ਮੁੱਖ ਮੰਤਰੀ ਨੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਯਾਦ ’ਚ ਬਣਨ ਵਾਲੇ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ

ਪਿੰਡ ਰੋਡਮਾਜਰਾ ਵਿੱਚ ਬਨਣ ਵਾਲੇ ਸਟੇਡੀਅਮ ਦੇ ਨਿਰਮਾਣ ਲਈ ਇੱਕ ਕਰੋੜ ਰੁਪਏ ਦੀ ਗਰਾਂਟ ਵੀ ਦਿੱਤੀ

ਨਬਜ਼-ਏ-ਪੰਜਾਬ ਬਿਊਰੋ, ਰੂਪਨਗਰ, 27 ਅਕਤੂਬਰ:
ਕੇਂਦਰ ਸਰਕਾਰ ਵੱਲੋਂ ਕਿਸਾਨਾਂ ’ਤੇ ਜਬਰਦਸਤੀ ਥੋਪੇ ਗਏ ਤਿੰਨ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰਦੇ ਹੋਏ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੀ ਯਾਦ ਵਿੱਚ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਪਿੰਡ ਰੋਡਮਾਜਰਾ ਵਿਖੇ ਬਨਣ ਵਾਲੇ ਖੇਡ ਸਟੇਡੀਅਮ ਦਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੀਂਹ ਪੱਥਰ ਰੱਖਿਆ ਅਤੇ ਇੱਕ ਕਰੋੜ ਰੁਪਏ ਦੀ ਗ੍ਰਾਂਟ ਦਿੱਤੀ। ਇਸ ਮੌਕੇ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਵਿਸ਼ੇਸ਼ ਤੌਰ ’ਤੇ ਪਹੁੰਚੇ ਸਨ। ਇਸ ਉਪਰੰਤ ਮੁੱਖ ਮੰਤਰੀ ਨੇ 45.81 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਪਾਣੀ ਦੀ ਟੈਂਕੀ ਦਾ ਉਦਘਾਟਨ ਕੀਤਾ। ਇਸ ਟੈਂਕੀ ਦੁਆਰਾ ਪਿੰਡ ਰੋਡਮਾਜਰਾ ਤੇ ਚੱਕਲਾਂ ਦੇ ਵਾਸੀਆਂ ਨੂੰ ਸਾਫ਼ ਪੀਣ ਵਾਲੇ ਵਾਲੀ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਇਸ ਮੌਕੇ ਇਲਾਕੇ ਦੇ ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵੀ ਆਗੂ ਦਵਿੰਦਰ ਸਿੰਘ ਬਾਜਵਾ, ਸਤਵਿੰਦਰ ਸਿੰਘ ਚੈੜੀਆਂ ਅਤੇ ਹੋਰ ਸ਼ਖਸੀਅਤਾਂ ਮੌਜੂਦ ਸਨ।
ਇਸ ਮੌਕੇ ਮੁੱਖ ਮੰਤਰੀ ਨੇ ਸੰਬੋਧਨ ਕਰਦਿਆਂ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕਿਸਾਨ ਅੰਦੋਲਨ ਵਿਚ ਜਾਨਾਂ ਗਾਵਉਣ ਵਾਲੇ ਕਿਸਾਨਾਂ ਦੀ ਯਾਦ ਵਿਚ ਉਸਾਰਿਆ ਜਾਣ ਵਾਲਾ ਇਹ ਖੇਡ ਸਟੇਡੀਆਂ ਉਨ੍ਹਾਂ ਦੇ ਸੰਘਰਸ਼ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਰਬ ਪਾਰਟੀ ਵੱਲੋਂ ਲਏ ਗਏ ਸਾਂਝੇ ਫੈਸਲੇ ਦੇ ਤਹਿਤ ਪੰਜਾਬ ਸਰਕਾਰ ਵਲੋਂ ਆਉਣ ਵਾਲੀ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾ ਕੇ ਕੇਂਦਰ ਸਰਕਾਰ ਵਲੋਂ ਥੋਪੇ ਗਏ ਤਿੰਨੇ ਕਾਲੇ ਖੇਤੀ ਕਾਨੂੰਨਾਂ ਨੂੰ ਸਰਬਸੰਮਤੀ ਨਾਲ ਮੁੱਢੋਂ ਰੱਦ ਕੀਤਾ ਜਾਵੇਗਾ।
ਸ੍ਰੀ ਚੰਨੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਿਹਤਮੰਦ ਰੱਖਣ ਲਈ ਸਾਰੇ ਸ਼ਹਿਰਾਂ ਵਿਚ ਵਧੀਆ ਪਾਰਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਜਿੰਮ ਦਾ ਸਮਾਨ ਅਤੇ ਖੇਡ ਕਿੱਟਾਂ ਵੀ ਦਿੱਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸ੍ਰੀ ਚਮਕੌਰ ਸਾਹਿਬ ਹਲਕੇ ਵਿਚ 16 ਨਵੇਂ ਸਟੇਡੀਆਮ ਬਣਾਏ ਜਾ ਰਹੇ ਹਨ, ਜਿੰਨਾਂ ਲਈ ਰੋਡਮਾਜਾਰਾ ਪਿੰਡ ਦੇ ਖੇਡ ਸਟੇਡੀਅਮ ਨੂੰ ਜਾਰੀ ਕੀਤੀ ਗਈ ਇੱਕ ਕਰੋੜ ਰੁਪਏ ਦੀ ਰਾਸ਼ੀ ਤੋਂ ਇਲਾਵਾ ਪਹਿਲੇ ਪੜਾਅ ਦੇ ਤਹਿਤ 2.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਚਮਕੌਰ ਸਾਹਿਬ ਹਲਕੇ ਦੇ ਵਿਕਾਸ ਪੱਖੋਂ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਚੱਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮਾਂਬੱਧ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਖੇਤਰ ਵਿੱਚ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਵਾਸਤੇ ਬੇਲਾ-ਪਨਿਆਲੀ ਸੜਕ ਨੂੰ ਕੌਮੀ ਰਾਜਮਾਰਗ 344 -ਏ ਨਾਲ ਜੋੜਨ ਲਈ ਸਤਲੁਜ ਦਰਿਆ ਉੱਤੇ 114 ਕਰੋੜ ਦੀ ਲਾਗਤ ਨਾਲ ਪੁੱਲ ਦਾ ਨਿਰਮਾਣ ਵੀ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਬਾਕੀ ਐਲਾਨੇ ਗਏ ਪ੍ਰੋਜੈਕਟਾਂ ਦੇ ਨਿਰਮਾਣ ਕਾਰਜ ਵੀ ਜਲਦ ਸ਼ੁਰੂ ਕੀਤੇ ਜਾਣਗੇ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …