Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਲਾਹੇਵੰਦ ਗੱਲਬਾਤ ਦੀ ਆਸ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨ ਬਾਰੇ ਦਿੱਤੇ ਬਿਆਨ ਦਾ ਸਵਾਗਤ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਅੰਮ੍ਰਿਤਸਰ, 10 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਸ ਪ੍ਰਗਟ ਕੀਤੀ ਹੈ ਕਿ ਪੰਜਾਬ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਸ੍ਰੀ ਜਸਟਿਨ ਟਰੂਡੋ ਨਾਲ ਲਾਹੇਵੰਦ ਗੱਲਬਾਤ ਹੋਵੇਗੀ। ਉਨਾਂ ਕਿਹਾ ਕਿ ਅਜਿਹਾ ਕੈਨੇਡਾ ਦੇ ਦੋ ਮੰਤਰੀਆਂ ਵੱਲੋਂ ਖਾਲਿਸਤਾਨੀ ਲਹਿਰ ਨਾਲ ਕੋਈ ਸਬੰਧ ਨਾ ਹੋਣ ਦੇ ਦਿੱਤੇ ਗਏ ਬਿਆਨ ਤੋਂ ਬਾਅਦ ਸੰਭਵ ਹੋਇਆ ਹੈ। ਅੱਜ ਨਰਾਇਣਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲ ਹੀ ਵਿੱਚ ਕੈਨੇਡਾ ਦੇ ਰੱਖਿਆ ਮੰਤਰੀ ਸ੍ਰੀ ਹਰਜੀਤ ਸਿੰਘ ਸੱਜਣ ਅਤੇ ਮੁੱਢਲਾ ਢਾਂਚਾ ਮੰਤਰੀ ਸ੍ਰੀ ਅਮਰਜੀਤ ਸਿੰਘ ਸੋਹੀ ਵਲੋਂ ਖਾਲਿਸਤਾਨ ਦੇ ਮੁੱਦੇ ਉੱਤੇ ਦਿੱਤੇ ਸਪਸ਼ਟੀਕਰਨ ਤੋਂ ਬਾਅਦ ਆਸ ਬਣੀ ਹੈ ਕਿ ਸ੍ਰੀ ਜਸਟਿਨ ਟਰੂਡੋ ਨਾਲ ਪੰਜਾਬ ਅਤੇ ਕੈਨੇਡਾ ਦੇ ਉਸਾਰੂ ਸਬੰਧਾਂ ਬਾਰੇ ਲਾਹੇਵੰਦ ਗੱਲਬਾਤ ਹੋ ਸਕੇਗੀ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਦਾ ਸੁਆਗਤ ਕਰਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਸੁਖਾਵਾਂ ਮਾਹੌਲ ਸਿਰਜਣ ਲਈ ਵਧਾਈ ਦੇ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਸੱਜਣ ਅਤੇ ਸ੍ਰੀ ਸੋਹੀ ਵਲੋਂ ਦਿੱਤੇ ਬਿਆਨ ਕਿ ਉਹ ਕਦੇ ਵੀ ਖਾਲਿਸਤਾਨ ਦੇ ਹਿਮਾਇਤੀ ਨਹੀਂ ਰਹੇ ਨੇ ਸਪਸ਼ਟ ਕੀਤਾ ਹੈ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਆਪਣੀ ਧਰਤੀ ਤੋਂ ਭਾਰਤ ਵਿਰੋਧੀ ਕਾਰਵਾਈਆਂ ਕਰਨ ਦੀ ਆਗਿਆ ਕਦਾਚਿਤ ਨਹੀਂ ਦੇਣਗੇ। ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਇਕ ਸਵਾਲ ਦੇ ਉੱਤਰ ਵਿੱਚ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਦੇ 10.25 ਲੱਖ ਕਿਸਾਨਾਂ ਦਾ ਖੇਤੀ ਕਰਜਾ ਮੁਆਫ ਕਰਨ ਲਈ ਦ੍ਰਿੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਹਿੱਤ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਵਿੱਤੀ ਸੰਕਟ ਦੇ ਬਾਵਜੂਦ ਪੰਜਾਬ ਸਰਕਾਰ ਕਰਜਾ ਮੁਆਫ਼ੀ ਦੀ ਪ੍ਰਕਿਰਿਆ ਛੇਤੀ ਮੁਕੰਮਲ ਕਰ ਲਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ