Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਵੱਲੋਂ ਕੇਂਦਰ ਸਰਕਾਰ ਪਾਸੋਂ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਦਸੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਆਵਾਜਾਈ ਅਤੇ ਹਾਈਵੇਜ਼ ਮੰਤਰੀ ਨਿਤਿਨ ਗਡਕਰੀ ਨੂੰ ਪੱਤਰ ਲਿਖ ਕੇ ਪ੍ਰਸਤਾਵਿਤ ਦਿੱਲੀ-ਅੰਮ੍ਰਿਤਸਰ-ਕੱਟੜਾ ਐਕਸਪ੍ਰੈਸਵੇਅ ਪ੍ਰਾਜੈਕਟ ਨੂੰ ਛੇਤੀ ਪ੍ਰਵਾਨਗੀ ਦੇਣ ਦੀ ਮੰਗ ਕੀਤੀ ਹੈ। ਭਾਰਤ ਸਰਕਾਰ ਨੇ ਇਸ ਐਕਸਪ੍ਰੈਸਵੇਅ ਨੂੰ ਗਰੀਨਫੀਲਡ ਪ੍ਰਾਜੈਕਟ ਵਜੋਂ ਪ੍ਰਸਤਾਵਿਤ ਕੀਤਾ ਹੈ ਜੋ ਕੌਮੀ ਰਾਜਧਾਨੀ ਨੂੰ ਮਹੱਤਵਪੂਰਨ ਧਾਰਮਿਕ ਸ਼ਹਿਰਾਂ ਅੰਮ੍ਰਿਤਸਰ (ਪੰਜਾਬ) ਅਤੇ ਕੱਟੜਾ (ਜੰਮੂ ਤੇ ਕਸ਼ਮੀਰ) ਨਾਲ ਜੋੜੇਗਾ। ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਮਿਲ ਕੇ ਇਸ ਪ੍ਰਸਤਾਵਿਤ ਐਕਸਪ੍ਰੈਸਵੇਅ ਪ੍ਰਾਜੈਕਟ ਦੀ ਸੇਧ ਬਾਰੇ ਵਿਚਾਰ ਕੀਤੀ ਗਈ ਸੀ ਜੋ ਹਰਿਆਣਾ ਅਤੇ ਪੰਜਾਬ ਵਿੱਚੋਂ ਗੁਜ਼ਰਦਾ ਹੋਇਆ ਅੰਮ੍ਰਿਤਸਰ ਤੱਕ ਜਾਵੇਗਾ। ਇਸ ਪਿੱਛੋਂ ਪੰਜਾਬ ਸਰਕਾਰ ਨੇ ਅੰਮ੍ਰਿਤਸਰ ਤੋਂ ਇਸ ਸੇਧ ਨੂੰ ਸ਼ੁਰੂ ਕਰਨ ਆਪਣੀ ਸਹਿਮਤੀ ਦੇ ਦਿੱਤੀ ਸੀ ਜੋ ਸਿੱਧਾ ਅੰਤਰਰਾਸ਼ਟਰੀ ਹਵਾਈ ਅੱਡਾ, ਨਵੀਂ ਦਿੱਲੀ ਵਿਖੇ ਜਾਵੇਗਾ। ਹਾਲਾਂਕਿ ਕੇਂਦਰੀ ਆਵਾਜਾਈ ਅਤੇ ਹਵਾਈਵੇਜ਼ ਮੰਤਰਾਲੇ ਵੱਲੋਂ ਇਸ ਸੇਧ ਨੂੰ ਪ੍ਰਵਾਨਗੀ ਦੇਣ ਬਾਰੇ ਰਸਮੀ ਫੈਸਲਾ ਅਜੇ ਕੀਤਾ ਜਾਣਾ ਹੈ। ਬੁਲਾਰੇ ਨੇ ਕਿਹਾ ਕਿ ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਹ ਪ੍ਰਾਜੈਕਟ ਛੇਤੀ ਮਨਜ਼ੂਰ ਕਰਨ ਦੀ ਅਪੀਲ ਕੀਤੀ ਹੈ ਜਿਸ ਨਾਲ ਜਿੱਥੇ ਸੜਕੀ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ, ਉਥੇ ਹੀ ਖਿੱਤੇ ਦੇ ਸਮਾਜਿਕ-ਆਰਥਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ