nabaz-e-punjab.com

ਧੋਖਾਧੜੀ ਦੇ ਮਾਮਲੇ ਵਿੱਚ ਦੋਸ਼ੀ ਕਰਨਲ ਬਾਠ ਨੂੰ 3 ਸਾਲ ਦੀ ਕੈਦ ਤੇ ਜੁਰਮਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਫਰਵਰੀ:
ਮੁਹਾਲੀ ਅਦਾਲਤ ਨੇ ਕਰੀਬ 9 ਸਾਲ ਪੁਰਾਣੇ ਧੋਖਾਧੜੀ ਦੇ ਮਾਮਲੇ ਦਾ ਨਿਬੇੜਾ ਕਰਦਿਆਂ ਮੁਲਜ਼ਮ ਕਰਨਲ (ਸੇਵਾਮੁਕਤ) ਤਰਲੋਚਨ ਸਿੰਘ ਬਾਠ ਨੂੰ ਦੋਸ਼ੀ ਕਰਾਰ ਹੋਏ 3 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ। ਇਸ ਸਬੰਧੀ ਦੋਸ਼ੀ ਕਰਨਲ ਬਾਠ ਦੇ ਖ਼ਿਲਾਫ਼ ਤਰਲੋਚਨ ਸਿੰਘ ਬੈਦਵਾਨ ਦੀ ਸ਼ਿਕਾਇਤ ’ਤੇ ਥਾਣਾ ਮਟੌਰ ਵਿੱਚ 2 ਫਰਵਰੀ 2011 ਨੂੰ ਫਲੈਟ ਦੀ ਖ਼ਰੀਦੋ ਫ਼ਰੋਖ਼ਤ ਸਬੰਧੀ ਧਾਰਾ 420 ਤਹਿਤ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੀ ਸੁਣਵਾਈ ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਚੱਲ ਰਹੀ ਸੀ।
ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਆਰਮੀ ਦੇ ਸੇਵਾਮੁਕਤ ਅਫ਼ਸਰ ਕਰਨਲ ਤਰਲੋਚਨ ਸਿੰਘ ਬਾਠ ਨੇ ਸ਼ਿਕਾਇਤ ਕਰਤਾ ਤਰਲੋਚਨ ਸਿੰਘ ਬੈਦਵਾਨ ਨੂੰ ਚੰਡੀਗੜ੍ਹ ਵਿੱਚ ਇਕ ਫਲੈਟ ਵੇਚਣ ਦੇ ਨਾਂ ’ਤੇ 28 ਲੱਖ 25 ਹਜ਼ਾਰ ਰੁਪਏ ਲਏ ਸਨ। ਲੇਕਿਨ ਬਾਅਦ ਵਿੱਚ ਕਰਨਲ ਬਾਠ ਨੇ ਨਾ ਤਾਂ ਸਬੰਧਤ ਫਲੈਟ ਦੀ ਰਜਿਸਟਰੀ ਕਰਵਾਈ ਅਤੇ ਨਾ ਪੀੜਤ ਵਿਅਕਤੀ ਦੇ ਪੈਸੇ ਹੀ ਵਾਪਸ ਕੀਤੇ ਗਏ। ਇਸ ਸਬੰਧੀ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਥਾਣਾ ਮਟੌਰ ਵਿੱਚ 2 ਫਰਵਰੀ 2011 ਨੂੰ ਧੋਖਾਧੜੀ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧੀ 10 ਮਈ 2016 ਨੂੰ ਜੁਡੀਸ਼ਲ ਮੈਜਿਸਟ੍ਰੇਟ (ਫਸਟ ਕਲਾਸ) ਬਿਸਮਨ ਮਾਨ ਦੀ ਅਦਾਲਤ ਨੇ ਕਰਨਲ ਤਰਲੋਚਨ ਸਿੰਘ ਬਾਠ ਨੂੰ 3 ਸਾਲ ਦੀ ਕੈਦ ਅਤੇ ਜੁਰਮਾਨੇ ਦੀ ਸਜਾ ਸੁਣਾਈ ਗਈ ਸੀ। ਲੇਕਿਨ ਦੋਸ਼ੀ ਬਾਠ ਨੇ ਹੇਠਲੀ ਅਦਾਲਤ ਦੇ ਇਸ ਫੈਸਲੇ ਖ਼ਿਲਾਫ਼ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਵਿੱਚ ਅਪੀਲ ਦਾਇਰ ਕਰ ਦਿੱਤੀ ਸੀ। ਅੱਜ ਅਦਾਲਤ ਨੇ ਦੋਸ਼ੀ ਦੀ ਅਪੀਲ ਨੂੰ ਰੱਦ ਕਰਦਿਆਂ ਹੇਠਲੀ ਅਦਾਲਤ ਦਾ ਫੈਸਲਾ ਬਰਕਰਾਰ ਰੱਖਦਿਆਂ ਕਰਨਲ ਬਾਠ ਨੂੰ 3 ਸਾਲ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜਾ ਸੁਣਾਈ ਗਈ। ਦੋਸ਼ੀ ਨੂੰ ਰੂਪਨਗਰ ਜੇਲ੍ਹ ਭੇਜਿਆ ਗਿਆ ਹੈ।

Load More Related Articles
Load More By Nabaz-e-Punjab
Load More In Crime

Check Also

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ

ਆਟੋ ਸਵਾਰ ਲੜਕੀ ਨਾਲ ਬਲਾਤਕਾਰ ਦੀ ਕੋਸ਼ਿਸ਼: ਪੁਲੀਸ ਵੱਲੋਂ ਦੋਵੇਂ ਮੁਲਜ਼ਮ ਕਾਬੂ ਅਪਰਾਧ ਨੂੰ ਅੰਜਾਮ ਦੇਣ ਲਈ ਵਰ…