Nabaz-e-punjab.com

ਤੀਜੀ ਤੇ ਚੌਥੀ ਕਮਾਂਡੋ ਬਟਾਲੀਅਨ ਫੇਜ਼-11 ਵਿੱਚ ਅਤਿਵਾਦ ਵਿਰੋਧੀ ਦਿਵਸ ਮਨਾਇਆ

ਪੁਲੀਸ ਅਧਿਕਾਰੀਆਂ ਤੇ ਜਵਾਨਾਂ ਨੇ ਅਤਿਵਾਦ ਅਤੇ ਹਿੰਸਾ ਦਾ ਡਟ ਕੇ ਵਿਰੋਧ ਕਰਨ ਦੀ ਸਹੁੰ ਚੁੱਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ:
ਇੱਥੋਂ ਦੇ ਫੇਜ਼-11 ਸਥਿਤ ਪੰਜਾਬ ਪੁਲੀਸ ਕਮਾਂਡੋ ਕੰਪਲੈਕਸ ਵਿੱਚ ਤੀਜੀ ਅਤੇ ਚੌਥੀ ਕਮਾਂਡੋ ਬਟਾਲੀਅਨ ਵੱਲੋਂ ਅਤਿਵਾਦ ਵਿਰੋਧੀ ਦਿਵਸ ਮਨਾਇਆ ਗਿਆ। ਇਸ ਮੌਕੇ ਕਮਾਂਡੋ ਪੁਲੀਸ ਦੇ ਅਧਿਕਾਰੀਆਂ ਅਤੇ ਜਵਾਨਾਂ ਨੇ ਅਤਿਵਾਦ ਅਤੇ ਹਿੰਸਾ ਦਾ ਡਟ ਦੇ ਵਿਰੋਧ ਦੀ ਸਹੁੰ ਚੁੱਕੀ। ਜਿਸ ਵਿੱਚ ਜਵਾਨਾਂ ਨੇ ਇਹ ਪ੍ਰਣ ਲਿਆ ਕਿ ਉਹ ਆਪਣੇ ਦੇਸ਼ ਦੀ ਅਹਿੰਸਾ ਅਤੇ ਸਹਿਣਸ਼ੀਲਤਾ ਵਿੱਚ ਵਿਸ਼ਵਾਸ ਰੱਖਦੇ ਹਾਂ ਅਤੇ ਸੱਚੇ ਦਿਲੋਂ ਇਹ ਸਹੁੰ ਚੁੱਕਦੇ ਹਾਂ ਕਿ ਉਹ ਅਤਿਵਾਦ ਅਤੇ ਹਿੰਸਾ ਦਾ ਡਟ ਕੇ ਵਿਰੋਧ ਕਰਨਗੇ ਅਤੇ ਮਾਨਵ ਜਾਤੀ ਦੇ ਸਾਰੇ ਵਰਗਾਂ ਵਿੱਚ ਅਮਨ ਸ਼ਾਂਤੀ, ਸਮਾਜਿਕ ਸਦਭਾਵਨਾ ਅਤੇ ਸੂਝਬੂਝ ਕਾਇਮ ਕਰਨ ਲਈ ਪੂਰੀ ਵਾਹ ਲਾਉਣਗੇ। ਇਸ ਤੋਂ ਇਲਾਵਾ ਮਾਨਵ ਜਾਤੀ ਨੂੰ ਖਤਰਾ ਪਹੁੰਚਾਉਣ ਵਾਲੀਆਂ ਦੇਸ਼ ਵਿਰੋਧੀ ਤਾਕਤਾਂ ਵਿਰੁੱਧ ਲੜਨ ਦੀ ਸਹੁੰ ਚੁੱਕੀ। ਇਸ ਮੌਕੇ ਤੀਜੀ ਅਤੇ ਚੌਥੀ ਕਮਾਂਡੋ ਬਟਾਲੀਅਨ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਅਤਿਵਾਦ ਤੋਂ ਬਾਅਦ ਪੰਜਾਬ ਵਿੱਚ ਨਸ਼ਾ ਬਹੁਤ ਵੱਡੀ ਸਮੱਸਿਆ ਬਣ ਗਿਆ ਹੈ। ਉਨ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ

ਪੰਜਾਬ ਸਰਕਾਰ ਵੈਟਰਨਰੀ ਇੰਸਪੈਕਟਰਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਚਨਬੱਧ: ਖੁੱਡੀਆਂ ਵੈਟਰਨਰੀ ਇੰਸਪੈਕਟਰਜ਼…