Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਮੁੱਕੇਬਾਜ਼ ਕੌਰ ਸਿੰਘ ਦੇ ਮੈਡੀਕਲ ਖਰਚੇ ਲਈ ਰਾਹਤ ਫੰਡ ’ਚੋਂ 2 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਮੁੱਕੇਬਾਜ਼ ਕੌਰ ਸਿੰਘ ਵੱਲੋਂ ਡਾਕਟਰੀ ਖਰਚਿਆਂ ਨੂੰ ਪੂਰਾ ਕਰਨ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਆਪਣੇ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੇਣ ਨੂੰ ਮਨਜੂਰੀ ਦਿੱਤੀ। ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਜਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਦੀਆਂ ਰਿਪੋਰਟਾਂ ਤੋਂ ਮਸ਼ਹੂਰ ਮੁੱਕੇਬਾਜ਼ ਦੀ ਵਿੱਤੀ ਦੁਰਦਸ਼ਾ ਬਾਰੇ ਜਾਣਕਾਰੀ ਮਿਲੀ ਹੈ ਅਤੇ ਉਨ੍ਹਾਂ ਨੇ ਤੁਰੰਤ ਰਾਹਤ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਮੁੱਕੇਬਾਜ਼ ਦੇ ਬਿਮਾਰ ਹੋਣ ਦੀਆਂ ਰਿਪੋਰਟਾਂ ’ਤੇ ਅਫਸੋਸ ਪ੍ਰਗਟਾਉਂਦਿਆਂ ਕੈਪਟਨ ਅਮਰਿੰਦਰ ਨੇ ਕੌਰ ਸਿੰਘ ਦੇ ਛੇਤੀਂ ਤੰਦਰੁਸਤ ਹੋਣ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਹੈ। ਸੂਬੇ ਵਿੱਚ ਖੇਡਾਂ ਨੂੰ ਬੜ੍ਹਾਵਾ ਦੇਣ ਲਈ ਆਪਣੀ ਵਚਨਬੱਧਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਜਿਹੇ ਪ੍ਰਸਿੱਧ ਖਿਡਾਰੀ ਦੀ ਅਜਿਹੀ ਹਾਲਾਤ ਵਿੱਚ ਰਹਿਣ ਲਈ ਮਜਬੂਰ ਹੋ ਜਾਣ ਵਾਲੀ ਰਿਪੋਰਟ ਸੁਣ ਕੇ ਉਨ੍ਹਾਂ ਨੂੰ ਬਹਤ ਦੱੁਖ ਹੋਇਆ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੌਰ ਸਿੰਘ ਦੀ ਮਦਦ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰੇਗੀ ਜਿਸ ਨੇ ਭਾਰਤੀ ਮੁੱਕੇਬਾਜ਼ੀ ਵਿੱਚ ਬੇਮਿਸਾਲ ਯੋਗਦਾਨ ਦਿੱਤਾ ਹੈ। ਇਹ ਪਹਿਲਾ ਮੌਕਾ ਨਹੀਂ ਜਦੋਂ ਮੁੱਖ ਮੰਤਰੀ ਨੇ ਪ੍ਰਤਿਭਾਸ਼ਾਲੀ ਸਖਸ਼ੀਅਤਾਂ ਦੀ ਮਦਦ ਕਰਨ ਲਈ ਨਿੱਜੀ ਤੌਰ ’ਤੇ ਦਖਲ ਦਿੱਤਾ ਹੈ। ਇਸ ਸਾਲ ਮਈ ਵਿੱਚ ਉਨ੍ਹਾਂ ਨੇ ਉੱਘੇ ਪੰਜਾਬੀ ਨਾਟਕਕਾਰ ਅਤੇ ਸਾਹਿਤਕਾਰ ਅਜਮੇਰ ਅੌਲਖ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਸੀ ਜੋ ਕਿ ਬਾਅਦ ਵਿੱਚ ਕੈਂਸਰ ਦੇ ਨਾਮੁਰਾਦ ਬਿਮਾਰੀ ਕਾਰਨ ਵਿਛੋੜਾ ਦੇ ਗਏ। ਉਨ੍ਹਾਂ ਨੇ ਜੁਲਾਈ ਵਿੱਚ ਆਈ.ਸੀ.ਸੀ ਮਹਿਲਾ ਵਿਸ਼ਵ ਕੱਪ 2017 ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੀ ਜਾਣੀ-ਪਹਿਚਾਨੀ ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੂੰ ਵਿੱਤੀ ਸਹਾਇਤਾ ਦੇਣ ਤੋਂ ਬਾਅਦ ਉਨ੍ਹਾਂ ਨੂੰ ਡੀਐਸਪੀ ਦਾ ਅਹੁਦਾ ਵੀ ਪ੍ਰਦਾਨ ਕੀਤਾ ਸੀ। ਜੁਲਾਈ ਵਿੱਚ ਹੀ ਮੁੱਖ ਮੰਤਰੀ ਨੇ ਸਿੱਧੇ ਤੌਰ ’ਤੇ ਦਖਲ ਦੇ ਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਨੂੰ ਲੋੜੀਂਦੇ ਫੰਡ ਦੀ ਪ੍ਰਵਾਨਗੀ ਦੇਣ ਲਈ ਕਿਹਾ ਸੀ ਤਾਂ ਕਿ ਤੀਰਅੰਦਾਜ਼ੀ ਦੀ ਟੀਮ ਚੀਨ ਵਿੱਚ ਵਿਸ਼ਵ ਯੂਨੀਵਰਸਿਟੀ ਖੇਡਾਂ 2017 ਵਿਚ ਹਿੱਸਾ ਲੈਣ ਦੇ ਯੋਗ ਹੋ ਸਕੇ। ਮੁੱਖ ਮੰਤਰੀ ਨੇ ਹੋਰ ਵੀ ਕਈ ਮੌਕਿਆਂ ’ਤੇ ਰਾਹਤ ਫੰਡ ਰਾਹੀਂ ਸੂਬੇ ਦੇ ਆਮ ਨਾਗਰਿਕਾਂ ਦੇ ਹਿੱਤਾਂ ਲਈ ਅੱਗੇ ਆਏ। ਜੁਲਾਈ ਵਿੱਚ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਦੀ ਚਿੱਠੀ ’ਤੇ ਤੁਰੰਤ ਕਾਰਵਾਈ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮਾਨਵੀ ਆਧਾਰ ’ਤੇ 3,56,700 ਰੁਪਏ ਦੀ ਰਕਮ ਮਨਜੂਰ ਕੀਤੀ ਸੀ ਤਾਂ ਜੋ ਸ਼ਾਰਜਾਹ ਤੋਂ ਗੁਰਦਾਸਪੁਰ ਦੇ ਨਿਵਾਸੀ ਦੀ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਰਕਮ ਵਿਕਰਮ ਸਿੰਘ ਦੇ ਬਕਾਇਆ ਤਨਖਾਹ ਦੇ ਵਿਰੁੱਧ ਜਾਰੀ ਕੀਤੀ ਗਈ ਸੀ ਜਿਸ ਨੇ ਕਈ ਮਹੀਨਿਆਂ ਦੀ ਆਪਣੀ ਤਨਖਾਹਾਂ ਦੀ ਅਦਾਇਗੀ ਨਾ ਹੋਣ ਕਾਰਨ ਪੰਜ ਹੋਰਨਾਂ ਭਾਰਤੀ ਨਾਗਰਿਕਾਂ ਸਮੇਤ ਇੱਕ ਜਹਾਜ ਨੂੰ ਛੱਡਣ ਤੋਂ ਨਾਂਹ ਕਰ ਦਿੱਤੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ