ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਮਹਾਨ ਸ਼ਹੀਦਾਂ ਦੇ ਪਾਏ ਹੋਏ ਪੂਰਨਿਆਂ ਉਤੇ ਚੱਲਣ ਦਾ ਸੱਦਾ

ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ), 22 ਸਤੰਬਰ:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਡੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ। ਅੱਜ ਇੱਥੇ ਮੁੱਖ ਮੰਤਰੀ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਾਲ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਅਤੇ ਉਨਾਂ ਦੇ ਪਿਤਾ ਸ. ਕਿ੍ਰਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰਦਿਆਂ ਭਾਰਤੀ ਆਜ਼ਾਦੀ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜਜਬੇ ਨੂੰ ਯਾਦ ਕੀਤਾ। ਉਨਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫਖਰ ਹੈ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ ਅਦਾ ਕੀਤਾ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …