
ਮੁੱਖ ਮੰਤਰੀ ਭਗਵੰਤ ਮਾਨ ਕਿਸਾਨਾਂ ਦੇ ਸੱਚੇ ਹਮਦਰਦ: ਬੱਬੀ ਬਾਦਲ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਮੋਹਰੀ ਆਗੂਆਂ ਨਾਲ ਮੀਟਿੰਗ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਸੰਘਰਸ਼ ਦੇ ਮਹਿਜ਼ 24 ਘੰਟਿਆਂ ਵਿੱਚ ਕਿਸਾਨ ਸੰਗਠਨਾਂ ਦੇ ਮਸਲੇ ਨੂੰ ਹੱਲ ਕਰਨ ਦਾ ਭਰੋਸਾ ਦੇ ਕੇ ਇਹ ਦਰਸਾ ਦਿੱਤਾ ਹੈ ਕਿ ਉਹ ਕਿਸਾਨਾਂ ਦੇ ਸੱਚੇ ਹਮਦਰਦ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਨੇ ਇੱਥੇ ਇੱਕ ਧਾਰਮਿਕ ਸਮਾਗਮ ਵਿੱਚ ਹਾਜ਼ਰੀ ਭਰੀ।
ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਚਲਾਉਣ ਵਾਲੇ ਆਗੂ ਕਿਸਾਨ ਪੱਖੀ ਹੋਣ ਦਾ ਨਾਟਕ ਕਰਦੇ ਆਏ ਹਨ ਪ੍ਰੰਤੂ ਭਗਵੰਤ ਮਾਨ ਨੇ ਕਿਸਾਨਾਂ ਦੇ ਦੁੱਖ ਦਰਦ ਨੂੰ ਸਮਝਦੇ ਹੋਏ ਲਗਪਗ ਸਾਰੇ ਮਸਲੇ ਹੱਲ ਕਰਨ ਲਈ ਜੋ ਨਿਵੇਕਲੀ ਪਹਿਲਕਦਮੀ ਕੀਤੀ ਹੈ, ਉਸ ਦੇ ਆਉਣ ਵਾਲੇ ਦਿਨਾਂ ਵਿੱਚ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਨੂੰ ਇਮਾਨਦਾਰ ਅਤੇ ਨੇਕ ਨੀਤੀ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਵਾਲਾ ਸਾਫ਼-ਸੁਥਰਾ ਮੁੱਖ ਮੰਤਰੀ ਮਿਲਿਆ ਹੈ, ਜਦੋਂਕਿ ਇਸ ਤੋਂ ਪਹਿਲੇ ਹੁਕਮਰਾਨ ਸਿਰਫ਼ ਝੂਠੇ ਲਾਰੇ ਲਗਾ ਕੇ ਹੀ ਡੰਗ ਟਪਾਉਂਦੇ ਆਏ ਹਨ।
ਇਸ ਮੌਕੇ ਬਾਬਾ ਨਿਹਾਲ ਸਿੰਘ, ਬਾਬਾ ਨਰਿੰਦਰ ਸਿੰਘ, ਰਣਧੀਰ ਸਿੰਘ ਲੰਬੜਦਾਰ, ਬਲਦੇਵ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਸਰਦਾਰਾ ਸਿੰਘ, ਬਚਿੱਤਰ ਸਿੰਘ, ਕੁਲਦੀਪ ਸਿੰਘ, ਮੁਖ਼ਤਿਆਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਹਰਜੀਤ ਸਿੰਘ, ਮਨਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਪ੍ਰਦੀਪ ਸਿੰਘ, ਬਲਵਿੰਦਰ ਸਿੰਘ, ਬਿੰਦਰ ਸਿੰਘ, ਗੁਰਪਾਲ ਸਿੰਘ ਆਦਿ ਹਾਜ਼ਰ ਸਨ।