Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਡੀਸੀ ਮੁਹਾਲੀ ਦਾ ਪ੍ਰਗਤੀਸ਼ੀਲ ਤੇ ਖੇਤੀਬਾੜੀ ਸਬੰਧੀ ਵਿਕਸਤ ਜ਼ਿਲ੍ਹਾ ਐਵਾਰਡ ਨਾਲ ਸਨਮਾਨ ਮੁਹਾਲੀ ਨੂੰ ਸਰਕਾਰੀ ਸਕੀਮਾਂ ’ਚ ਮੋਹਰੀ ਤੇ ਸਭ ਤੋਂ ਵੱਧ ਅਗਾਂਹਵਧੂ ਪ੍ਰਗਤੀਸ਼ੀਲ ਜ਼ਿਲ੍ਹਾ ਹੋਣ ਦਾ ਵੀ ਮਿਲਿਆ ਮਾਣ ਇੰਡੀਆ ਟੂਡੇ ਗਰੁੱਪ ਵੱਲੋਂ ਕਰਵਾਏ ਸਰਵੇਖਣ ਵਿੱਚ ਜਿਲ੍ਹਾ ਮੁਹਾਲੀ ਨੂੰ ਮਿਲਿਆ ਵਿਸ਼ੇਸ਼ ਐਵਾਰਡ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ: ਇੰਡੀਆ ਟੂਡੇ ਗਰੁੱਪ ਵੱਲੋਂ ਪੰਜਾਬ ਭਰ ਵਿੱਚ ਕਰਵਾਏ ਗਏ ਵਿਸ਼ੇਸ਼ ਸਰਵੇਖਣ ਵਿੱਚ ਖੇਤੀਬਾੜੀ ਦੇ ਖੇਤਰ ਵਿੱਚ ਵਿਕਾਸ ਕਰਨ ਦੇ ਮਾਮਲੇ ਵਿੱਚ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ। ਇਸ ਤੋਂ ਇਲਾਵਾ ਮੁਹਾਲੀ ਨੂੰ ਸਰਕਾਰੀ ਸਕੀਮਾਂ ’ਚ ਸੂਬੇ ਦਾ ਮੋਹਰੀ ਅਤੇ ਸਭ ਤੋਂ ਵੱਧ ਅਗਾਂਹਵਧੂ ਪ੍ਰਗਤੀਸ਼ੀਲ ਜ਼ਿਲ੍ਹਾ ਹੋਣ ਦਾ ਮਾਣ ਹਾਸਲ ਹੋਇਆ ਹੈ। ਹੋਟਲ ਜੇ ਡਬਲਿਊ ਮੈਰੀਆਟ ਚੰਡੀਗੜ੍ਹ ਵਿੱਚ ਆਯੋਜਿਤ ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਹਾਲੀ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੂੰ ਇਹ ਸਨਮਾਨ ਦਿੱਤਾ ਗਿਆ। ਇੰਡੀਆ ਟੂਡੇ ਗਰੱੁਪ ਵੱਲੋਂ ਕੀਤੇ ਸਰਵੇਖਣ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਨੂੰ ਖੇਤੀਬਾੜੀ ਦੇ ਖੇਤਰ ਵਿੱਚ ਖ਼ੁਸ਼ਹਾਲੀ ਤੇ ਸਭ ਤੋਂ ਵੱਧ ਵਿਕਾਸ ਕਰਨ ਲਈ ਸਰਵੋਤਮ ਸਥਾਨ ਹਾਸਲ ਕੀਤਾ ਹੈ। ਜਿਸ ਕਾਰਨ ਸ੍ਰੀਮਤੀ ਸਪਰਾ ਨੂੰ ਇਹ ਐਵਾਰਡ ਦੇ ਕੇ ਨਿਵਾਜਿਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਖੇਤੀਬਾੜੀ ਸੈਕਟਰ ਅਤੇ ਸਹਾਇਕ ਧੰਦਿਆਂ ਸਮੇਤ ਕਿਸਾਨਾਂ ਨਾਲ ਜੁੜੇ ਮਾਮਲਿਆਂ ਵਿੱਚ ਮੁਹਾਲੀ ਸੂਬੇ ਹੋਰਨਾਂ ਜ਼ਿਲ੍ਹਿਆਂ ’ਚੋਂ ਪਹਿਲੇ ਨੰਬਰ ’ਤੇ ਆਇਆ ਹੈ। ਡਿਪਟੀ ਕਮਿਸ਼ਨਰ ਦੀ ਪਹਿਲਕਦਮੀ ਸਦਕਾ ਐਤਕੀਂ ਝੋਨੇ ਦੇ ਸੀਜ਼ਨ ਵਿੱਚ ਜ਼ਿਲ੍ਹਾ ਮੁਹਾਲੀ ਦੇ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਖੱਜਲ ਖੁਆਰ ਨਹੀਂ ਹੋਣਾ ਪਿਆ ਅਤੇ ਸਰਕਾਰੀ ਏਜੰਸੀਆਂ ਵੱਲੋਂ ਖਰੀਦੇ ਗਏ ਝੋਨੇ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾਂਦੀ ਰਹੀ ਹੈ। ਇਸ ਤੋਂ ਇਲਾਵਾ ਖੇਤੀਬਾੜੀ ਧੰਦਿਆਂ ਲਈ ਕਿਸਾਨਾਂ ਨੂੰ ਜਾਗਰੂਕ ਕਰਨਾ ਅਤੇ ਸਮੇਂ ਸਮੇਂ ਸਿਰ ਕਿਸਾਨ ਸਿਖਲਾਈ ਅਤੇ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਨਾਲ ਪ੍ਰੇਰਿਆ ਜਾਂਦਾ ਰਿਹਾ ਹੈ। ਉਧਰ, ਲੋਕ ਹਿੱਤ ਵਿੱਚ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਨਿੱਜੀ ਦਿਲਚਸਪੀ ਲੈ ਕੇ ਪਿੰਡ ਪੱਧਰ ’ਤੇ ਪੁੱਜਦਾ ਕਰਨਾ, ਸ਼ਹਿਰ ਅਤੇ ਪਿੰਡਾਂ ਦੇ ਵਿਕਾਸ ਸਮੇਤ ਹੋਰ ਸਰਕਾਰੀ ਸਕੀਮਾਂ ਦਾ ਲਾਭ ਲੋੜਵੰਦ ਲਾਭਪਾਤਰੀਆਂ ਤੱਕ ਪਹੁੰਚਾਉਣਾ, ਫਲਾਈ ਓਵਰ ਤੇ ਐਲੀਵੇਟਿਡ ਰੋਡ ਦੀ ਸਮੱਸਿਆ, ਡਿਪਟੀ ਕਮਿਸ਼ਨਰ ਵਿੱਚ ਸ਼ਿਕਾਇਤਾਂ ਲੈ ਕੇ ਪਹੁੰਚੇ ਲੋਕਾਂ ਦੀ ਪੂਰੀ ਗੱਲ ਸੁਣ ਕੇ ਉਨ੍ਹਾਂ ਨੂੰ ਕਾਨੂੰਨ ਤੇ ਨਿਯਮਾਂ ਮੁਤਾਬਕ ਇਨਸਾਫ਼ ਨੂੰ ਪਹਿਲ ਦੇਣਾ, ਸਰਕਾਰੀ ਕੰਮਾਂ ਵਿੱਚ ਪਾਰਦਰਸ਼ਤਾ ਲਿਆਉਣਾ, ਸਰਕਾਰ ਦੀਆਂ ਹਦਾਇਤਾਂ ਨੂੰ ਪੂਰੀ ਤਨਦੇਹੀ ਨਾਲ ਲਾਗੂ ਕਰਨਾ ਸਮੇਤ ਹੋਰ ਭਲਾਈ ਕੰਮਾਂ ਨੂੰ ਸੁਹਿਰਦਤਾ ਨਾਲ ਨੇਪਰੇ ਚਾੜ੍ਹਨ ਲਈ ਹਮੇਸ਼ਾ ਯਤਨਸ਼ੀਲ ਰਹਿਣ ਦਾ ਮਾਣ ਹਾਸਲ ਹੋਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ