ਅਚਨਚੇਤ ਚੈਕਿੰਗ: ਸਹਿਕਾਰਤਾ ਮੰਤਰੀ ਰੰਧਾਵਾ ਵੱਲੋਂ ਬਰਾਂਚ ਮੈਨੇਜਰ ਤੇ ਸਹਾਇਕ ਮੈਨੇਜਰ ਮੁਅੱਤਲ

ਸਹਿਕਾਰੀ ਬੈਂਕਾਂ ਵਿੱਚ ਅਨੁਸਾਸ਼ਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰੀ ਅਦਾਰਿਆਂ ਵਿੱਚ ਡਿਊਟੀ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ:ਰੰਧਾਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 23 ਫਰਵਰੀ:
ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੰਗਲਵਾਰ ਨੂੰ ਸੈਕਟਰ-17 ਸਥਿਤ ਪੰਜਾਬ ਰਾਜ ਸਹਿਕਾਰੀ ਬੈਂਕ ਦੀ ਬਰਾਂਚ ਦੀ ਅਚਨਚੇਤ ਚੈਕਿੰਗ ਕੀਤੀ ਗਈ। ਅੱਜ ਬਾਅਦ ਦੁਪਹਿਰ ਕੀਤੀ ਚੈਕਿੰਗ ਦੌਰਾਨ ਬਰਾਂਚ ਮੈਨੇਜਰ ਬਲਦੇਵ ਰਾਜ ਅਤੇ ਸਹਾਇਕ ਮੈਨੇਜਰ ਬਲਜਿੰਦਰ ਸਿੰਘ ਗੈਰ ਹਾਜ਼ਰ ਪਾਏ ਗਏ। ਸਹਿਕਾਰਤਾ ਮੰਤਰੀ ਦੋਵੇਂ ਅਧਿਕਾਰੀਆਂ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ।
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਜਿੱਥੇ ਸਹਿਕਾਰਤਾ ਵਿਭਾਗ ਕਿਸਾਨੀ ਭਾਈਚਾਰੇ ਤੇ ਪੇਂਡੂ ਖੇਤਰ ਦੇ ਲੋਕਾਂ ਨਾਲ ਜੁੜਿਆ ਹੋਇਆ ਹੈ ਉਥੇ ਸਹਿਕਾਰੀ ਬੈਂਕ ਦਾ ਸਿੱਧਾ ਸਬੰਧ ਸ਼ਹਿਰੀ ਤੇ ਪੇਂਡੂ ਸਭ ਤਰਾਂ ਦੇ ਉਪਭੋਗਤਾਵਾਂ ਨਾਲ ਹੈ ਜਿਸ ਕਾਰਨ ਅਨੁਸਾਸ਼ਹੀਣਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਸਹਿਕਾਰੀ ਬੈਂਕ ਸਮੇਤ ਹੋਰਨਾਂ ਸਹਿਕਾਰੀ ਅਦਾਰਿਆਂ ਵਿੱਚ ਡਿਊਟੀ ਵਿੱਚ ਕੋਤਾਹੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In Banks

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …