nabaz-e-punjab.com

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਦੀ ਲੜਕੀ ਦਾ ਪਿੱਛਾ ਕਰਨ ਦੀ ਘਟਨਾ ਦੀ ਸਖ਼ਤ ਆਲੋਚਨਾ

ਦੋਸ਼ਾਂ ਨੂੰ ਨਰਮ ਕਰਨ ਦੀ ਕੋਈ ਕੋਸ਼ਿਸ਼ ਨਹੀਂ ਹੋਣੀ ਚਾਹੀਦੀ:

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ\ਨਵੀਂ ਦਿੱਲੀ, 7 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਦੇ ਲੜਕੇ ਵੱਲੋਂ ਇਕ ਮੁਟਿਆਰ ਦਾ ਪਿੱਛਾ ਕਰਨ ਦੀ ਕਥਿਤ ਘਟਨਾ ਦੀ ਤਿੱਖੀ ਆਲੋਚਨਾ ਕੀਤਾ ਹੈ ਅਤੇ ਕਿਹਾ ਕਿ ਦੋਸ਼ੀਆਂ ਵਿਰੁੱਧ ਲੱਗੇ ਦੋਸ਼ਾਂ ਨੂੰ ਨਰਮ ਕਰਨ ਦੀ ਕੋਈ ਵੀ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਅੱਜ ਇੱਥੇ ਪ੍ਰੈਸ ਕਲਬ ਵਿੱਖੇ ਖੁਸ਼ਵੰਤ ਸਿੰਘ ਦੀ ਇਕ ਕਿਤਾਬ ਨੂੰ ਜਾਰੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਲੜਕੀ ਨੇ ਸਪੱਸ਼ਟ ਤੌਰ ’ਤੇ ਆਖਿਆ ਹੈ ਕਿ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦੋਸ਼ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਹੇਠ ਹੀ ਦਰਜ ਕੀਤੇ ਜਾਣੇ ਚਾਹੀਦੇ ਹਨ। ਇਸ ਘਟਨਾ ਨੂੰ ਅਫਸੋਸਜਨਕ ਦਸਦੇ ਹੋਏ ਉਨ੍ਹਾਂ ਕਿਹਾ ਕਿ ਉਹ ਇਸ ਮੁਟਿਆਰ ਵੱਲੋਂ ਵਿਖਾਏ ਗਏ ਹੌਂਸਲੇ ਦੀ ਸਰਾਹਨਾ ਕਰਦੇ ਹਨ।
ਸੀ.ਸੀ.ਟੀ.ਵੀ. ਕੈਮਰਿਆਂ ਦਾ ਕਾਰਜਸ਼ੀਲ ਨਾ ਹੋਣ ਕਾਰਨ ਚੰਡੀਗੜ੍ਹ ਪੁਲਿਸ ਵੱਲੋਂ ਪਿੱਛਾ ਕਰਨ ਦੀ ਕਥਿਤ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਨਾ ਉਪਲਬਧ ਹੋਣ ਦਾ ਦਾਅਵਾ ਕੀਤੇ ਜਾਣ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਜੇ ਇਹ ਘਟਨਾ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਉਪਲਬਧ ਨਹੀਂ ਹੈ ਤਾਂ ਫਿਰ ਕੀ ਹੋਇਆ। ਲੜਕੀੇ ਨੇ ਇਸ ਸਬੰਧੀ ਬਿਆਨ ਦਿੱਤਾ ਹੈ ਅਤੇ ਪੁਲਿਸ ਨੂੰ ਲਾਜ਼ਮੀ ਤੌਰ ’ਤੇ ਕਾਰਵਾਈ ਕਰਨੀ ਚਾਹੀਦੀ ਹੈ।’’ ਪੰਜਾਬ ਵਿੱਚ ਅੌਰਤਾਂ ਦੀ ਸੁਰੱਖਿਆ ਦੇ ਮੁੱਦੇ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਗਲੀਆਂ ਵਿੱਚ ਲੁੱਟਾਂ-ਖੋਹਾਂ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਸੜਕਾਂ ’ਤੇ ਅੌਰਤਾਂ ਦੀ ਸੁਰੱਖਿਆ ਲਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਪੰਜਾਬ ਵਿੱਚ ਅਜਿਹੀਆਂ ਛੋਟੀ-ਮੋਟੀਆਂ ਘਟਨਾਵਾਂ ਵਿੱਚ ਵਾਧਾ ਕੀਤਾ ਹੈ ਅਤੇ ਗਲੀਆਂ ਅੌਰਤਾਂ ਲਈ ਅਸੁਰੱਖਿਅਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਹੱਲਾ ਬੋਲਿਆ ਹੈ ਅਤੇ ਆਮ ਥਾਵਾਂ ’ਤੇ ਪੁਲਿਸ ਦੀ ਹੋਂਦ ਨੂੰ ਵਧਾਇਆ ਹੈ ਤਾਂ ਜੋ ਮਹਿਲਾਵਾਂ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਵੀ.ਵੀ.ਆਈ.ਪੀ. ਸੁਰੱਖਿਆ ਵਿੱਚ ਵੱਡੀ ਪੱਧਰ ’ਤੇ ਕਮੀਂ ਲਿਆਂਦੀ ਹੈ ਅਤੇ ਪੁਲਿਸ ਨੂੰ ਵਾਪਸ ਜਨ ਸੇਵਾ ਲਈ ਭੇਜਿਆ ਹੈ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…