ਕਾਮੇਡੀ ਕਲਾਕਾਰ ਸੋਨੀ ਮਾਨ ਨੇ ਦੋਧੀ ਵਰਗ ’ਤੇ ਕੀਤੀ ਟਿੱਪਣੀ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੂਨ:
ਪੈਰੀਫੈਰੀ ਮਿਲਕਮੈਨ ਯੂਨੀਅਨ ਚੰਡੀਗੜ੍ਹ-ਮੁਹਾਲੀ ਨੇ ਇੱਕ ਵਿਸ਼ੇਸ਼ ਮੀਟਿੰਗ ਰਾਹੀਂ ਪਿਛਲੇ ਦਿਨੀਂ ਕਾਮੇਡੀ ਕਲਾਕਾਰ ਸੋਨੀ ਮਾਨ ਵੱਲੋਂ ਦੋਧੀ ਵਰਗ ’ਤੇ ਟਿੱਪਣੀ ਕਰਨ ਦਾ ਗੰਭੀਰ ਨੋਟਿਸ ਲੈਂਦਿਆ ਇਸ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਕਿਹਾ ਹੈ ਕਿ ਦੋਧੀਆਂ ਦੀ ਦੁੱਧ ਖਪਤਕਾਰਾਂ ਨਾਲ ਪਰਿਵਾਰਾਂ ਵਾਲੀ ਸਾਂਝ ਹੈ ਪ੍ਰੰਤੂ ਇੱਕ ਕਾਮੇਡੀ ਕਲਾਕਾਰ ਵੱਲੋਂ ਆਪਣੀ ਝੂਠੀ ਸ਼ੋਹਰਤ ਲਈ ਇਸ ਪਰਿਵਾਰਕ ਸਾਂਝ ਨੂੰ ਘਟੀਆ ਤਰੀਕੇ ਨਾਲ ਪੇਸ਼ ਕੀਤਾ ਗਿਆ ਹੈ। ਜਿਸ ਨਾਲ ਸਬੰਧਤ ਗਾਇਕ ਦਾ ਹੋਛਾਪਣ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਲਾਕਾਰ ਨੇ ਆਪਣੀ ਇਸ ਟਿੱਪਣੀ ਕਾਰਨ ਦੋਧੀ ਵਰਗ ਤੋਂ ਮੁਆਫ਼ੀ ਨਹੀਂ ਮੰਗੀ ਗਈ ਤਾਂ ਦੋਧੀਆਂ ਵੱਲੋਂ ਇਸ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ।
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਚੇਅਰਮੈਨ ਜਸਵੀਰ ਸਿੰਘ ਨਰੈਣਾ, ਬਲਵਿੰਦਰ ਸਿੰਘ ਬੀੜ ਪ੍ਰਧਾਨ ਮੁਹਾਲੀ, ਦਲਜੀਤ ਸਿੰਘ ਮਨਾਣਾ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਨਰਿੰਦਰ ਸਿੰਘ ਸਿਆਊ, ਭਗਤ ਸਿੰਘ ਕੰਸਾਲਾ, ਸੁਰਿੰਦਰ ਸਿੰਘ ਬਰਿਆਲੀ, ਮਨਜੀਤ ਸਿੰਘ ਪ੍ਰਧਾਨ ਜ਼ੀਰਕਪੁਰ, ਹਰਜੰਗ ਸਿੰਘ, ਮਨਜੀਤ ਸਿੰਘ ਹੁਲਕਾ, ਜਸਵੀਰ ਸਿੰਘ ਢਕੋਰਾਂ, ਸੁਭਾਸ਼ ਗੋਚਰ ਅਤੇ ਜਗਤਾਰ ਸਿੰਘ ਹਾਜ਼ਰ ਸਨ।

Check Also

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’

ਆਮ ਨਾਗਰਿਕਾਂ ਨੂੰ ਸਰੀਰਕ ਅਤੇ ਮਾਨਸਿਕ ਸੰਤੁਸ਼ਟੀ ਦੇ ਰਹੀ ਹੈ ‘ਸੀਐਮ ਦੀ ਯੋਗਸ਼ਾਲਾ’ ਸੀਐਮ ਦੀ ਯੋਗਸ਼ਾਲਾ ਦਾ ਲੋ…