ਮੁੱਖ ਮੰਤਰੀ ਦੇ ਹੁਕਮ ਹਵਾ ’ਚ ਉੱਡੇ, ਸ਼ਹੀਦ ਊਧਮ ਸਿੰਘ ਚੈਰੀਟੇਬਲ ਟਰੱਸਟ ਦੇ ਮੈਂਬਰ ਭੁੱਖ ਹੜਤਾਲ ’ਤੇ ਬੈਠੇ

ਗਮਾਡਾ\ਪੁੱਡਾ ਦਫ਼ਤਰ ਸਾਹਮਣੇ ਭੁੱਖ-ਹੜਤਾਲ ’ਤੇ ਬੈਠ ਕੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਦੇਸ਼ ਤੇ ਕੌਮ ਦੇ ਮਹਾਨ ਸ਼ਹੀਦ ਊਧਮ ਸਿੰਘ ਭਵਨ ਲਈ ਲੋੜੀਂਦੀ ਜ਼ਮੀਨ ਮੁਹੱਈਆ ਨਾ ਕਰਵਾਉਣ ਦੇ ਰੋਸ ਵਜੋਂ ਅੱਜ ਸ਼ਹੀਦ ਊਧਮ ਸਿੰਘ ਐਜੂਕੇਸ਼ਨਲ ਐਂਡ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਬੌਬੀ ਕੰਬੋਜ ਦੀ ਅਗਵਾਈ ਹੇਠ ਟਰੱਸਟ ਦੇ ਮੈਂਬਰਾਂ ਗਮਾਡਾ\ਪੁੱਡਾ ਦਫ਼ਤਰ ਦੇ ਬਾਹਰ ਭੁੱਖ ਹੜਤਾਲ ’ਤੇ ਬੈਠ ਕੇ ਰੋਸ ਪ੍ਰਗਟਾਇਆ। ਇਸ ਮੌਕੇ ਆਜ਼ਾਦ ਗਰੁੱਪ ਦੇ ਮੈਂਬਰਾਂ ਸਮੇਤ ‘ਆਪ’, ਅਕਾਲੀ ਦਲ (ਬਾਦਲ) ਅਤੇ ਅਕਾਲੀ ਦਲ (ਸੰਯੁਕਤ) ਅਤੇ ਸਾਬਕਾ ਕੌਂਸਲਰਾਂ ਨੇ ਵੀ ਸ਼ਮੂਲੀਅਤ ਕੀਤੀ।
ਬੌਬੀ ਕੰਬੋਜ ਨੇ ਦੱਸਿਆ ਕਿ 31 ਜੁਲਾਈ 2002 ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨਾਮ ਵਿਖੇ ਸ਼ਹੀਦੀ ਸਮਾਗਮ ਦੌਰਾਨ ਐਲਾਨ ਕੀਤਾ ਸੀ ਕਿ ਪੰਜਾਬ ਸਰਕਾਰ ਵੱਲੋਂ ਮੁਹਾਲੀ ਵਿਖੇ ਸ਼ਹੀਦ ਊਧਮ ਸਿੰਘ ਭਵਨ ਬਣਾਉਣ ਲਈ ਜੋ ਜ਼ਮੀਨ 1540 ਰੁਪਏ ਪ੍ਰਤੀ ਵਰਗ ਗਜ਼ ਦਿੱਤੀ ਗਈ ਸੀ, ਉਸ ਦੀ ਕੀਮਤ ਘਟਾ ਕੇ 540 ਰੁਪਏ ਪ੍ਰਤੀ ਵਰਗ ਗਜ਼ ਦੇ ਹਿਸਾਬ ਨਾਲ ਪੈਸੇ ਲਏ ਜਾਣਗੇ। ਇਸ ਸਬੰਧੀ ਮੁੱਖ ਮੰਤਰੀ ਨੇ 23 ਦਸੰਬਰ 2002 ਨੂੰ ਲਿਖਤੀ ਹੁਕਮ ਵੀ ਜਾਰੀ ਕੀਤੇ ਗਏ ਸਨ ਪ੍ਰੰਤੂ 19 ਸਾਲ ਬੀਤ ਜਾਣ ਦੇ ਬਾਵਜੂਦ ਪੁੱਡਾ ਅਧਿਕਾਰੀ ਮੁੱਖ ਮੰਤਰੀ ਦੇ ਇਹ ਹੁਕਮ ਮੰਨਣ ਨੂੰ ਤਿਆਰ ਨਹੀਂ ਹਨ। ਜਿਸ ਦੇ ਵਿਰੋਧ ਵਿੱਚ ਉਨ੍ਹਾਂ ਨੂੰ ਅੱਜ ਸ਼ਹੀਦੀ ਦਿਹਾੜੇ ਵਾਲੇ ਦਿਨ ਭੁੱਖ ਹੜਤਾਲ ’ਤੇ ਬੈਠਣ ਲਈ ਮਜਬੂਰ ਹੋਣਾ ਪਿਆ ਹੈ।
ਉਨ੍ਹਾਂ ਕਿਹਾ ਕਿ ਪੁੱਡਾ ਅਧਿਕਾਰੀ ਇਹ ਕਹਿ ਕੇ ਪੱਲਾ ਝਾੜ ਲੈਂਦੇ ਹਨ ਕਿ ਪੰਜਾਬ ਕੈਬਨਿਟ ਨੇ ਹਾਲੇ ਤੱਕ ਮਨਜ਼ੂਰੀ ਨਹੀਂ ਦਿੱਤੀ ਹੈ। ਜਿਸ ਕਾਰਨ ਜ਼ਮੀਨ ਦੀ ਕੀਮਤ ਘੱਟ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਣਦੇਖੀ ਕਾਰਨ ਸ਼ਹੀਦ ਊਧਮ ਸਿੰਘ ਭਵਨ ਦੀ ਉਸਾਰੀ ਦਾ ਕੰਮ ਅਧੂਰਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਅੱਜ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਹੁਕਮ ਲਾਗੂ ਕਰਵਾ ਕੇ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇਣ।
ਇਸ ਮੌਕੇ ਆਜ਼ਾਦ ਗਰੁੱਪ ਦੇ ਸੀਨੀਅਰ ਆਗੂ ਪਰਵਿੰਦਰ ਸਿੰਘ ਬੈਦਵਾਨ, ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਡਾ. ਮੇਜਰ ਸਿੰਘ, ਅਕਾਲੀ ਦਲ (ਬ) ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਯੂਥ ਆਗੂ ਅਜੈਪਾਲ ਸਿੰਘ ਮਿੱਡੂਖੇੜਾ, ‘ਆਪ’ ਦੇ ਬੁਲਾਰੇ ਵਿਨੀਤ ਵਰਮਾ ਸਮੇਤ ਟਰੱਸਟ ਦੇ ਮੈਂਬਰ ਬਲਜੀਤ ਸਿੰਘ, ਜੋਗਿੰਦਰਪਾਲ, ਕੇਹਰ ਸਿੰਘ, ਕੁਲਦੀਪ ਸਿੰਘ, ਮਨੋਜ ਕੁਮਾਰ, ਲਾਲ ਚੰਦ, ਜਸਵਿੰਦਰ ਸਿੰਘ, ਕਮਲ ਕੰਬੋਜ, ਸੁਰਿੰਦਰ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ, ਅੱਛੇ ਲਾਲ, ਪ੍ਰੀਤਮ ਸਿੰਘ, ਹਰਭਜਨ ਸਿੰਘ, ਰਾਜ ਕੁਮਾਰ, ਦਿਲਬਰ ਸਿੰਘ ਸੰਤੇਮਾਜਰਾ, ਬਲਵੀਰ ਸਿੰਘ, ਵਿਨੋਦ ਕੁਮਾਰ, ਮੋਹਨ ਲਾਲ ਸਹੋਤਾ, ਕਰਮ ਸਿੰਘ, ਹਰਪ੍ਰੀਤ ਕੰਬੋਜ, ਪੁਰਸ਼ੋਤਮ ਕੰਬੋਜ, ਸ਼ਾਮ ਲਾਲ ਕੰਬੋਜ, ਸੰਨੀ ਕੰਬੋਜ, ਇੰਦਰਜੀਤ ਸਿੰਘ, ਆਦੇਸ਼ ਕੰਬੋਜ, ਦੀਪਕ ਕੰਬੋਜ, ਅਮਨ, ਸ਼ਰਨਦੀਪ ਸਿੰਘ, ਸੁਮੀਤ ਕੰਬੋਜ, ਕਰਨਦੀਪ ਸਿੰਘ ਕਾਕਾ, ਸਰਬਜੀਤ ਸਿੰਘ, ਗੋਬਿੰਦ ਰਾਮ, ਅਰਸ਼ਦੀਪ ਸਿੰਘ, ਕਰਨ, ਆਕਾਸ਼ਦੀਪ ਸਿੰਘ, ਸੰਤੋਖ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…