Share on Facebook Share on Twitter Share on Google+ Share on Pinterest Share on Linkedin ਸੁਖਬੀਰ ਬਾਦਲ ਵੱਲੋਂ ਮੁਹਾਲੀ ਵਿੱਚ ਵਿਸ਼ਵ ਦੇ ਪਹਿਲੇ 300 ਕਰੋੜੀ ਏਸੀ ਬੱਸ ਅੱਡੇ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਪ੍ਰਧਾਨ ਮੰਤਰੀ ਨੂੰ ਮਿਲਣਾ ਚੋਣ ਸਟੰਟ: ਸੁਖਬੀਰ ਬਾਦਲ ਅਮਨਦੀਪ ਸਿੰਘ ਸੋਢੀ ਮੁਹਾਲੀ, 16 ਦਸੰਬਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੋਂ ਦੇ ਫੇਜ਼-6 ਸਥਿਤ ਵਿਸ਼ਵ ਦੇ ਪਲੇਠੇ ਏਅਰ ਕੰਡੀਸ਼ਨਲ ਬੱਸ ਅੱਡੇ ਦਾ ਉਦਘਾਟਨ ਕੀਤਾ। ਇਹ ਸ੍ਰੀ ਬਾਦਲ ਦੇ ਡਰੀਮ ਪ੍ਰਾਜੈਕਟਾਂ ’ਚੋਂ ਇੱਕ ਹੈ। ਜਿਸ ਦੇ ਪਹਿਲੇ ਪੜਾਅ ਦੀ ਉਸਾਰੀ ਨੂੰ ਕਰੀਬ ਸੱਤ ਸਾਲ ਲੱਗ ਗਏ। ਇਸ ਦੌਰਾਨ ਉਨ੍ਹਾਂ ਨੇ ਟਰਾਂਸਪੋਰਟ ਭਵਨ, ਟਰਾਂਸਪੋਰਟ ਸੇਫਟੀ ਭਵਨ ਅਤੇ ਐਕਸਾਈਜ਼ ਤੇ ਟੈਕਸੇਸ਼ਨ ਭਵਨ ਦਾ ਵੀ ਉਦਘਾਟਨ ਕੀਤਾ। ਇਸ ਮੌਕੇ ਸ੍ਰੀ ਬਾਦਲ ਨੇ ਦੱਸਿਆ ਕਿ ਪੂਰਨ ਰੂਪ ਨਾਲ ਏ.ਸੀ. ਬੱਸ ਅੱਡੇ ’ਤੇ 300 ਕਰੋੜ ਰੁਪਏ ਦੀ ਲਾਗਤ ਆਈ ਹੈ ਜਿੱਥੇ ਕਿ ਅਤਿ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆ ਗਈਆਂ ਹਨ ਜਿਵੇਂ ਕਿ ਵਾਈ-ਫਾਈ, ਏਟੀਐਮ, ਆਨ-ਲਾਈਨ ਟਿਕਟ ਆਦਿ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਆਪਣੀ ਤਰ੍ਹਾਂ ਦਾ ਇਹ ਪਹਿਲਾ ਬੱਸ ਅੱਡਾ ਇਸ ਤਰ੍ਹਾਂ ਦੇ ਕੌਮਾਂਤਰੀ ਬੱਸ ਅੱਡਿਆਂ ਤੋਂ ਕਿਸੇ ਵੀ ਤਰ੍ਹਾਂ ਘੱਟ ਨਹੀਂ ਹੈ। ਇਸ ਬੱਸ ਅੱਡੇ ਦੇ ਸ਼ੁਰੂ ਹੋ ਜਾਣ ਨਾਲ ਇਹ ਗੱਲ ਸਾਬਤ ਹੋ ਗਈ ਹੈ ਕਿ ਪੰਜਾਬ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਦੇਸ਼ ਦਾ ਮੋਢੀ ਸੂਬਾ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਬੱਸ ਅੱਡੇ ਪੰਜਾਬ ਦੇ ਕਾਰਪੋਰੇਸ਼ਨ ਸ਼ਹਿਰਾਂ ਵਿਚ ਵੀ ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਅੰਤਰਰਾਜੀ ਬੱਸ ਅੱਡੇ ਤੋਂ ਰੋਜ਼ਾਨਾ 1900 ਬੱਸਾਂ ਆਇਆ-ਜਾਇਆ ਕਰਨਗੀਆਂ। ਇਸ ਮੌਕੇ ਹੋਰ ਵਿਕਾਸਮਈ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਜੂਨੀਅਰ ਬਾਦਲ ਨੇ ਦੱਸਿਆ ਕਿ 6 ਮਾਰਗੀ ਖਰੜ-ਲੁਧਿਆਣਾ ਐਕਸਪ੍ਰੈਸ ਸੜਕ ਅਤੇ 4 ਮਾਰਗੀ ਰੋਪੜ-ਫਗਵਾੜਾ ਸੜਕ ਦਾ ਨੀਂਹ ਪੱਥਰ 19 ਦਸੰਬਰ ਨੂੰ ਰੱਖਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਮੁਹਾਲੀ-ਖਰੜ 6 ਮਾਰਗੀ ਐਲੀਵੇਟਡ ਰੋਡ ਡੇਢ ਸਾਲ ਵਿਚ ਬਣ ਕੇ ਤਿਆਰ ਹੋ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਮੁਹਾਲੀ-ਪਟਿਆਲਾ ਵਾਇਆ ਸਰਹਿੰਦ ਰੋਡ ਨੂੰ ਵੀ ਅੱਪਗ੍ਰੇਡ ਕਰਕੇ 4 ਮਾਰਗੀ ਐਕਸਪ੍ਰੈੱਸ ਰੋਡ ਬਣਾਇਆ ਜਾਵੇਗਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ’ਤੇ ਤਨਜ਼ ਕੱਸਦਿਆਂ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਾ ਅਚਾਨਕ ਪੰਜਾਬ ਪ੍ਰਤੀ ਮੋਹ ਕਿੱਦਾਂ ਜਾਗ ਪਿਆ ਅਤੇ ਹੁਣ ਉਹ ਪੰਜਾਬ ਦੀਆਂ ਮੰਗਾਂ ਲਈ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰ ਰਿਹਾ ਹੈ ਜਦਕਿ ਇਸ ਤੋਂ ਪਹਿਲਾਂ ਕਾਂਗਰਸ ਦੇ ਰਾਜ ਦੌਰਾਨ ਉਨ੍ਹਾਂ ਨੇ ਕਦੇ ਵੀ ਪ੍ਰਧਾਨ ਮੰਤਰੀ ਨੂੰ ਮਿਲਣ ਬਾਰੇ ਕਿਉਂ ਨਹੀਂ ਸੋਚਿਆ? ਉਨ੍ਹਾਂ ਕਿਹਾ ਕਿ ਅਸਲ ਵਿਚ ਕੈਪਟਨ ਇਹ ਸਾਰਾ ਡਰਾਮਾ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਕੇ ਕਰ ਰਿਹਾ ਹੈ ਅਤੇ ਇਹ ਸਿਰਫ ਤੇ ਸਿਰਫ ਚੋਣ ਸਟੰਟ ਹੈ। ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦਿਆਂ ਉੱਪ ਮੁੱਖ ਮੰਤਰੀ ਨੇ ਕਿਹਾ ਕਿ ਦਰਅਸਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਕੋ ਥੈਲੀ ਦੇ ਚੱਟੇ ਬੱਟੇ ਹਨ ਅਤੇ ਇਹ ਦੋਵੇਂ ਪਾਰਟੀਆਂ ਮਿਲ ਕੇ ’ਫਰੈਂਡਲੀ ਮੈਚ’ ਖੇਡ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੱਲ ਇੱਥੋਂ ਸਿੱਧ ਹੋ ਜਾਂਦੀ ਹੈ ਕਿ ਕੇਜਰੀਵਾਲ ਆਪਣੀਆਂ ਰੈਲੀਆਂ ਸਿਰਫ ਜਲਾਲਾਬਾਦ ਅਤੇ ਮਜੀਠਾ ਹਲਕੇ ਵਿਚ ਕਰ ਰਿਹਾ ਹੈ ਜਦਕਿ ਕੈਪਟਨ ਦੇ ਹਲਕੇ ਪਟਿਆਲਾ ਵਿੱਚ ਉਸ ਨੇ ਕੋਈ ਇਕੱਠ ਨਹੀਂ ਕੀਤਾ। ਇਸ ਮੌਕੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਮੇਅਰ ਕੁਲਵੰਤ ਸਿੰਘ, ਯੂਥ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ, ਹਲਕਾ ਇੰਚਾਰਜ ਖਰੜ ਜਥੇਦਾਰ ਉਜਾਗਰ ਸਿੰਘ ਬਡਾਲੀ, ਉਪ ਮੁੱਖ ਮੰਤਰੀ ਦੇ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ, ਪ੍ਰਮੁੱਖ ਸਕੱਤਰ ਪੀ.ਐਸ ਅੌਜਲਾ, ਸਪੈਸ਼ਲ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਸਟੇਟ ਟਰਾਂਸਪੋਰਟ ਕਮਿਸ਼ਨਰ ਅਸ਼ਵਨੀ ਕੁਮਾਰ, ਡਿਪਟੀ ਕਮਿਸ਼ਨਰ ਡੀ.ਐਸ. ਮਾਂਗਟ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਪਰਮਜੀਤ ਕੌਰ ਬਡਾਲੀ, ਜ਼ਿਲ੍ਹਾ ਅਕਾਲੀ ਜਥਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਯੂਥ ਵਿੰਗ ਜ਼ਿਲ੍ਹਾ (ਦਿਹਾਤੀ) ਦੇ ਪ੍ਰਧਾਨ ਸਤਿੰਦਰ ਸਿੰਘ ਗਿੱਲ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਮਨਪੀ੍ਰਤ ਸਿੰਘ ਪਿੰ੍ਰਸ, ਜ਼ਿਲ੍ਹਾ ਇਸਤਰੀ ਅਕਾਲੀ ਦਲ (ਸ਼ਹਿਰੀ) ਦੀ ਪ੍ਰਧਾਨ ਕੁਲਦੀਪ ਕੌਰ ਕੰਗ, ਬਲਾਕ ਸੰਮਤੀ ਖਰੜ ਦੇ ਚੇਅਰਮੈਨ ਰੇਸ਼ਮ ਸਿੰਘ, ਮਾਰਕੀਟ ਕਮੇਟੀ ਕੁਰਾਲੀ ਦੇ ਚੇਅਰਮੈਨ ਮੇਜਰ ਸਿੰਘ ਸੰਗਤਪਰਾ, ਅਕਾਲੀ ਕੌਂਸਲਰ ਸਤਵੀਰ ਸਿੰਘ ਧਨੋਆ, ਕਮਲਜੀਤ ਸਿੰਘ ਰੂਬੀ, ਭਾਜਪਾ ਦੇ ਕੌਂਸਲਰ ਅਰੁਣ ਸ਼ਰਮਾ ਤੇ ਸੈਹਬੀ ਆਨੰਦ, ਅਕਾਲੀ ਆਗੂ ਨਰਿੰਦਰ ਸਿੰਘ ਲਾਂਬਾ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਐਮਵੀਆਈ ਰਣਪ੍ਰੀਤ ਸਿੰਘ ਭਿਓਰਾ ਸਮੇਤ ਹੋਰ ਆਕਲੀ ਅਤੇ ਭਾਜਪਾ ਦੇ ਆਗੂ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ