ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ 5 ਸਤੰਬਰ ਨੌਕਰੀਆਂ ਦੇ ਨਿਯੁਕਤੀ ਪੱਤਰ ਦੇਣਗੇ: ਚੰਨੀ

ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਐਸ.ਏ.ਐਸ ਨਗਰ ਮੁਹਾਲੀ ਵਿੱਚ ਹੋਵੇਗਾ ਰਾਜ ਪੱਧਰੀ ਸਮਾਗਮ

ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕਰਕੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਸਤੰਬਰ:
ਪੰਜਾਬ ਸਰਾਕਰ ਵਲੋਂ ਸੂਬੇ ਭਰ ਵਿਚ ਨੌਜਵਾਨਾਂ ਨੂੰ ’ਘਰ ਘਰ ਨੌਕਰੀ’ ਮੁਹਿਮ ਦੇ ਤਹਿਤ ਸੂਬੇ ਭਰ ਵਿੱਚ 21 ਥਾਵਾਂ ’ਤੇ ਲਗਾਏ ਗਏ ਨੌਕਰੀ ਮੇਲਿਆਂ ਦੌਰਾਨ ਚੁਣੇ ਗਏ ਵਿਦਿਆਰਥੀਆਂ ਨੂੰ ਨਿਯੁਕਤੀ ਪੱਤਰ ਦੇਣ ਲਈ 5 ਸਤੰਬਰ ਨੂੰ ਐਸ.ਏ.ਐਸ. ਨਗਰ ਦੇ ਸੈਕਟਰ 78 ਦੇ ਮਲਟੀਪਰਪਜ਼ ਸਪੋਰਟਸ ਸਟੇਡੀਅਮ ਵਿੱਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਅੱਜ ਇੱਥੇ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਾਕਰ ਵਲੋਂ ਪਹਿਲੇ ਫੇਜ਼ ਦੌਰਾਨ ਲਗਾਏ ਗਏ ਨੌਕਰੀ ਮੇਲੇ ਪੂਰੀ ਤਰਾਂ ਨਾਲ ਸਫਲ ਰਹੇ ਹਨ।
ਸ੍ਰੀ ਚੰਨੀ ਨੇ ਦੱਸਿਆ ਕਿ ਰਾਜ ਪੱਧਰ ਨੌਕਰੀ ਮੇਲੇ ਦੇ ਪਹਿਲੇ ਫੇਜ਼ ਦੌਰਾਨ 900 ਕੰਪਨੀਆਂ ਪੰਜਾਬ ਸਰਕਾਰ ਨਾਲ ਰਜਿਸ਼ਟਰ ਹੋਈਆਂ ਹਨ, ਜਿੰਨਾਂ ਵਲੋਂ ਨੌਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਏ ਗਏ ਹਨ। ਸ੍ਰੀ ਚੰਨੀ ਨੇ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ ਅਤੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਇਸ ਸਮਾਗਮ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਜਾਣ। ਉਨ੍ਹ ਕਿਹਾ ਕਿ ਨੌਜਾਵਨਾਂ ਦੇ ਆਉਣ ਜਾਣ ਲਈ ਟਰੈਫ਼ਿਕ ਦੇ ਸੁਖਾਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸੇ ਨੂੰ ਕੋਈ ਵੀ ਦਿੱਕਤ ਨਾ ਆ ਸਕੇ।
ਉਨ੍ਹਾਂ ਇਸ ਮੌਕੇ ਆਵਾਜਾਈ ਦੇ ਪੁਖਤਾ ਪ੍ਰਬੰਧਾਂ ਦੇ ਨਾਲ-ਨਾਲ ਪਾਰਕਿੰਗ, ਕਾਣ ਪੀਣ ਅਤੇ ਪੀਣ ਵਾਲੇ ਪਾਣੀ ਦੀ ਵਿਵਸਥਾ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਉਨ੍ਹਾਂ ਕਿਹਾ ਕਿ ਸਮਾਗਮ ਵਿਚ ਪਹੁੰਚਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਨਿੱਜੀ ਅਦਾਰਿਆਂ ਦੇ ਨੁਮਾਇੰਦਿਆਂ ਦੇ ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਜਾਣ। ਇਸ ਤੋਂ ਪਹਿਲਾਂ ਉਨ੍ਹਾਂ ਕੀਤੇ ਜਾਣ ਵਾਲੇ ਸਮਾਗਮ ਵਾਲੀ ਥਾਂ ਦਾ ਜਾਇਜਾ ਵੀ ਲਿਆ। ਇਸ ਮੌਕੇ ਡਾਇਰੈਕਟਰ ਤਕਨੀਕੀ ਸਿੱਖਿਆ ਸ੍ਰੀ ਪ੍ਰਵੀਨ ਕੁਮਾਰ ਥਿੰਦ ਨੇ ਸਮਾਗਮ ਸਬੰਧੀ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਰਨਦੇਵ ਸਿੰਘ ਮਾਨ, ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…