nabaz-e-punjab.com

ਕੈਟਪਨ ਅਮਰਿੰਦਰ ਸਿੰਘ ਸਿਰੇ ਦਾ ਝੂਠਾ ਮੁੱਖ ਮੰਤਰੀ: ਰਾਜਾ ਨਨਹੇੜੀਆਂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਜੁਲਾਈ:
ਸੂਬੇ ਅੰਦਰ ਕਾਂਗਰਸ ਵੱਲੋਂ ਚੋਣਾਂ ਮੌਕੇ ਲੋਕਾਂ ਨਾਲ ਕਈ ਤਰ੍ਹਾਂ ਦੇ ਵਾਅਦੇ ਕੀਤੇ ਸਨ ਜਿਸ ਵਿਚ ਮੁਖ ਵਾਅਦਾ ਇੱਕ ਇੱਕ ਨੌਕਰੀ ਦੇਣ ਸੀ ਜੋ ਕਿ ਅੱਜ ਤੱਕ ਵਫਾ ਨਹੀਂ ਹੋਇਆ ਜਿਸ ਨਾਲ ਕੈਪਟਨ ਅਮਰਿੰਦਰ ਸਿੰਘ ਝੂਠਾ ਮੁਖ ਮੰਤਰੀ ਬਣ ਗਿਆ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਰਜਿੰਦਰ ਸਿੰਘ ਰਾਜਾ ਨਨਹੇੜੀਆਂ ਜਨਰਲ ਸਕੱਤਰ ਬਹੁਜਮ ਸਮਾਜ ਪਾਰਟੀ ਪੰਜਾਬ ਨੇ ਇੱਕ ਲਿਖਤੀ ਪ੍ਰੈਸ ਨ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦਾ ਪੜਿਆ ਲਿਖਿਆ ਨੌਜੁਆਨ ਰੁਜਗਾਰ ਹਾਸਲ ਕਰਨ ਲਈ ਦਰ ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹੈ।
ਉਨ੍ਹਾਂ ਕਿਹਾ ਸਰਕਾਰ ਦੋ ਸਾਲ ਦੇ ਵਾਧੇ ਵਾਲੇ ਸਰਕਾਰੀ ਨੌਕਰੀ ਕਰਨ ਵਾਲੇ ਸਾਰੇ ਕਰਮਚਾਰੀਆਂ ਨੂੰ ਤੁਰੰਤ ਫਾਰਗ ਕਰਕੇ ਨੌਜੁਆਨ ਵਰਗ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰੇ ਤਾਂ ਜੋ ਬੇਰੁਜਗਾਰ ਨੌਜੁਆਨਾਂ ਨੂੰ ਰੁਜਗਾਰ ਮਿਲ ਸਕੇ। ਰਾਜਾ ਨਨਹੇੜੀਆਂ ਨੇ ਕਿਹਾ ਕਿ ਅੱਜ ਮਹਿੰਗਾਈ ਭਰੇ ਸਮੇਂ ਦੌਰਾਨ ਆਮ ਆਦਮੀ ਦਾ ਜੀਣਾ ਦੁਭਰ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ ਵਿੱਦਿਆ ਦਾ ਵਪਾਰੀਕਰਨ ਹੋ ਚੁੱਕਾ ਹੈ ਅਤੇ ਅਕਾਲੀ ਗਠਜੋੜ ਅਤੇ ਕਾਂਗਰਸ ਸਰਕਾਰਾਂ ਵਾਰੋ ਵਾਰੀ ਰਾਜ ਕਰਦਿਆਂ ਆ ਰਹੀਆਂ ਹਨ ਪਰ ਇਹ ਰਜਵਾੜਾਸ਼ਾਹੀ ਟੋਲੇ ਬੇਰੁਜਗਾਰੀ ਨੂੰ ਖਤਮ ਕਰਨ ਵਿਚ ਨਾਕਾਮ ਸਾਬਤ ਹੋਏ ਹਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…