Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਝੂਠੇ ਕੇਸਾਂ ਬਾਰੇ ਗਿੱਲ ਕਮਿਸ਼ਨ ਦੀ ਅੰਤ੍ਰਿਮ ਰਿਪੋਰਟ ਨੂੰ ਸਮਾਂ-ਬੱਧ ਤਰੀਕੇ ਨਾਲ ਲਾਗੂ ਕਰਨ ਦੇ ਹੁਕਮ ਰਿਪੋਰਟ ਲਾਗੂ ਕਰਨ ’ਤੇ ਕਮਿਸ਼ਨ ਨੂੰ ਨਿਗਰਾਨੀ ਰੱਖਣ ਦੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ\ਜ਼ਿਲ੍ਹਾ ਅਟਾਰਨੀ ਨੋਡਲ ਅਫ਼ਸਰ ਹੋਣਗੇ ਨਿਯੁਕਤ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 23 ਅਗਸਤ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੇ ਕੇਸਾਂ ਬਾਰੇ ਜਸਟਿਸ ਗਿੱਲ ਕਮਿਸ਼ਨ ਦੀ ਜਾਂਚ ਸਬੰਧੀ ਅੰਤ੍ਰਿਮ ਰਿਪੋਰਟ ਵਿੱਚ ਕੀਤੀਆਂ ਗਈਆਂ ਸ਼ਿਫਾਰਸ਼ਾਂ ਦਾ ਸਮਾਂ-ਬੱਧ ਤਰੀਕੇ ਨਾਲ ਜਾਇਜ਼ਾ ਲੈਣ ਅਤੇ ਲਾਗੂ ਕਰਨ ਲਈ ਗ੍ਰਹਿ ਅਤੇ ਨਿਆਂ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਬੁੱਧਵਾਰ ਦੁਪਹਿਰ ਨੂੰ ਜਸਟਿਸ (ਸੇਵਾ ਮੁਕਤ) ਮਹਿਤਾਬ ਸਿੰਘ ਗਿੱਲ ਦੀ ਅੰਤ੍ਰਿਮ ਰਿਪੋਰਟ ਪ੍ਰਾਪਤ ਕੀਤੀ ਸੀ। ਉਨ੍ਹਾਂ ਨੇ ਸਕੱਤਰ ਗ੍ਰਹਿ ਅਤੇ ਡਾਇਰੈਕਟਰ ਪ੍ਰੋਸੀਕਿਊਸ਼ਨ ਦੀ ਮਦਦ ਨਾਲ ਇਸ ਰਿਪੋਰਟ ਨੂੰ ਲਾਗੂ ਕੀਤੇ ਜਾਣ ’ਤੇ ਨਿਗਰਾਨੀ ਰੱਖਣ ਲਈ ਕਮਿਸ਼ਨ ਨੂੰ ਨਿਰਦੇਸ਼ ਦਿੱਤੇ ਹਨ। ਇਸ ’ਤੇ ਜ਼ਿਲ੍ਹਾ ਪੱਧਰ ਉੱਤੇ ਕਾਰਵਾਈ ਕਰਨ ਲਈ ਗ੍ਰਹਿ ਮੰਤਰਾਲਾ ਸਬੰਧਤ ਜ਼ਿਲ੍ਹਾਂ ਮੈਜਿਸਟ੍ਰੇਟਾਂ ਅਤੇ ਜ਼ਿਲ੍ਹਾਂ ਅਟਾਰਨੀਆਂ ਨੂੰ ਨੋਡਲ ਅਫਸਰ ਨਿਯੁਕਤ ਕਰੇਗਾ। ਮੁੱਖ ਮੰਤਰੀ ਨੇ ਇਹ ਰਿਪੋਰਟ ਪ੍ਰਾਪਤ ਕਰਨ ਤੋਂ ਛੇਤੀ ਬਾਅਦ ਹੀ ਇਹ ਦਫਤਰੀ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਕੀਤੀ ਗਈ ਕਾਰਵਾਈ ਸਬੰਧੀ ਨੋਡਲ ਅਫਸਰ ਇਸ ਕਮਿਸ਼ਨ ਦੇ ਰਾਹੀਂ ਸਰਕਾਰ ਨੂੰ ਰਿਪੋਰਟ ਕਰਨ। ਮਹਿਤਾਬ ਸਿੰਘ ਗਿੱਲ ਕਮਿਸ਼ਨ ਦਾ ਗਠਨ ਮੁੱਖ ਮੰਤਰੀ ਵੱਲੋਂ ਪੰਜ ਅਪ੍ਰੈਲ ਨੂੰ ਕੀਤਾ ਗਿਆ ਸੀ। ਇਸ ਨੇ ਪ੍ਰਾਪਤ ਹੋਇਆਂ 4200 ਸ਼ਿਕਾਇਤਾਂ/ਕੇਸਾਂ ਵਿੱਚੋਂ 172 ਦਾ ਜਾਇਜ਼ਾ ਲਿਆ ਹੈ। ਕਮਿਸ਼ਨ ਨੇ ਆਪਣੇ ਜਾਇਜ਼ੇ ਦੌਰਾਨ 79 ਕੇਸਾਂ ਵਿੱਚ ਦੇਖਿਆ ਕਿ ਭਾਰਤ ਸਰਕਾਰ ਦੇ ਇਨਫੋਰਸਮੈਂਟ ਵਿਭਾਗ ਨੇ ਸਹੀ ਅਤੇ ਨਿਰਪੱਖ ਰੂਪ ਨਾਲ ਕੇਸਾਂ ਨੂੰ ਝੂਠੇ ਸਾਬਤ ਕਰਨ ਦਾ ਫੈਸਲਾ ਲਿਆ ਹੈ ਜਦਕਿ ਹੋਰ 19 ਕੇਸਾਂ ਵਿੱਚ ਕਮਿਸ਼ਨ ਨੇ ਮੁਲਜ਼ਮਾਂ ਵਿਰੁੱਧ ਐਫ.ਆਈ.ਆਰ. ਰੱਦ ਕਰਨ ਦੀ ਸ਼ਿਫਾਰਸ਼ ਕੀਤੀ ਹੈ। ਇਸ ਨੇ ਇਹ ਸ਼ਿਫਾਰਸ਼ ਵੀ ਕੀਤੀ ਹੈ ਕਿ ਗ੍ਰਹਿ ਅਤੇ ਨਿਆਂ ਵਿਭਾਗ ਸਬੰਧਤ ਅਦਾਲਤਾਂ ਨੂੰ ਕਾਨੂੰਨੀ ਅਤੇ ਸਹੀ ਢੰਗ ਨਾਲ ਐਫ.ਆਈ.ਆਰ. ਰੱਦ ਕਰਨ ਲਈ ਬੇਨਤੀ ਕਰੇ। ਕਮਿਸ਼ਨ ਨੇ ਇਹ ਸ਼ਿਫਾਰਸ਼ ਵੀ ਕੀਤੀ ਹੈ ਕਿ ਜਿਥੇ ਅਦਾਲਤ ਰਿਪੋਰਟ ਨੂੰ ਰੱਦ ਕਰਨ ਨੂੰ ਸਵਿਕਾਰ ਕਰਦੀ ਹੈ ਉਥੇ ਕਰੌਸ ਕੇਸਾਂ ਨੂੰ ਛੱਡ ਕੇ ਪਹਿਲੇ ਸ਼ਿਕਾਇਤਕਰਤਾ ’ਤੇ ਜ਼ੇਰੇ ਦਫਾ 182 ਆਈ.ਪੀ.ਸੀ. ਹੇਠ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਹਾਲਤ ਵਿੱਚ ਦੋਸ਼ੀ ਬਚਣਾ ਨਹੀਂ ਚਾਹੀਦਾ। ਇਸ ਤਰ੍ਹਾਂ ਦੇ ਝੂਠੇ ਕੇਸ ਰਜਿਸਟਰ ਕਰਨ ਤੋਂ ਰੋਕਣ ਲਈ ਇਸ ਤਰ੍ਹਾਂ ਦੇ ਕੇਸਾਂ ਵਿੱਚ ਮੁਕੱਦਮਾ ਚਲਾਇਆ ਜਾਣਾ ਜ਼ਰੂਰੀ ਹੈ ਅਤੇ ਇਮਾਨਦਾਰ ਅਤੇ ਬੇਗੁਨਾਹਾਂ ਲੋਕਾਂ ਨੂੰ ਗੈਰ-ਜ਼ਰੂਰੀ ਪ੍ਰੇਸ਼ਾਨੀ ਤੋਂ ਬਚਾਇਆ ਜਾਣਾ ਚਾਹੀਦਾ ਹੈ। ਬਾਕੀ ਕਈ ਕੇਸਾਂ ਵਿੱਚ ਸ਼ਿਕਾਇਤਕਰਤਾ ’ਤੇ ਮੁਕੱਦਮਾ ਚਲਾਏ ਜਾਣ ਦੀ ਸ਼ਿਫਾਰਸ਼ ’ਤੇ ਕਮਿਸ਼ਨ ਨੇ ਜਾਂਚ ਅਧਿਕਾਰੀ ਤੋਂ ਬੇਗੁਨਾਹਾਂ ਦੇ ਲਈ ਮੁਆਵਜ਼ੇ ਦੀ ਵਸੂਲੀ ਦਾ ਸੁਝਾਅ ਦਿੱਤਾ ਹੈ। ਕੁਝ ਕੇਸਾਂ ਵਿੱਚ ਜਸਟਿਸ ਗਿੱਲ ਨੇ ਝੂਠੇ ਕੇਸਾਂ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਵਿਰੁੱਧ ਕਾਰਵਾਈ ਦੀ ਸ਼ਿਫਾਰਸ਼ ਕੀਤੀ ਹੈ ਅਤੇ ਡੀ.ਐਸ.ਪੀ. ਪੱਧਰ ਤੱਕ ਦੇ ਅਧਿਕਾਰੀਆਂ ਨੂੰ ਬਰਖਾਸਤ ਕਰਨ ਲਈ ਆਖਿਆ ਹੈ। ਜਸਟਿਸ ਗਿੱਲ ਨੇ ਅੱਗੇ ਕਿਹਾ ਹੈ ਕਿ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਪੁਲਿਸ ਅਧਿਕਾਰੀਆਂ ਦਾ ਸਾਫ-ਸੂਥਰਾ ਰਿਕਾਰਡ ਹੋਵੇ ਅਤੇ ਮੁੱਖ ਆਹੁਦਿਆਂ ’ਤੇ ਇਮਾਨਦਾਰ ਅਧਿਕਾਰੀਆਂ ਨੂੰ ਲਾਇਆ ਜਾਵੇ। ਕਮਿਸ਼ਨ ਨੇ ਅਜਿਹੇ ਕੇਸਾਂ ਵਿੱਚ ਜਾਂਚ ਦਾ ਹੁਕਮ ਦਿੱਤਾ ਹੈ ਜਿਨ੍ਹਾਂ ਵਿੱਚ ਅੰਤਿਮ ਰਿਪੋਰਟ ਜ਼ੇਰੇ ਦਫਾ 173 ਸੀ.ਆਰ.ਪੀ.ਸੀ. ਦੇ ਹੇਠ ਪੇਸ਼ ਨਹੀਂ ਕੀਤੀ ਗਈ ਅਤੇ ਜਿਨ੍ਹਾਂ ਵਿੱਚ ਦੋਸ਼ੀਆਂ ਨੂੰ ਅਦਾਲਤਾਂ ਨੇ ਬਰੀ ਕਰ ਦਿੱਤਾ ਸੀ। ਇਨ੍ਹਾਂ ਕੇਸਾਂ ਵਿੱਚ ਉਹ ਕੇਸ ਵੀ ਸ਼ਾਮਲ ਹਨ ਜਿਨ੍ਹਾਂ ਕੇਸਾਂ ਵਿੱਚ ਅਦਾਲਤਾਂ ਨੇ ਰਿਪੋਰਟਾਂ ਰੱਦ ਕਰਨ ਨੂੰ ਪਰਵਾਨਿਆ ਹੈ, ਜਿਨ੍ਹਾਂ ਵਿੱਚ ਆਫ.ਆਈ.ਆਰ. ਹਾਈ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ, ਜਿਨ੍ਹਾਂ ਕੇਸਾਂ ਵਿੱਚ ਐਫ.ਆਈ.ਆਰ. ਦਰਜ ਕੀਤੀ ਗਈ ਸੀ ਜਾਂ ਭਾਰਤ ਸਰਕਾਰ ਦੇ ਇਨਫੋਰਸਮੈਂਟ ਵਿÎਭਾਗ ਵੱਲੋਂ ਜਾਂਚ ਕੀਤੀ ਜਾ ਰਹੀ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ