ਲਾਲ ਬੱਤੀ ਬਾਰੇ ਗਲਤੀ ਲਈ ਜ਼ਿੰਮੇਵਾਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੂੰ ਬਦਲਣ ਦੇ ਹੁਕਮ

ਮੁੱਖ ਮੰਤਰੀ ਵੱਲੋਂ ਵੀਆਈਪੀ ਸੁਰੱਖਿਆ ਵਾਪਸੀ ਦੀ ਪ੍ਰਕਿਰਿਆ ਮੱਠੀ ਕਰਨ ਦੀਆਂ ਰਿਪੋਰਟਾਂ ਰੱਦ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਮਾਰਚ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਾਲ ਬੱਤੀ ਦੇ ਮਾਮਲੇ ’ਤੇ ਗਲਤੀ ਲਈ ਜ਼ਿੰਮੇਵਾਰ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਨੂੰ ਤੁਰੰਤ ਬਦਲਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਸੂਬੇ ਵਿੱਚ ਸਿਆਸੀ ਲੀਡਰਾਂ ਦੀ ਸੁਰੱਖਿਆ ਵਾਪਸ ਲੈਣ ਤੇ ਇਸ ਦਾ ਜਾਇਜ਼ਾ ਲੈਣ ਦੀ ਪ੍ਰਕ੍ਰਿਆ ਨੂੰ ਹੌਲੀ ਕਰਨ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ। ਅੱਜ ਇੱਥੇ ਪੰਜਾਬ ਵਿਧਾਨ ਸਭਾ ਦੀ ਪ੍ਰੈਸ ਗੈਲਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਲਾਲ ਬੱਤੀ ਨੀਤੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ ਜਿਸ ਦਾ ਕਾਂਗਰਸ ਦੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਗਿਆ ਅਤੇ ਬਾਅਦ ਵਿੱਚ ਇਸ ਦੀ ਮੰਤਰੀ ਮੰਡਲ ਦੇ ਫੈਸਲੇ ਦੌਰਾਨ ਵੀ ਪੁਸ਼ਟੀ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਵਿੱਚ ਵੀ.ਆਈ.ਪੀ. ਕਲਚਰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਮੰਤਰੀ ਮੰਡਲ ਵੱਲੋਂ ਇਸ ਬਾਰੇ ਦਿੱਤੇ ਫੈਸਲੇ ਨੂੰ ਛੱਡ ਕੇ ਹੋਰ ਕੋਈ ਵੀ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਉਹ ਅਤੇ ਕੈਬਨਿਟ ਮੰਤਰੀ ਲਾਲ ਬੱਤੀ ਦੀ ਵਰਤੋਂ ਨਹੀਂ ਕਰਨਗੇ। ਇਹ ਫੈਸਲਾ ਉਨ੍ਹਾਂ ਨੇ ਸਵੈ-ਇੱਛਾ ਨਾਲ ਲਿਆ ਹੈ ਭਾਵੇਂ ਕਿ ਕਾਂਗਰਸ ਮੈਨੀਫੈਸਟੋ ਵਿੱਚ ਉਨ੍ਹਾਂ ਨੂੰ ਲਾਲ ਬੱਤੀ ਤੋਂ ਛੋਟ ਦਿੱਤੀ ਗਈ ਹੈ। ਸਰਕਾਰੀ ਵਾਹਨਾਂ ’ਤੇ ਲਾਲ ਬੱਤੀ ਲਾਉਣ ਦੇ ਮਾਮਲੇ ’ਤੇ ਸਥਿਤੀ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਇਸ ਸਬੰਧ ਵਿੱਚ ਮੰਗਲਵਾਰ ਨੂੰ ਹੋਈ ਗਲਤੀ ਲਈ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਸਬੰਧਤ ਅਧਿਕਾਰੀ/ਕਰਮਚਾਰੀ ਨੂੰ ਤੁਰੰਤ ਬਦਲਣ ਦੀ ਹਦਾਇਤ ਕੀਤੀ। ਕ
ੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਨੂੰ ਵੀ.ਵੀ.ਆਈ.ਪੀ. ਕਲਚਰ ਖਤਮ ਕਰਨ ਦੇ ਹੱਕ ਵਿੱਚ ਸਪੱਸ਼ਟ ਫਤਵਾ ਹਾਸਲ ਹੋਇਆ ਹੈ ਅਤੇ ਇਹ ਕਦਮ ਇਸ ਪ੍ਰਕ੍ਰਿਆ ਦਾ ਹੀ ਹਿੱਸਾ ਹੈ। ਸਿਆਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਾਪਸ ਲੈਣ ਜਾਂ ਘਟਾਉਣ ਦੀ ਪ੍ਰਕ੍ਰਿਆ ਹੌਲੀ ਕਰਨ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਸੁਰੱਖਿਆ ਸਿਆਸੀ ਆਗੂਆਂ ਤੇ ਅਧਿਕਾਰੀਆਂ ਨੂੰ ਖਤਰੇ ਦੀ ਸੰਭਾਵਨਾ ਦੇ ਆਧਾਰ ’ਤੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵਿੱਚ ਜਿਸ ਪੱਤਰ ਨਾਲ ਭੰਬਲਭੂਸੇ ਵਾਲੀ ਸਥਿਤੀ ਪੈਦਾ ਹੋਈ ਹੈ, ਉਹ ਪੱਤਰ ਉਨ੍ਹਾਂ ਦੀ ਸੂਬੇ ਦੇ ਪੁਲੀਸ ਮੁਖੀ ਨਾਲ 24 ਮਾਰਚ ਨੂੰ ਹੋਈ ਪਹਿਲੀ ਮੀਟਿੰਗ ਤੋਂ ਪਹਿਲਾਂ ਲਿਖਿਆ ਗਿਆ ਸੀ।
ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਪੁਲੀਸ ਦੀ ਭਲਾਈ ਲਈ ਪੁਲੀਸ ਦੀ ਸੁਚਾਰੂ ਢੰਗ ਨਾਲ ਵਰਤੋਂ ਲਈ ਸੁਰੱਖਿਆ ਦਾ ਜਾਇਜ਼ਾ ਲੈਣ ਸਬੰਧੀ ਫੈਸਲੇ ਨੂੰ ਸਹੀ ਮਾਅਨਿਆਂ ’ਚ ਲਾਗੂ ਕਰਨ ਵਾਸਤੇ ਜ਼ਰੂਰੀ ਕਦਮ ਚੁੱਕਣ ਲਈ ਆਖਿਆ। ਉਹਨਾਂ ਕਿਹਾ ਕਿ ਪੁਲੀਸ ਮੁਲਾਜ਼ਮਾਂ ਨੂੰ ਵਾਪਸ ਬੁਲਾਉਣ ਅਤੇ ਵੀ.ਵੀ.ਆਈ.ਪੀ ਰੂਟ ’ਤੇ ਪੁਲੀਸ ਮੁਲਾਜ਼ਮਾਂ ਨੂੰ ਤਾਇਨਾਤ ਕਰਨ ਦੀ ਮੌਜੂਦਾ ਪ੍ਰਣਾਲੀ ਖਤਮ ਕਰਨ ਨਾਲ ਉਹਨਾਂ ਨੂੰ ਇਸ ਤਰ੍ਹਾਂ ਦੀਆਂ ਫਜ਼ੂਲ ਡਿਊਟੀਆਂ ਤੋਂ ਨਿਜਾਤ ਮਿਲੇਗੀ ਅਤੇ ਇਹਨਾਂ ਡਿਊਟੀਆਂ ਤੋਂ ਵਾਪਸ ਆਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ਉਹਨਾਂ ਦੇ ਸਬੰਧਤ ਜ਼ਿਲ੍ਹਿਆਂ ਵਿੱਚ ਮੌਜੂਦ ਆਸਾਮੀਆਂ ’ਤੇ ਤਾਇਨਾਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਨੇ ਪੁਲੀਸ ਮੁਲਾਜ਼ਮਾਂ ਦੀ ਅੱਠ ਘੰਟੇ ਡਿਊਟੀ ਨਿਰਧਾਰਤ ਕਰਨ ਅਤੇ ਹਫ਼ਤੇ ਵਿੱਚ ਇਕ ਦਿਨ ਦੀ ਛੁੱਟੀ ਦੇਣ ਦੇ ਪ੍ਰਸਤਾਵ ’ਤੇ ਕੰਮ ਕਰਨ ਲਈ ਪਹਿਲਾਂ ਹੀ ਆਖਿਆ ਹੈ ਤਾਂ ਜੋ ਪੁਲੀਸ ਮੁਲਾਜ਼ਮਾਂ ਲਈ ਕੰਮ ਦਾ ਵਧੀਆ ਮਾਹੌਲ ਪੈਦਾ ਕੀਤਾ ਜਾ ਸਕੇ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…