ਕੁਰਾਲੀ ਬੱਸ ਅੱਡੇ ’ਤੇ ਕੀਤੀ ਰਾਹਗੀਰਾਂ ਲਈ ਠੰਡੇ ਜਲ ਦੀ ਸੇਵਾ ਸ਼ੁਰੂ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਅਪਰੈਲ:
ਸਥਾਨਕ ਸ਼ਹਿਰ ਦੇ ਬੱਸ ਸਟੈਂਡ ਉੱਤੇ ੳੱੁਘੇ ਸਮਾਜ ਸੇਵੀ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਸਪਿੰਦਰ ਸਿੰਘ ਦੀ ਅਗਵਾਈ ਵਿੱਚ ਸ਼ਹਿਰ ਵਾਸੀਆਂ ਵੱਲੋਂ ਰਾਹਗੀਰਾਂ ਲਈ ਠੰਡੇ ਜਲ ਦੀ ਛਬੀਲ ਲਗਾ ਕੇ ਸੇਵਾ ਸ਼ੁਰੂ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਪਿੰਦਰ ਸਿੰਘ ਨੇ ਦੱਸਿਆ ਕਿ ਵੱਧ ਰਹੀ ਗਰਮੀ ਨੂੰ ਦੇਖਦਿਆਂ ਸ਼ਹਿਰ ਵਾਸੀਆਂ, ਟਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਅਤੇ ਸਮਾਜ ਸੇਵੀ ਸੱਜਣਾਂ ਦੇ ਸਹਿਯੋਗ ਨਾਲ ਫਿਲਟਰ ਕੀਤੇ ਠੰਡੇ ਪਾਣੀ ਦੀ ਸੇਵਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਗਰਮੀ ਵਿਚ ਲੋਕਾਂ ਨੂੰ ਹਰ ਵੇਲੇ ਬਸ ਸਟੈਂਡ ਤੇ ਪੀਣ ਲਈ ਪਾਣੀ ਮਿਲ ਸਕੇ। ਉਨ੍ਹਾਂ ਦੱਸਿਆ ਕਿ ਇਸ ਸੇਵਾ ਦੌਰਾਨ ਟਰੈਫਿਕ ਪੁਲਿਸ ਦੇ ਕਰਮਚਾਰੀਆਂ, ਸੰਜੀਵ ਗੋਗਨਾ, ਸੁਭਾਸ਼ ਵਰਮਾ, ਰਾਮ ਸਰੂਪ, ਰਾਜੂ ਵਰਮਾ ਆਦਿ ਨੇ ਵਿਸ਼ੇਸ ਯੋਗਦਾਨ ਦਿੱਤਾ। ਉਕਤ ਸਮਾਜ ਸੇਵੀਆਂ ਵੱਲੋਂ ਸ਼ੁਰੂ ਕੀਤੀ ਠੰਡੇ ਪਾਣੀ ਦੀ ਸੇਵਾ ਦਾ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…