Share on Facebook Share on Twitter Share on Google+ Share on Pinterest Share on Linkedin ਪੰਜਾਬ ਦੇ ਲੋਕਾਂ ਦੇ ਮੁਫ਼ਤ ਇਲਾਜ ਲਈ ਮੁੱਖ ਮੰਤਰੀ ਨੇ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਦੀ ਰਸਮੀ ਸ਼ੁਰੂਆਤ ਪਹਿਲੇ ਪੜਾਅ ਵਿੱਚ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਮਿਲੇਗਾ ਸਰਬੱਤ ਸਿਹਤ ਯੋਜਨਾ ਦਾ ਲਾਭ ਰਾਜੀਵ ਗਾਂਧੀ ਦੀ 75ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਕੀਤੀ ਸਰਬੱਤ ਸਿਹਤ ਬੀਮਾ ਯੋਜਨਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਗਸਤ: ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਵੱਡੀ ਪਹਿਲਕਦਮੀ ਕਰਦਿਆਂ ਸਰਬੱਤ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ। ਇਸ ਵਿਲੱਖਣ ਯੋਜਨਾ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਤੋਂ ਕਰਦਿਆਂ ਪਹਿਲੇ 11 ਲਾਭਪਾਤਰੀਆਂ ਨੂੰ ਈ-ਕਾਰਡ ਵੀ ਸੌਂਪੇ ਗਏ। ਇਸ ਸਬੰਧੀ ਮੁਹਾਲੀ ਕੌਮਾਂਤਰੀ ਹਵਾਈ ਅੱਡਾ ਨੇੜੇ ਕਿਸਾਨ ਵਿਕਾਸ ਚੈਂਬਰ ਵਿੱਚ ਸੂਬਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਜਨਮ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਸਰਕਾਰ ਦੀ ਮਹੱਤਵਪੂਰਨ ਸਿਹਤ ਬੀਮਾ ਸਕੀਮ ਨਾਲ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ, ਜੋ ਕੁੱਲ ਆਬਾਦੀ ਦਾ 76 ਫੀਸਦੀ ਹਿੱਸਾ ਬਣਦਾ ਹੈ। ਇਸ ਤਰ੍ਹਾਂ ਪੰਜਾਬ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾਂ ਸੂਬਾ ਬਣ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸਕੀਮ ਨਾਲ ਲਾਭਪਾਤਰੀ ਪ੍ਰਤੀ ਪਰਿਵਾਰ ਹਰੇਕ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ 14.86 ਲੱਖ ਪਰਿਵਰ ਕਵਰ ਹੁੰਦੇ ਹਨ ਜਿਸ ਦੇ ਪ੍ਰੀਮੀਅਮ ਦਾ ਖਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਅਨੁਪਾਤ ਵਿੱਚ ਚੁੱਕਿਆ ਜਾਣਾ ਹੈ। ਇਹ ਅੰਕੜੇ ਸਮਾਜਿਕ ਆਰਥਿਕ ਜਾਤੀਆਂ ਜਨਗਣਨਾ ਅਨੁਸਾਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਲਾਜ ਬਹੁਤ ਮਹਿੰਗਾ ਹੋ ਗਿਆ ਹੈ ਪ੍ਰੰਤੂ ਰਾਜ ਦੇ ਲੋਕ ਹੁਣ ਆਪਣੇ ਇਲਾਜ ਦਾ ਫਿਕਰ ਕਰਨਾ ਛੱਡ ਦੇਣ। ਬਿਮਾਰ ਹੋਣ ’ਤੇ ਉਹ ਸਿੱਧਾ ਹਸਪਤਾਲ ਵਿੱਚ ਜਾ ਕੇ ਦਾਖ਼ਲ ਹੋ ਜਾਣ। ਜਿੱਥੇ ਉਨ੍ਹਾਂ ਦਾ 5 ਲੱਖ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਤਹਿਤ 20.43 ਲੱਖ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਹੋਲਡਰ ਪਰਿਵਾਰ ਹਨ। ਇਸ ਤੋਂ ਇਲਾਵਾ ਸੀਈਸੀਸੀ ਦੇ ਅੰਕੜਿਆਂ ਅਨੁਸਾਰ 14.86 ਲੱਖ ਪਰਿਵਾਰ, 2.8 ਲੱਖ ਛੋਟੇ ਕਿਸਾਨ, ਸੂਬਾ ਉਸਾਰੀ ਭਲਾਈ ਬੋਰਡ ਕੋਲ ਪੰਜੀਕ੍ਰਿਤ 2.38 ਲੱਖ ਤੋਂ ਜ਼ਿਆਦਾ ਉਸਾਰੀ ਕਿਰਤੀ, 46 ਹਜ਼ਾਰ ਛੋਟੇ ਵਪਾਰੀ ਵੀ ਸ਼ਾਮਲ ਹਨ। ਇਸ ਸਕੀਮ ਵਿੱਚ ਸੂਬਾ ਸਰਕਾਰ ਦੇ ਐਕਰੀਡੇਟਿਡ ਅਤੇ ਪੀਲਾ ਕਾਰਡ ਧਾਰਕ 4500 ਪੱਤਰਕਾਰ ਵੀ ਕਵਰ ਕੀਤੇ ਗਏ ਹਨ। ਇਸ ਸਕੀਮ ਰਾਹੀਂ ਲਾਭਪਾਤਰੀ 450 ਤੋਂ ਵੱਧ ਸੂਚੀਬੱਧ ਹਸਪਤਾਲਾਂ ਰਾਹੀਂ ਆਪਣਾ ਇਲਾਜ ਕਰਵਾ ਸਕਣਗੇ। ਜਿਨ੍ਹਾਂ ਵਿੱਚ 200 ਸਰਕਾਰੀ ਹਸਪਤਾਲਾਂ ਹਨ। ਇਸ ਸਕੀਮ ਤਹਿਤ ਵਿਸ਼ੇਸ਼ ਤੌਰ ’ਤੇ 1396 ਟ੍ਰੀਟਮੈਂਟ ਪੈਕੇਜ ਡਿਜ਼ਾਈਨ ਕੀਤੇ ਗਏ ਹਨ। ਮਹਾਤਮਾ ਗਾਂਧੀ ਸਰਬਤ ਸਿਹਤ ਬੀਮਾ ਯੋਜਨਾ ਅਧੀਨ 333 ਕਰੋੜ ਦੇ ਕੁਲ ਪ੍ਰੀਮੀਅਮ ਵਿੱਚੋਂ 276 ਕਰੋੜ ਰੁਪਏ ਦੀ ਰਾਸ਼ੀ ਜੋ 83 ਫੀਸਦੀ ਬਣਦੀ ਹੈ, ਸੂਬਾ ਸਰਕਾਰ ਦੀ ਹਿੱਸੇਦਾਰੀ ਹੋਵੇਗੀ ਜਦਕਿ ਬਾਕੀ ਬਚਦੀ 57 ਕਰੋੜ ਰੁਪਏ ਦੀ ਹਿੱਸੇਦਾਰੀ ਭਾਰਤ ਸਰਕਾਰ ਦੀ ਹੋਵੇਗੀ। ਇਸ ਸਕੀਮ ਤਹਿਤ ਅਪਰੇਸ਼ਨਾਂ ਸਬੰਧੀ ਪੈਕੇਜ ਵਿੱਚ ਹਸਪਤਾਲ ’ਚ ਦਾਖਲ ਹੋਣ ਤੋਂ ਪਹਿਲਾਂ ਦੇ ਤਿੰਨ ਦਿਨ ਅਤੇ ਬਾਅਦ ਦੇ 15 ਦਿਨ ਵੀ ਸ਼ਾਮਲ ਕੀਤੇ ਜਾਣਗੇ। ਇਸ ਤੋਂ ਪਹਿਲਾਂ ਆਪਣੇ ਸਵਾਗਤੀ ਭਾਸ਼ਨ ਵਿੱਚ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਇਤਿਹਾਸਕ ਫੈਸਲਾ ਲੈਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਸਿਹਤ ਖੇਤਰ ਵਿੱਚ ਨਵੀਂ ਇਨਕਲਾਬੀ ਕ੍ਰਾਂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਮਰੀਜ਼ ਕੋਲ ਈ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੀ ਉਹ ਕਿਸੇ ਵੀ ਸੂਚੀਬੱਧ ਹਸਪਤਾਲ ਵਿੱਚ ਜਾ ਕੇ ਅਰੋਗਿਆ ਮਿੱਤਰ ਨੂੰ ਮਿਲ ਸਕਦਾ ਹੈ। ਜਿੱਥੇ ਉਸ ਦਾ ਮੌਕੇ ’ਤੇ ਈ ਕਾਰਡ ਬਣਾ ਕੇ ਨਗਦੀ ਰਹਿਤ ਅਦਾਇਗੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਨਿਵੇਕਲੇ ਕਦਮ ਲਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਇਸ ਮੌਕੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ, ਵਿਧਾਇਕ ਬਲਵਿੰਦਰ ਸਿੰਘ ਲਾਡੀ ਤੇ ਸੰਤੋਖ ਸਿੰਘ ਭਲਾਈਪੁਰ, ਸਿਹਤ ਵਿਭਾਗ ਦੇ ਪ੍ਰਮੱੁਖ ਸਕੱਤਰ ਅਨੁਰਾਗ ਅੱਗਰਵਾਲ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਐਮਡੀ ਅਮਿਤ ਕੁਮਾਰ, ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਪੁਨੀਤ ਗੋਇਲ, ਡੀਸੀ ਗਿਰੀਸ਼ ਦਿਆਲਨ, ਐਸਐਸਪੀ ਕੁਲਦੀਪ ਸਿੰਘ ਚਹਿਲ, ਸਿਹਤ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਕਾਂਗਰਸ ਆਗੂ ਰਾਜਾ ਕੰਵਰਜੋਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸਾਬਕਾ ਪ੍ਰਧਾਨ ਰਜਿੰਦਰ ਸਿੰਘ ਰਾਣਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਠੇਕੇਦਾਰ ਮੋਹਨ ਸਿੰਘ ਬਠਲਾਣਾ ਅਤੇ ਜਸਪ੍ਰੀਤ ਸਿੰਘ ਗਿੱਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ