
ਨੈਸ਼ਨਲ ਹਾਈਵੇਅ ਕੁਰਾਲੀ ਦੇ ਪੁੱਲ ’ਤੇ ਕਾਰ ਤੇ ਟਿੱਪਰ ਵਿੱਚ ਟੱਕਰ, ਆਵਾਵਾਈ ਪ੍ਰਭਾਵਿਤ
ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਫਰਵਰੀ:
ਸਥਾਨਕ ਸ਼ਹਿਰ ’ਚੋਂ ਗੁਜਰਦੇ ਨੈਸ਼ਨਲ ਹਾਈਵੇਅ-21 ’ਤੇ ਸਥਿਤ ਪੁੱਲ ਉੱਤੇ ਕਾਰ ਅਤੇ ਟਿੱਪਰ ਦੀ ਟੱਕਰ ਹੋ ਗਈ। ਜਿਸ ਦੌਰਾਨ ਕਾਰ ਸਵਾਰਾਂ ਦਾ ਵਾਲ ਵਾਲ ਬਚਾਅ ਹੋ ਗਿਆ ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਇਕੱਤਰ ਜਾਣਕਾਰੀ ਅਨੁਸਾਰ ਰੂਪਨਗਰ ਵੱਲ ਤੋਂ ਆ ਰਹੇ ਤੇਜ਼ ਰਫ਼ਤਾਰ ਟਿੱਪਰ ਐਚ.ਆਰ-68ਏ-0974 ਅਤੇ ਖਰੜ ਵੱਲ ਤੋਂ ਆ ਰਹੀ ਸਵਿੱਫ਼ਟ ਕਾਰ ਪੀ.ਬੀ-12-ਵਾਈ-3614 ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਜਿਸ ਵਿੱਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਟਰੈਫ਼ਿਕ ਪੁਲੀਸ ਦੇ ਕਰਮਚਾਰੀਆਂ ਨੇ ਹਾਦਸਾ ਗ੍ਰਸਤ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਇਆ। ਇਸ ਦੌਰਾਨ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਮੀਆਂ ਲਾਈਨਾਂ ਲੱਗ ਗਈਆਂ। ਜਿਸ ਕਾਰਨ ਜਾਮ ਦੀ ਸਥਿਤੀ ਬਣ ਗਈ ਟਰੈਫ਼ਿਕ ਪੁਲੀਸ ਨੇ ਮੁਸ਼ੱਕਤ ਕਰਦਿਆਂ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਇਆ ਗਿਆ। ਇਸ ਹਾਦਸੇ ਸਬੰਧੀ ਪੁਲੀਸ ਨੇ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।