nabaz-e-punjab.com

ਮੁੱਖ ਮੰਤਰੀ ਨੇ ਲੋਕਾਂ ਨਾਲ ਹਰ ਘਰ ਵਿੱਚ ਨੌਕਰੀ ਦੇਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਇਆ: ਸਿੱਖਿਆ ਮੰਤਰੀ

ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਦੀ ਪਹਿਲ ਕਦਮੀ ਕਰਦਿਆਂ ਰੋਜ਼ਗਾਰ ਮੇਲਿਆਂ ਦੀ ਸ਼ੁਰੂਆਤ

ਸਿੱਖਿਆ ਮੰਤਰੀ ਅਰੁਣਾ ਚੌਧਰੀ ਵੱਲੋਂ ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲੇ ਦਾ ਉਦਘਾਟਨ, 838 ਨੌਜਵਾਨਾਂ ਨੂੰ ਵੱਖ ਵੱਖ ਕੰਪਨੀਆਂ ’ਚ ਮਿਲੀ ਨੌਕਰੀ

ਅਮਨਦੀਪ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਗੁਰਦਾਸਪੁਰ\ਚੰਡੀਗੜ੍ਹ, 29 ਅਗਸਤ:
ਸ੍ਰੀਮਤੀ ਅਰੁਣਾ ਚੋਧਰੀ ਸਿੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਸੂਬੇ ਵਿਚ ਆਪਣੇ ਚੋਣ ਮਨੋਰਥ ਪੱਤਰ ਮੁਤਾਬਿਕ ਲੋਕਾਂ ਨਾਲ ਹਰ ਘਰ ’ਚ ਨੌਕਰੀ ਦੇਣ ਦੇ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਦਿਆਂ ਰਾਜ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀ ਮੁਹੱਈਆ ਕਰਵਾਉਣ ਦੀ ਪਹਿਲ ਕਦਮੀ ਸ਼ੁਰੂ ਕਰ ਦਿੱਤੀ ਗਈ ਹੈ , ਜਿਸ ਤਹਿਤ ਅੱਜ ਗੁਰਦਾਸਪੁਰ ਵਿਖੇ ਪਹਿਲਾ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਲਗਾਇਆ ਗਿਆ ਹੈ, ਜਿਸ ਵਿਚ 838 ਬੇਰਜ਼ਗਾਰਾਂ ਦੀ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਵਿਚ ਪਲੇਸਮੈਂਟ ਕੀਤੀ ਗਈ ਹੈ। ਉਨਾਂ ਕਿਹਾ ਕਿ ਸੂਬੇ ਵਿਚ ਪੰਜਾਬ ਸਰਕਾਰ ਦੇ ਉੱਦਮ ਸਦਕਾ ਪਹਿਲੀ ਵਾਰ ਹੋਇਆ ਹੈ ਕਿ ਰਾਜ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਉਨਾਂ ਦੇ ਘਰਾਂ ਵਿਚ ਜਾ ਕੇ ਨੌਕਰੀ ਮੇਲੇ ਲਗਾ ਕੇ ਰੁਜ਼ਗਾਰ ਦੇ ਸੁਨਹਿਰੀ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਦੇ ਨਾਲ ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਤੇ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਵੀ ਮੋਜੂਦ ਸਨ।
ਸਥਾਨਕ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਵਿਖੇ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਵਿਭਾਗ ਵਲੋਂ ਲਗਾਏ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲੇ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਸ੍ਰੀਮਤੀ ਅਰੁਣਾ ਚੋਧਰੀ ਨੇ ਕਿਹਾ ਕਿ ਰਾਜ ਵਿਚ ਨੌਕਰੀ ਮੇਲਿਆਂ ਤੋਂ ਬਾਅਦ ਰੁਜ਼ਗਾਰ ਮੇਲੇ ਵੀ ਲਗਾਏ ਜਾਣਗੇ, ਜਿਸ ਵਿਚ ਬੇਰੁਜ਼ਗਾਰਾਂ ਨੂੰ ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਘੱਟ ਵਿਆਜ ਤੇ ਕਰਜ਼ੇ ਵੀ ਦਿੱਤੇ ਜਾਣਗੇ ਜਿਸ ਲਈ ਸਰਕਾਰ ਵੱਲੋਂ ਇੱਕ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਖੁਦ ਇਸ ਰੋਜ਼ਗਾਰ ਮੁਹਿੰਮ ਦੀ ਸਿੱਧੀ ਨਿਗਰਾਨੀ ਕਰ ਰਹੇ ਹਨ। ਉਨਾਂ ਅੱਗੇ ਕਿਹਾ ਕਿ 31 ਅਗਸਤ ਤੱਕ ਰਾਜ ਵਿਚ 21 ਨੌਕਰੀ ਮੇਲੇ ਵੱਖ ਵੱਖ ਥਾਵਾਂ ਤੇ ਲਗਾਏ ਜਾ ਰਹੇ ਹਨ ਅਤੇ ਇਨ੍ਹਾਂ ਨੌਕਰੀ ਮੇਲਿਆਂ ਵਿਚ ਦੇਸ਼ ਭਰ ’ਚੋ ਨਾਮਵਰ 900 ਕੰਪਨੀਆਂ ਸਿਰਕਤ ਕਰ ਰਹੀਆਂ ਹਨ ਅਤੇ 50 ਹਜ਼ਾਰ ਦੇ ਕਰੀਬ ਵੱਖ-ਵੱਖ ਕੋਰਸਾਂ ਦੀ ਪੜ੍ਹਾਈ ਕਰ ਚੁੱਕੇ ਵਿਦਿਆਰਥੀਆਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਘਰ-ਘਰ ਨੋਕਰੀ’ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਲਈ ਲਗਾਤਾਰ ਰੋਜਗਾਰ ਮੇਲੇ ਲਗਾਏ ਜਾਣਗੇ, ਜਿਸ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਰਾਜ ਵਿਚ ਬੇਰੁਜ਼ਗਾਰੀ ਵੱਡੇ ਪੱਧਰ ਤੇ ਵਧੀ ਹੈ ਅਤੇ ਨੌਜਵਾਨ ਡਿਗਰੀਆਂ ਹਾਸਲ ਕਰਕੇ ਵੀ ਰੁਜ਼ਗਾਰ ਤੋਂ ਵਾਂਝੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਬਣੀ ਮੌਜੂਦਾ ਸਰਕਾਰ ਦਾ ਮੁੱਖ ਏਜੰਡਾ ਰਾਜ ਵਿਚ ਬੇਰੁਜ਼ਗਾਰੀ ਨੂੰ ਨੱਥ ਪਾਉਣਾ ਹੈ ਅਤੇ ਘਰ-ਘਰ ਰੁਜ਼ਗਾਰ ਮੁਹੱਈਆ ਕਰਾਉਣਾ ਹੈ। ਉਨ੍ਹਾਂ ਕਿਹਾ ਕਿ ਰਾਜ ਵਿਚ ਸਿੱÎਖਿਆ ਨੂੰ ਮਿਆਰੀ ਬਣਾਉਣ ਦੇ ਨਾਲ-ਨਾਲ ਸਮੇਂ ਦਾ ਹਾਣੀ ਵੀ ਬਣਾਇਆ ਜਾਵੇਗਾ ਤਾਂ ਜੋ ਰਾਜ ਵਿਚ ਵੱਖ-ਤੋਂ-ਵੱਧ ਰੁਜ਼ਗਾਰ ਦੇ ਮੌਕੇ ਪੈਦਾ ਹੋ ਸਕਣ। ਉਨਾਂ ਕਿਹਾ ਕਿ ਅਜਿਹੇ ਇਹ ਨੌਕਰੀ ਮੇਲੇ ਪੰਜਾਬ ਦੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਮਿਆਰ ਉਚਾ ਚੁੱਕਣ ਲਈ ਵਚਨਬੱਧ ਹੈ। ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵਲੋਂ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਇਸ ਤੋਂ ਇਲਾਵਾ 9. 25 ਕਰੋੜ ਰੁਪਏ ਦੀ ਰਾਸ਼ੀ ਹੋਰ ਮੁਢਲੀਆਂ ਜ਼ਰੂਰਤਾਂ ਵਾਸਤੇ ਵੀ ਖਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਲਈ ਅਧਿਆਪਕਾਂ ਦੀ ਰੈਸ਼ਨੇਲਾਈਜੇਸ਼ਨ ਕੀਤੀ ਜਾ ਰਹੀ ਹੈ, ਇਸ ਤਹਿਤ ਜਿਨ੍ਹਾਂ ਸਕੂਲਾਂ ਵਿੱਚ ਵਾਧੂ ਅਧਿਆਪਕ ਹਨ, ਉਨ੍ਹਾਂ ਨੂੰ ਘੱਟ ਅਧਿਆਪਕਾਂ ਵਾਲੇ ਸਕੂਲ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਰੂਰਤ ਅਨੁਸਾਰ ਹਰੇਕ ਸਕੂਲ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ। ਅੱਜ ਦੋ ਰੁਜ਼ਗਾਰ ਮੇਲੇ ਵਿੱਚ 15 ਵੱਖ-ਵੱਖ ਕੰਪਨੀਆਂ ਵਲੋਂ 838 ਬੇਰੁਜ਼ਗਾਰ ਲੜਕੇ-ਲੜਕੀਆਂ ਦੀ ਪਲੇਸਮੈਂਟ ਕੀਤੀ ਗਈ। ਵਰਧਮਾਨ ਕੰਪਨੀ ਬੱਦੀ ਵਲੋ ਮਸ਼ੀਨ ਆਪਰੇਟਰ ਲਈ 06, ਇੰਡੀਅਨ ਐਕਰੀਲਿਕਸ ਕੰਪਨੀ ਸੰਗਰੂਰ ਵਲੋਂ ਮਸ਼ੀਨ ਆਪਰੇਟਰ ਤੇ ਸਟਿੰਚਗ ਆਪਰੇਟਰ ਲਈ 48, ਅਰੀਹਾਂਟ ਸਪਾਈਨਿੰਗ ਮਿੱਲ, ਮਲੇਰਕੋਟਲਾ ਵੱਲੋਂ ਮਸ਼ੀਨ ਆਪੇਰਟਰ ਲਈ 26, ਰੈਡੀਆਾਂਟ ਟੈਕਸਾਈਲ, ਪਟਿਆਲਾ ਕੰਪਨੀ ਵਲੋਂ ਟਰੇਨਿੰਗ ਮਸ਼ੀਨ ਆਪਰੇਟਰ 101, ਚੈੱਕਮੈਟ ਸਰਵਿਸਿਜ਼ ਲਿਮਟਿਡ ਕੰਪਨੀ ਲੁਧਿਆਣਾ ਵੱਲੋਂ ਸਕਿਊਰਿਟੀ ਗਾਰਡ 20, ਐਲ.ਆਈ.ਸੀ ਬਟਾਲਾ -1 ਵੱਲੋਂ ਬੀਮਾ ਏਜੰਟ 87, ਐਲ.ਆਈ.ਸੀ ਬਟਾਲਾ -2 ਵੱਲੋਂ ਬੀਮਾ ਏਜੰਟ 286, ਵੋਡਾਫੋਨ ਕੰਪਨੀ ਸ੍ਰੀ ਅੰਮ੍ਰਿਤਸਰ ਵੱਲੋਂ ਸੈਲਜੇਮੈਨ 74 , ਕੋਨੈਕਟ ਇੰਡੀਆਂ ਵੱਲੋਂ ਡਿਲਵਰੀ ਬੁਆਏ 32, ਹਾਂਡਾ ਗਰੁੱਪ ਵੱਲੋਂ ਸੇਲਜ਼ਮੈਨ 100 ਤੇ ਬੀ.ਐਸ.ਆਈ.ਸੀ.ਐਸ ਕੰਪਨੀ ਵੱਲੋਂ ਸੈਲਜਮੈਨ 45 ਤੇ ਬਟਾਲਾ ਦੇ ਉਦਯੋਗਿਕ ਇਕਾਈਆਂ ਵਲੋਂ 13 ਲੜਕਿਆਂ ਦੀ ਪਲੇਸਮੈਂਟ ਕੀਤੀ ਗਈ ਹੈ।
ਕੁੱਲ 838 ਪਲੇਸਮੈਂਟ ’ਚੋਂ 181 ਲੜਕੀਆਂ ’ਤੇ 657 ਲੜਕਿਆਂ ਦੀ ਪਲੇਸਮੈਂਟ ਹੋਈ ਹੈ। ਇਸ ਤੋਂ ਇਲਾਵਾ ਵਰਧਮਾਨ ਕੰਪਨੀ ਵੱਲੋਂ 113 ਲੜਕੀਆਂ ਦੀ ਉਪਰੋਕਤ ਪਲੇਸਮੈਂਟ ਤੋਂ ਇਲਾਵਾ ਰਜਿਸ਼ਟਰੇਸ਼ਨ ਵੀ ਕੀਤੀ ਗਈ ਹੈ। ਕੰਪਨੀ ਦਾ ਕਹਿਣਾ ਹੈ ਕਿ ਉਹ 500 ਹੋਰ ਲੜਕੀਆਂ ਦੀ ਪਲੇਸਮੈਂਟ ਕਰਨਗੇ। ਇਸ ਮੌਕੇ ਸ. ਸਕੱਤਰ ਸਿੰਘ ਬੱਲ ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਜਗਵਿੰਦਰਜੀਤ ਸਿੰਘ ਸੰਧੂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਰੋਹਿਤ ਗੁਪਤਾ ਐਸ.ਡੀ.ਐਮ ਬਟਾਲਾ, ਸ੍ਰੀ ਅਮਿਤ ਗੁਪਤਾ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਨਵਤੇਜ ਸਿੰਘ ਸੋਢੀ ਤਹਿਸਲੀਦਾਰ, ਸ. ਸੁਖਜਿੰਦਰ ਸਿੰਘ ਚੇਅਰਮੈਨ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਟ ਸ੍ਰੀ ਹਰਜਿੰਦਰ ਸਿੰਘ ਸੰਧੂ ਡੀ.ਡੀਪੀ.ਓ, ਸ੍ਰੀ ਪਰਸ਼ੋਤਮ ਸਿੰਘ ਜ਼ਿਲਾ ਰੋਜ਼ਗਾਰ ਅਫ਼ਸਰ, ਸ੍ਰੀਮਤੀ ਰਕੇਸ ਬਾਲਾ ਜਿਲਾ ਸਿੱਖਿਆ ਅਫਸਰ (ਸ), ਸ੍ਰੀ ਬਲਜੀਤ ਸਿੰਘ ਪਾਹੜਾ, ਸ੍ਰੀ ਰਕੇਸ ਗੁਪਤਾ ਡਿਪਟੀ ਡੀ.ਈ.ਓ (ਸ), ਸ੍ਰੀ ਪਰਮਿੰਦਰ ਸਿੰਘ ਸੈਣੀ ਜ਼ਿਲਾ ਗਾਈਡੈਂਸ ਕੋਸਲਰ, ਸ੍ਰੀ ਬਿਕਰਮ ਸਿੰਘ ਗਿੱਲ ਕੁਆਰਡੀਨੇਟਰ ਨਹਿਰੂ ਯੁਵਾ ਕੇਂਦਰ, ਸ੍ਰੀ ਸਤਿਦੰਰਬੀਰ ਸਿੰਘ ਡਿਪਟੀ ਡਾਇਰੈਕਟਰ ਸੈਨਿਕ ਭਲਾਈ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…