Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਪੁਲੀਸ ਨੂੰ ਸੋਸ਼ਲ ਮੀਡੀਆ ਦੀ ਦੁਰਵਰਤੋਂ ਦਾ ਟਾਕਰਾ ਪ੍ਰਭਾਵੀ ਢੰਗ ਨਾਲ ਕਰਨ ਦੇ ਨਿਰਦੇਸ਼ ਗੈਂਗਸਟਰਾਂ ਦੇ ਅੱਤਵਾਦੀਆਂ ਤੇ ਜੇਲ ਸਟਾਫ਼ ਨਾਲ ਗੱਠਜੋੜ ਨੂੰ ਤੋੜਣ ਲਈ ਸਖ਼ਤ ਕਦਮ ਚੁੱਕੇ ਜਾਣ ਦੇ ਹੁਕਮ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 2 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਦੀ ਨਫਰਤ ਫੈਲਾਉਣ ਲਈ ਵਧ ਰਹੀ ਦੁਰਵਰਤੋਂ ਨਾਲ ਨਿਪਟਣ ਲਈ ਸੂਬੇ ਦੀ ਪੁਲਿਸ ਅਤੇ ਖੂਫੀਆ ਏਜੰਸੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅੱਤਵਾਦੀਆਂ ਅਤੇ ਗੈਂਗਸਟਰਾਂ ਤੇ ਜੇਲ ਸਟਾਫ ਵਿੱਚਕਾਰ ਗੱਠਜੋੜ ਨੂੰ ਤੋੜਣ ਲਈ ਵੀ ਸਖਤ ਕਦਮ ਚੁੱਕੇ ਜਾਣ ਦੇ ਹੁਕਮ ਦਿੱਤੇ ਹਨ ਤਾਂ ਜੋ ਗੈਂਗਸਟਰਾਂ ਨੂੰ ਆਪਣੀਆਂ ਘਿਨਾਉਣੀਆਂ ਕਾਰਵਾਈਆਂ ਚਲਾਉਣ ਲਈ ਜੇਲ੍ਹਾਂ ਦੀ ਵਰਤੋਂ ਕਰਨ ਤੋਂ ਰੋਕਿਆ ਜਾ ਸਕੇ। ਜੇਲ੍ਹਾਂ ਵਿੱਚੋਂ ਕੁਝ ਗੈਂਗਸਟਰਾਂ ਦੇ ਕਾਰਵਾਈਆਂ ਕਰਨ ਦੀਆਂ ਰਿਪੋਰਟਾਂ ’ਤੇ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਜੇਲ੍ਹਾਂ ’ਤੇ ਸਖਤ ਨਿਗਰਾਨੀ ਰੱਖਣ ਅਤੇ ਗ੍ਰਹਿ ਵਿਭਾਗ ਨੂੰ ਸੂਬੇ ਦੀਆਂ ਜੇਲ੍ਹਾਂ ਵਿੱਚ ਖਾਲੀ ਪਈਆਂ ਅਸਾਮੀਆਂ ਭਰਨ ਲਈ ਤੁਰੰਤ ਕਦਮ ਚੁੱਕੇ ਜਾਣ ਦੇ ਨਿਰਦੇਸ਼ ਦਿੱਤੇ ਹਨ। ਜੇਲ੍ਹਾਂ ਵਿੱਚੋਂ ਮੋਬਾਇਲ ਫੋਨ ਅਤੇ ਸਿਮ ਕਾਰਡ ਮਿਲਣ ਤੋਂ ਬਾਅਦ ਇਹ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗੈਂਗਸਟਰਾਂ ਵਿੱਚ ਕਾਨੂੰਨ ਦਾ ਖੌਫ ਪੈਦਾ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਸੂਬੇ ਵਿੱਚ ਹਰ ਕੀਮਤ ’ਤੇ ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਈ ਰੱਖਿਆ ਜਾ ਸਕੇ। ਇਹ ਹਦਾਇਤਾਂ ਮੁੱਖ ਮੰਤਰੀ ਨੇ ਅੱਜ ਇੱਥੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਦਿੱਤੀਆਂ ਜਿਸ ਵਿੱਚ ਸੂਬੇ ਦੀ ਕਾਨੂੰਨ ਵਿਵੱਸਥਾ ਦਾ ਜਾਇਜ਼ਾ ਲਇਆ ਗਿਆ। ਇਸ ਮੀਟਿੰਗ ਵਿੱਚ ਸੀਨੀਅਰ ਪੁਲਿਸ ਅਤੇ ਪ੍ਰਸ਼ਾਸਕੀ ਅਧਿਕਾਰੀ ਹਾਜ਼ਰ ਹੋਏ। ਪੰਜਾਬ ਦੇ ਮੰਤਰੀ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ ਅਤੇ ਤ੍ਰਿਪਤ ਬਾਜਵਾ ਵੀ ਮੀਟਿੰਗ ਵਿੱਚ ਹਾਜ਼ਰ ਸਨ। ਅੰਮ੍ਰਿਤਸਰ ਵਿੱਚ ਹਾਲ ਹੀ ’ਚ ਹਿੰਦੂ ਸ਼ਿਵ ਸੈਨਾ ਦੇ ਆਗੂ ਦੀ ਹੋਈ ਹੱਤਿਆ ’ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਪੁਲਿਸ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਲਈ ਨਿਰਦੇਸ਼ ਦਿੱਤੇ ਹਨ। ਇਸ ਸਬੰਧ ਵਿੱਚ ਸੁਰੱਖਿਆ ਏਜੰਸੀਆਂ ਨੇ ਕਿਹਾ ਹੈ ਕਿ ਸੂਬੇ ਵਿੱਚ ਹਾਲ ਹੀ ’ਚ ਮਿੱਥੇ ਕੇ ਕੀਤੀਆਂ ਗਈਆਂ ਹੱਤਿਆਵਾਂ ਦੇ ਨਾਲ ਇਸ ਦਾ ਸਬੰਧ ਨਹੀਂ ਹੈ। ਪੁਲਿਸ ਅਧਿਕਾਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਵਾਇਆ ਕਿ ਪਹਿਲਾਂ ਹੀ ਸ਼ਨਾਖਤ ਕੀਤੇ ਜਾ ਚੁੱਕੇ ਦੋਸ਼ੀਆਂ ਦੀ ਗ੍ਰਿਫਤਾਰੀ ਛੇਤੀਂ ਹੀ ਕਰ ਲਈ ਜਾਵੇਗੀ। ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਦੀ ਖੂਫੀਆ ਏਜੰਸੀ ਆਈ.ਐਸ.ਆਈ. ਵੱਲੋਂ ਸ਼ੁਰੂ ਕੀਤੀ ਆਨਲਾਈਨ ਨਫਰਤ ਦੀ ਮੁਹਿੰਮ ਅਤੇ ਕੱਟੜ ਹਿੰਦੂਆਂ ਦੇ ਇਕ ਧੜੇ ਵੱਲੋਂ ਸਿੱਖ ਭਾਈਚਾਰੇ ਅਤੇ ਸਿੱਖਾਂ ਦੇ ਇਕ ਧੜੇ ਵੱਲੋਂ ਹਿੰਦੂਆਂ ਖਿਲਾਫ ਸ਼ੁਰੂ ਕੀਤੀ ਫਿਰਕੂ ਮੁਹਿੰਮ ਦਾ ਪ੍ਰਭਾਵੀ ਤਰੀਕੇ ਨਾਲ ਟਾਕਰਾ ਕਰਨ ਲਈ ਖੁੱਲ੍ਹੇ ਅਤੇ ਗੁਪਤ ਰਾਹ ਅਪਣਾਉਣ ਲਈ ਸੁਰੱਖਿਆ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਹਨ। Îਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਅੱਤਵਾਦ ਨੂੰ ਸੁਰਜੀਤ ਕਰਨ ਦੀ ਸਪੱਸ਼ਟ ਕੋਸ਼ਿਸ਼ ਹੋ ਰਹੀ ਹੈ ਜੋ ਕਿ ਨਾ ਕੇਵਲ ਪਾਕਿਸਤਾਨ ਵਿੱਚ ਬੈਠੇ ਲੋਕਾਂ ਵੱਲੋਂ ਸਗੋਂ ਕੈਨੇਡਾ, ਜਰਮਨੀ, ਯੂ.ਏ.ਈ. ਬੈਲਜੀਅਮ, ਦੱਖਣ ਅਫਰੀਕਾ, ਪੁਰਤਗਾਲ ਅਤੇ ਸਾਊਦੀ ਅਰਬ ਵਿੱਚ ਬੈਠੇ ਲੋਕਾਂ ਵੱਲੋਂ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫੁੱਟਪਾਊ ਅਤੇ ਫਿਰਕੂ ਸ਼ਕਤੀਆਂ ਨੂੰ ਕੁਚਲਣ ਲਈ ਸੁਰੱਖਿਆ ਫੋਰਸਾਂ ਵੱਲੋਂ ਕਦਮ ਚੁੱਕੇ ਜਾ ਰਹੇ ਹਨ। ਮੀਟਿੰਗ ਦੌਰਾਨ ਡੀ.ਜੀ.ਪੀ. ਸੁਰੇਸ਼ ਅਰੋੜਾ ਨੇ ਦੱਸਿਆ ਕਿ ਇਸ ਸਾਲ ਮਾਰਚ ਤੋਂ ਲੈ ਕੇ ਹੁਣ ਤੱਕ ਅੱਤਵਾਦੀਆਂ ਦੇ ਸੱਤ ਗਿਰੋਹਾਂ ਨੂੰ ਖਤਮ ਕੀਤਾ ਗਿਆ ਹੈ ਅਤੇ 43 ਅੱਤਵਾਦੀ/ਗਰਮਖਿਆਲੀ ਸੂਬਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿੱਚ 16 ਵਿਦੇਸ਼ੀਆਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਕਿ ਵੱਖ-ਵੱਖ ਅੱਤਵਾਦੀ ਜੱਥੇਬੰਦੀਆਂ ਨਾਲ ਸਬੰਧਤ ਹਨ ਅਤੇ ਅੱਤਵਾਦੀ ਕਾਰਵਾਈਆਂ ਵਿੱਚ ਸ਼ਾਮਲ ਹਨ। ਅੱਤਵਾਦੀਆਂ ਤੋਂ 38 ਹਥਿਆਰ ਫੜੇ ਗਏ ਹਨ ਜਿਨ੍ਹਾਂ ਵਿੱਚ ਪਾਕਿਸਤਾਨ ਦੀ ਆਈ.ਐਸ.ਆਈ. ਵੱਲੋਂ ਭਾਰਤ ਵਿੱਚ ਭੇਜੇ ਗਏ ਹਥਿਆਰ ਵੀ ਸ਼ਾਮਲ ਹਨ। ਉੱਚ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਿਛਲੀ ਸਰਕਾਰ ਦੇ ਸਾਸ਼ਨ ਦੌਰਾਨ ਖੁੱਲ੍ਹੇ ਆਮ ਦੜੰਗੇ ਮਾਰ ਰਹੇ ਬਹੁਤ ਸਾਰੇ ਗੈਂਗਸਟਰ ਜਾਂ ਤਾਂ ਫਰਾਰ ਹੋ ਗਏ ਹਨ ਜਾਂ ਫਿਰ ਸੀਖਾਂ ਪਿੱਛੇ ਕਰ ਦਿੱਤੇ ਗਏ ਹਨ। ਜਾਂਚ-ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਵਿੱਚੋਂ ਕੁਝ ਸੂਬੇ ਦੀ ਕਾਨੂੰਨ ਵਿਵਸਥਾ ਭੰਗ ਕਰਨ ਦੀ ਕਸ਼ਿਸ਼ ਵਿੱਚ ਹਨ। ਇਹ ਲੋਕ ਅਜਿਹਾ ਕਰਨ ਲਈ ਜਾਂ ਤਾਂ ਪੰਜਾਬ ਦੀਆਂ ਸਰਹੱਦਾਂ ਤੋਂ ਬਾਹਰੋਂ ਕੋਸ਼ਿਸ਼ ਕਰ ਰਹੇ ਹਨ ਜਾਂ ਫਿਰ ਸੀਖਾਂ ਦੇ ਪਿੱਛੋਂ। ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਚੁਣੌਤੀ ਦੇਣ ਵਾਲੀ ਹਰੇਕ ਸ਼ਕਤੀ ਨਾਲ ਨਿਪਟਣ ਲਈ ਸੁਰੱਖਿਆ ਫੋਰਸਾਂ ਨੂੰ ਖੁੱਲ੍ਹੀ ਛੁੱਟੀ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਕਾਨੂੰਨਾਂ ਦੀ ਉਲੰਘਣਾ ਨੂੰ ਕਿਸੇ ਵੀ ਸੂਰਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਅਜਿਹਾ ਕਰਨ ਵਾਲੀਆਂ ਸਾਰੀਆਂ ਕੋਸ਼ਿਸ਼ਾਂ ਨੂੰ ਸਖਤੀ ਨਾਲ ਮਸਲ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਸੂਬਾ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਸਭ ਤੋਂ ਉੱਪਰ ਹੋਣੀ ਚਾਹੀਦੀ ਹੈ ਭਾਵੇਂ ਕਿ ਇਸ ਵਿੱਚ ਪਿਛਲੇ ਅੱਠ ਮਹੀਨਿਆਂ ਦੌਰਾਨ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਹੋਰ ਢਿੰਬਰੀ ਕੱਸਣ ਦੀ ਜ਼ਰੂਰਤ ਹੈ ਤਾਂ ਜੋਂ ਸ਼ਾਂਤੀ ਵਾਲੇ ਮਾਹੌਲ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਲੋਕ ਕਿਸੇ ਵੀ ਤਰ੍ਹਾਂ ਦੇ ਭੈਅ ਤੋਂ ਵਗੈਰ ਜੀਵਨ ਜਿਊ ਸਕਣ। ਮੀਟਿੰਗ ਵਿੱਚ ਡੀ.ਜੀ.ਪੀ. ਸੁਰੇਸ਼ ਅਰੋੜਾ, ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ, ਡੀ.ਜੀ.ਪੀ. ਲਾਅ ਐਂਡ ਆਰਡਰ ਐਚ.ਐਸ. ਢਿੱਲੋਂ, ਡੀ.ਜੀ.ਪੀ. ਪ੍ਰਸ਼ਾਸਨ ਐਮ.ਕੇ. ਤਿਵਾਰੀ, ਡੀ.ਜੀ.ਪੀ. ਜੇਲ੍ਹਾਂ ਆਈ.ਪੀ.ਐਸ. ਸਹੋਤਾ, ਏ.ਡੀ.ਜੀ.ਪੀ. ਕਰਾਇਮ ਪ੍ਰਮੋਦ ਕੁਮਾਰ, ਆਈ.ਜੀ. ਪਰਸੋਨਲ ਵੀ. ਨੀਰਜਾ, ਆਈ.ਜੀ.ਪੀ. ਕਰਾਇਮ ਸ਼ਸ਼ੀ ਪ੍ਰਭਾ, ਏ.ਡੀ.ਜੀ.ਪੀ. ਮੁਖੀ ਵਿਸ਼ੇਸ਼ ਟਾਸਕ ਫੋਰਸ ਐਚ.ਐਸ. ਸਿੱਧੂ, ਮੁੱਖ ਮੰਤਰੀ ਦੇ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ ਮੁਕਤ) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਵਧੀਕ ਮੁੱਖ ਸਕੱਤਰ (ਗ੍ਰਹਿ) ਐਨ.ਐਸ. ਕਲਸੀ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ