Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਵਿੱਚ ਲਹਿਰਾਉਣਗੇ ਰਾਸ਼ਟਰੀ ਝੰਡਾ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 71ਵੇਂ ਆਜ਼ਾਦੀ ਦਿਵਸ ਮੌਕੇ ਗੁਰਦਾਸਪੁਰ ਵਿਖੇ ਰਾਜ ਪੱਧਰੀ ਸਮਾਰੋਹ ਦੌਰਾਨ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਣਗੇ। ਇਸ ਦਾ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੱਖ-ਵੱਖ ਜ਼ਿਲ੍ਹਾ ਹੈਡਕੁਆਟਰਾਂ ’ਤੇ ਆਜ਼ਾਦੀ ਦਿਵਸ ਸਬੰਧੀ ਮਨਾਏ ਜਾ ਰਹੇ ਸਮਾਰੋਹਾਂ ਦੀ ਪ੍ਰਧਾਨਗੀ ਕਰਨ ਲਈ ਆਪਣੀ ਕੈਬਨਿਟ ਸਾਥੀਆਂ ਨੂੰ ਵੀ ਤਾਇਨਾਤ ਕੀਤਾ ਹੈ। ਜਦੋਂ ਕਿ ਮੁੱਖ ਮੰਤਰੀ ਦੇ ਜੱਦੀ ਹਲਕੇ ਪਟਿਆਲਾ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਰਾਸ਼ਟਰੀ ਝੰਡਾ ਲਹਿਰਾਉਣਗੇ। ਸਰਕਾਰੀ ਬੁਲਾਰੇ ਦੱਸਿਆ ਕਿ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਲੁਧਿਆਣਾ ਵਿਖੇ, ਸਥਾਨਿਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਫਿਰੋਜ਼ਪੁਰ ਵਿਖੇ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਮਾਨਸਾ ਵਿਖੇ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਹੁਸ਼ਿਆਰਪੁਰ ਵਿਖੇ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਜਲੰਧਰ ਵਿਖੇ, ਸੰਚਾਈ ਤੇ ਬਿਜਲੀ ਮੰਤਰੀ ਰਾਣਾ ਗੁਰਜੀਤ ਸਿੰਘ ਅੰਮ੍ਰਿਤਸਰ ਵਿਖੇ ਅਤੇ ਤਕਨੀਤੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਰੀਦਕੋਟ ਵਿਖੇ ਰਾਸ਼ਟਰੀ ਝੰਡਾ ਝਲਾਉਣਗੇ। ਸਿੱਖਿਆ ਰਾਜ ਮੰਤਰੀ ਅਰੁਣਾ ਚੌਧਰੀ ਸੰਗਰੂਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਜਨ ਸਿਹਤ ਰਾਜ ਮੰਤਰੀ ਰਜ਼ੀਆ ਸੁਲਤਾਨਾ ਬਠਿੰਡਾ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਰੋਪੜ ਵਿਖੇ ਰਾਸ਼ਟਰੀ ਝੰਡਾ ਝਲਾਉਣਗੇ। ਬਾਕੀ ਜ਼ਿਲ੍ਹਿਆਂ ਬਾਰੇ ਜਲਦੀ ਸਡਿਊਲ ਜਾਰੀ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ