Nabaz-e-punjab.com

ਝੋਨੇ ਦੀ ਕਟਾਈ ਸਮੇਂ ਕੰਬਾਈਨਾਂ ’ਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲੱਗਿਆ ਹੋਣਾ ਜ਼ਰੂਰੀ: ਏਡੀਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ:
ਮੁਹਾਲੀ ਦੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਝੋਨੇ ਦੀ ਕਟਾਈ ਸਬੰਧੀ ਫੌਜਦਾਰੀ ਜ਼ਾਬਤਾ ਸੰਘਤਾ 144 ਅਧੀਨ ਜਾਰੀ ਕੀਤੇ ਹੁਕਮਾਂ ਵਿੱਚ ਸੋਧ ਕਰਦਿਆਂ ਝੋਨੇ ਦੀ ਕਟਾਈ ਸਮੇਂ ਕੰਬਾਈਨਾਂ ਉੱਤੇ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲੱਗਿਆ ਹੋਣਾ ਜ਼ਰੂਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੰਬਾਈਨਾਂ ਇਸ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਝੋਨੇ ਦੀ ਕਟਾਈ ਕਰਨਗੀਆਂ। ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਖੇਤੀਬਾੜੀ ਅਫ਼ਸਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਤ ਵਿਭਾਗ ਇਨ੍ਹਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕੋਈ ਪ੍ਰੇਸ਼ਾਨੀ ਨਾ ਆਵੇ। ਉਨ੍ਹਾਂ ਕਿਹਾ ਕਿ ਅਨਜ ਮੰਡੀਆਂ ਵਿੱਚ ਬਰਦਾਨਾ ਸਮੇਤ ਹੋਰ ਸਾਰੇ ਪੁਖ਼ਤ ਪ੍ਰਬੰਧ ਕੀਤੇ ਗਏ ਹਨ। ਏਡੀਸੀ ਨੇ ਸ਼ੁੱਧਤਾ ਵਾਤਾਵਰਨ ਸਬੰਧੀ ਜਾਗਰੂਕਤਾ ਦਾ ਹੋਕਾ ਦਿੰਦਿਆਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨਾ ਕੱਟਣ ਤੋਂ ਬਾਅਦ ਪਰਾਲੀ ਅਤੇ ਹੋਰ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਕਿਉਂਕਿ ਅਜਿਹਾ ਕਰਨ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਜਾਂਦੀ ਹੈ ਅਤੇ ਅਗਲੀ ਫਸਲ ਲਈ ਝਾੜ ਘੱਟ ਨਿਕਲਦਾ ਹੈ।

Load More Related Articles
Load More By Nabaz-e-Punjab
Load More In General News

Check Also

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ

ਮਨੁੱਖਤਾ ਅਤੇ ਦਿਆਲਤਾ ਦੀ ਮੂਰਤੀ ਸਨ: ਬੀਬੀ ਜਰਨੈਲ ਕੌਰ ਰਾਮੂਵਾਲੀਆ ਬੀਬੀ ਜਰਨੈਲ ਕੌਰ ਰਾਮੂਵਾਲੀਆ ਨਮਿੱਤ ਅੰ…