Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਵੰਡਣਗੇ 732 ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਜਾਵੇਗਾ ਨਿਯੁਕਤੀ ਪੱਤਰ ਵੰਡ ਸਮਾਰੋਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ 14 ਜੁਲਾਈ ਨੂੰ ਬਾਅਦ ਦੁਪਹਿਰ ਸਵਾ ਤਿੰਨ ਵਜੇ ਨਵ-ਨਿਯੁਕਤ ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡਣਗੇ। ਇਸ ਸਬੰਧੀ ਇੱਥੋਂ ਦੇ ਸ਼ਿਵਾਲਿਕ ਪਬਲਿਕ ਸਕੂਲ ਫੇਜ਼-6 ਦੇ ਆਡੀਟੋਰੀਅਮ ਵਿੱਚ ਨਿਯੁਕਤੀ ਪੱਤਰ ਵੰਡ ਸਮਾਰੋਹ ਆਯੋਜਿਤ ਕੀਤਾ ਜਾਵੇਗਾ। ਇਸ ਸਮਾਗਮ ਦੀ ਪ੍ਰਧਾਨਗੀ ਸਿੰਚਾਈ ਮੰਤਰੀ ਰਾਣਾ ਗੁਰਜੀਤ ਸਿੰਘ ਕਰਨਗੇ ਜਦੋਂ ਕਿ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਸਮੇਤ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਵੀ ਸਮਾਗਮ ਵਿੱਚ ਸਿਰਕਤ ਕਰਨਗੇ। ਸ੍ਰੀ ਬਲਬੀਰ ਸਿੱਧੂ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਰਾਜ ਦੇ ਲੋਕਾਂ ਨਾਲ ਕੀਤੇ ਘਰ ਘਰ ਨੌਕਰੀ ਦੇਣ ਦੇ ਵਾਅਦੇ ਦੀ ਇਹ ਰਸਮੀ ਸ਼ੁਰੂਆਤ ਹੈ। ਆਉਣ ਵਾਲੇ ਸਮੇਂ ਵਿੱਚ ਸਰਕਾਰੀ ਵਿਭਾਗਾਂ ਵਿੱਚ ਵੱਖ ਵੱਖ ਕੈਟਾਗਰੀ ਦੇ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ ਅਤੇ ਲੋੜ ਅਨੁਸਾਰ ਨਵੀਂ ਭਰਤੀ ਕੀਤੀ ਜਾਵੇਗੀ। ਅੱਜ ਇੱਥੇ ਸਿੰਜਾਈ ਅਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਦੱਸਿਆ ਕਿ ਸ਼ਿਵਾਲਿਕ ਪਬਲਿਕ ਸਕੂਲ ਮੁਹਾਲੀ ਵਿਖੇ ਕਰਵਾਏ ਜਾ ਰਹੇ ਇਕ ਸਾਦਾ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੇਂ ਭਰਤੀ ਹੋਏ 732 ਨਹਿਰੀ ਪਟਵਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਣਗੇ। ਉਨ੍ਹਾਂ ਕਿਹਾ ਕਿ ਇਸ ਭਰਤੀ ਦੀ ਬਹੁਤ ਲੋੜ ਵੀ ਸੀ ਕਿਉਂਕਿ 1997-98 ਵਿੱਚ ਸਿੰਜਾਈ ਵਿਭਾਗ ਵਿੱਚੋਂ ਲਗਭਗ 800 ਨਹਿਰੀ ਪਟਵਾਰੀ ਪੰਜਾਬ ਦੇ ਮਾਲ ਵਿਭਾਗ ਵਿੱਚ ਤਬਦੀਲ ਕਰ ਦਿੱਤੇ ਗਏ ਸਨ, ਉਦੋਂ ਤੋਂ ਸਿੰਜਾਈ ਵਿਭਾਗ ਨਹਿਰੀ ਪਟਵਾਰੀਆਂ ਦੀ ਬਹੁਤ ਘਾਟ ਮਹਿਸੂਸ ਕਰ ਰਿਹਾ ਸੀ ਅਤੇ ਕੰਮ ਬਹੁਤ ਪ੍ਰਭਾਵਿਤ ਹੋ ਰਿਹਾ ਸੀ। ਸਿੰਜਾਈ ਮੰਤਰੀ ਨੇ ਕਿਹਾ ਕਿ ਨਵੇਂ ਭਰਤੀ ਕੀਤੇ ਗਏ 732 ਨਹਿਰੀ ਪਟਵਾਰੀਆਂ ਵਿੱਚੋਂ 236 ਸਰਹੰਦ ਨਹਿਰ ਹਲਕਾ ਲੁਧਿਆਣਾ, 116 ਫਿਰੋਜ਼ਪੁਰ ਨਹਿਰ ਹਲਕਾ ਫਿਰੋਜ਼ਪੁਰ, 214 ਆਈ.ਬੀ. ਹਲਕਾ ਪਟਿਆਲਾ, 41 ਭਾਖੜਾ ਮੇਨ ਲਾਈਨ ਹਲਕਾ ਪਟਿਆਲਾ, 83 ਅੱਪਰ ਬਾਰੀ ਦੁਆਬ ਨਹਿਰ ਹਲਕਾ ਅੰਮ੍ਰਿਤਸਰ ਅਤੇ 42 ਬਿਸਤ ਦੁਆਬ ਮੰਡਲ ਜਲੰਧਰ ਵਿਖੇ ਤੈਨਾਤ ਕੀਤੇ ਜਾਣਗੇ। ਰਾਣਾ ਗੁਰਜੀਤ ਸਿੰਘ ਨੇ ਅੱਗੇ ਕਿਹਾ ਕਿ ਇਨਾਂ ਨਵੇਂ ਚੁਣੇ ਗਏ ਉਮੀਦਵਾਰਾਂ ਨੂੰ ਸਿੰਜਾਈ ਵਿਭਾਗ ਵੱਲੋਂ 3 ਮਹੀਨਿਆਂ ਦੀ ਸਖਤ ਸਿਖਲਾਈ ਦਿੱਤੀ ਗਈ ਹੈ ਜਿਸ ਉਪਰੰਤ ਇਹਨਾਂ ਉਮੀਦਵਾਰਾਂ ਵੱਲੋਂ ਨਿਯਮਾਂ ਅਨੁਸਾਰ ਵਿਭਾਗੀ ਇਮਤਿਹਾਨ ਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਬਹੁਤ ਥੋੜੇ ਸਮੇਂ ਅਤੇ ਇੱਕ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਗਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ