ਖੇਡ ਸਟੇਡੀਅਮ ਸੈਕਟਰ-78 ਵਿੱਚ ਮੁੱਖ ਮੰਤਰੀ ਅੱਜ ਵੰਡਣਗੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨੌਜਵਾਨਾਂ ਨੂੰ ਘਰ-ਘਰ ਨੌਕਰੀ ਮੁਹਿੰਮ ਤਹਿਤ ਸਪੋਰਟਸ ਸਟੇਡੀਅਮ ਸੈਕਟਰ-78 ਮੁਹਾਲੀ ਵਿੱਚ ਭਲਕੇ 5 ਸਤੰਬਰ ਨੂੰ ਬਾਅਦ ਦੁਪਹਿਰ 2 ਵਜੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਬੇਰੁਜ਼ਗਾਰ ਨੌਜਵਾਨਾਂ ਨੂੰ ਰਾਜ ਵਿੱਚ 21 ਸਰਕਾਰੀ ਅਤੇ ਗੈਰ ਸਰਕਾਰੀ ਤਕਨੀਕੀ ਸੰਸਥਾਵਾਂ ਵਿੱਚ ਲਗਾਏ ਗਏ ਨੌਕਰੀ ਮੇਲਿਆਂ ਦੌਰਾਨ ਚੁਣੇ ਗਏ ਵਿਦਿਆਰਥੀਆਂ ਅਤੇ ਸਰਕਾਰੀ ਵਿਭਾਗਾਂ ਵਿੱਚ ਨਿਯੁਕਤ ਕੀਤੇ ਗਏ ਵੱਖ-ਵੱਖ ਸ਼੍ਰੇਣੀਆਂ ਦੇ ਨੌਜਵਾਨਾਂ ਨੂੰ ਵੀ ਨਿਯੁਕਤੀ ਪੱਤਰ ਵੰਡਣਗੇ।
ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਵਿਧਾਨ ਸਭਾ ਚੋਣਾਂ ਵਿੱਚ ਘਰ ਘਰ ਨੌਕਰੀ ਦੇਣ ਦਾ ਕੀਤਾ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਹਾਲੇ ਸ਼ੁਰੂਆਤ ਹੈ। ਆਉਣ ਵਾਲੇ ਸਾਢੇ 4 ਸਾਲਾਂ ਵਿੱਚ ਲੱਖਾਂ ਦੀ ਗਿਣਤੀ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ। ਇੱਥੇ ਇਹ ਵਰਨਣਯੋਗ ਹੈ ਕਿ ਪੰਜਾਬ ਸਰਕਾਰ ਦੇ ਉੱਦਮ ਸਦਕਾ ਰਾਜ ਵਿੱਚ ਵੱਖ-ਵੱਖ ਥਾਵਾਂ ਤੇ ਲਗਾਏ ਗਏ ਨੌਕਰੀ ਮੇਲਿਆਂ ਦੌਰਾਨ ਦੇਸ਼ ਦੀਆਂ ਨਾਮਵਰ 900 ਕੰਪਨੀਆਂ ਵੱਲੋਂ ਤਕਨੀਕੀ ਸਿੱਖਿਆ ਹਾਸਲ ਕਰ ਚੁੱਕੇ ਨੌਜਵਾਨਾਂ ਦੀ ਰੁਜਗਾਰ ਲਈ ਚੋਣ ਕੀਤੀ ਗਈ ਸੀ। ਜ਼ਿਨ੍ਹਾਂ ਨੂੰ ਕਿ ਨਿਯੁਕਤੀ ਪੱਤਰ ਵੰਡੇ ਜਾਣੇ ਹਨ। ਇਸ ਨਿਯੁਕਤੀ ਪੱਤਰ ਵੰਡ ਸਮਾਗਮ ਵਿੱਚ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਨੋਜਵਾਨ ਪੁੱਜਣ ਦੀ ਆਸ ਹੈ।
ਇਸ ਸਮਾਗਮ ਲਈ ਹਰ ਤਰ੍ਹਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜਿਸ ਵਿੱਚ ਪੀਣ ਵਾਲੇ ਪਾਣੀ ਦੀ ਵਿਵਸਥਾ, ਟ੍ਰੈਫਿਕ ਦੇ ਢੁੱਕਵੇਂ ਪ੍ਰਬੰਧ ਪਾਰਕਿੰਗ ਦੀ ਵਿਵਸਥਾ ਦੇ ਨਾਲ-ਨਾਲ ਨੌਜਵਾਨਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸਮਾਗਮ ਵਿੱਚ ਪਹੁੰਚਣ ਵਾਲੀਆਂ ਕੰਪਨੀਆਂ ਦੇ ਨੁਮਾਇੰਦੇ ਅਤੇ ਨਿੱਜੀ ਅਦਾਰਿਆਂ ਦੇ ਬੈਠਣ ਲਈ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸਮਾਗਮ ਵਿੱਚ ਸ਼ਾਮਿਲ ਹੋਣ ਵਾਲਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ। ਇਸ ਤੋਂ ਇਲਾਵਾ ਸਮਾਗਮ ਵਾਲੇ ਪੰਡਾਲ ਨੂੰ ਵੱਖ-ਵੱਖ ਸੈਕਟਰਾਂ ਵਿੱਚ ਵੰਡਿਆਂ ਗਿਆ ਹੈ ਅਤੇ ਜ਼ਿਨ੍ਹਾਂ ਲਈ ਸੈਕਟਰ ਅਧਿਕਾਰੀ ਵੀ ਨਿਯੁਕਤ ਕੀਤੇ ਗਏ ਹਨ। ਇਸ ਤੋਂ ਪਹਿਲਾਂ ਮਾਨਯੋਗ ਮੁੱਖ ਮੰਤਰੀ ਪੰਜਾਬ ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈ.ਐਸ.ਬੀ) ਸੈਕਟਰ 81 ਦੇ ਆਡੀਟੋਰੀਅਮ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਣਗੇ ਅਤੇ ਇਸ ਮੌਕੇ ਨਾਮਵਰ ਕੰਪਨੀਆਂ ਨਾਲ ਐਮਓਯੂ ’ਤੇ ਹਸਤਾਖਰ ਵੀ ਕੀਤੇ ਜਾਣਗੇ। ਇਸ ਸਮਾਗਮ ਵਿੱਚ ਉੱਘੇ ਉਦਯੋਗਪਤੀ ਵੀ ਸ਼ਮੂਲੀਅਤ ਕਰਨਗੇ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…