤੋੱ ਬਾਅਦ ਰਾਣਾ ਗੁਰਜੀਤ ਸਿੰਘ ਵੱਲੋਂ ਬੀਤੀ 4 ਜਨਵਰੀ ਨੂੰ ਮੁੱਖ ਮੰਤਰੀ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਗਿਆ ਸੀ। ਜਿਸ ਨੂੰ ਅੱਜ ਕਾਂਗਰਸ ਹਾਈਕਮਾਨ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਹੋਈ ਰੇਤ ਦੀਆਂ ਖੱਡਾਂ ਦੀ ਨੀਲਾਮੀ ਦੌਰਾਨ ਰਾਣਾ ਗੁਰਜੀਤ ਸਿੰਘ ਤੇ ਗਲਤ ਤਰੀਕੇ ਨਾਲ ਆਪਣੀਆਂ ਕੰਪਨੀਆਂ ਨੂੰ ਫਾਇਦਾ ਪਹੁੰਚਾਉਣ ਦਾ ਦੋਸ਼ ਲਾਇਆ ਗਿਆ ਸੀ।
ਕਾਂਗਰਸ ਹਾਈਕਮਾਨ ਵਲੋੱ ਅਸਤੀਫਾ ਮਨਜ਼ੂਰ ਹੋਣ ਤੋੱ ਬਾਅਦ ਰਾਣਾ ਗੁਰਜੀਤ ਨੇ ਕਿਹਾ ਹੈ ਕਿ ਉਨ੍ਹਾਂ ਇਸ ਦਾ ਕੋਈ ਦੁੱਖ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਣਾ ਤਾਂ ਰਾਣਾ ਹੀ ਰਹੇਗਾ, ਅਸਤੀਫਾ ਮਨਜ਼ੂਰ ਹੋਣ ਨਾਲ ਕੋਈ ਫਰਕ ਨਹੀਂ ਪੈਂਦਾ। ਰਾਣਾ ਗੁਰਜੀਤ ਨੇ ਸੁਖਪਾਲ ਖਹਿਰਾ ’ਤੇ ਵਰ੍ਹਦਿਆਂ ਕਿਹਾ ਕਿ ਹੁਣ ਉਹ ਖਹਿਰਾ ਨਾਲ ਭਿੜਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਨੇ ਕਿਹਾ ਕਿ ਡਰੱਗ ਤਸਕਰੀ ਦੇ ਕੇਸ ਵਿੱਚ ਫਸੇ ਖਹਿਰਾ ਨੂੰ ਹੁਣ ਮੇਰੀ ਖੁੱਲ੍ਹੀ ਚੁਣੌਤੀ ਹੈ ਕਿ ਜੇਕਰ ਖਹਿਰਾ ਵਿੱਚ ਹਿੰਮਤ ਹੈ ਤਾਂ ਭੁਲੱਥ ਤੋਂ ਉਨ੍ਹਾਂ ਦੇ ਖ਼ਿਲਾਫ਼ ਚੋਣ ਲੜੇ। ਰਾਣਾ ਗੁਰਜੀਤ ਨੇ ਕਿਹਾ ਕਿ ਉਹ ਕਾਂਗਰਸ ਦੇ ਬਹੁਤ ਧੰਨਵਾਦੀ ਹਨ। ਜਿਸ ਨੇ ਉਨ੍ਹਾਂ ਨੂੰ ਹੁਣ ਤੱਕ ਸਨਮਾਨ ਦਿੱਤਾ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…