ਯਾਦਗਾਰੀ ਹੋ ਨਿੱਬੜਿਆ ਸਿੱਖਿਆ ਬੋਰਡ ਸੇਵਾਮੁਕਤ ਆਫ਼ੀਸਰ ਐਸੋਸੀਏਸ਼ਨ ਦਾ ਮੇਲ-ਜੋਲ ਸਮਾਰੋਹ

ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਸੇਵਾਮੁਕਤ ਆਫ਼ੀਸਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਬੋਰਡ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ ਪਲੇਠਾ ਮੇਲ-ਜੋਲ ਸਮਾਗਮ ਯਾਦਗਾਰੀ ਹੋ ਨਿੱਬੜਿਆ। ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਬੋਰਡ ਦੇ ਸੇਵਾਮੁਕਤ ਅਫ਼ਸਰ ਇੱਕ ਦੂਜੇ ਨੂੰ ਮਿਲ ਕੇ ਬੇਹੱਦ ਖ਼ੁਸ਼ ਨਜ਼ਰ ਆਏ। ਸਮਾਗਮ ਦੀ ਕਾਰਵਾਈ ਕਰਮਚਾਰੀ ਐਸੋਸੀਏਸ਼ਨ ਸੰਸਥਾਪਕ ਹਰਬੰਸ ਸਿੰਘ ਬਾਗੜੀ ਨੇ ਚਲਾਈ ਗਈ। ਪ੍ਰੋਗਰਾਮ ਦਾ ਆਗਾਜ਼ ਨੌਜਵਾਨ ਗਾਇਕ ਮਲਕੀਤ ਸਿੰਘ ਮੰਗਾਂ ਅਤੇ ਨਿੰਦਰ ਸਿੰਘ ਦੇ ਧਾਰਮਿਕ ਗੀਤ ਨਾਲ ਹੋਇਆ। ਐਸੋਸੀਏਸ਼ਨ ਦੇ ਪ੍ਰੈਸ ਸਕੱਤਰ ਗੁਰਮੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਇਸ ਮੌਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਅਤੇ ਜਥੇਬੰਦੀ ਦੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ।
ਬੋਰਡ ਮੁਖੀ ਡਾ. ਸਤਬੀਰ ਬੇਦੀ ਨੇ ਸੇਵਾਮੁਕਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਲੇਠੇ ਸਮਾਗਮ ਦੀ ਵਧਾਈ ਦਿੰਦਿਆਂ ਕਿਹਾ ਕਿ ਉਹ ਪੰਜਾਬ ਬੋਰਡ ਨੂੰ ਹਰ ਪੱਖੋਂ ਦੇਸ਼ ਦਾ ਇੱਕ ਨੰਬਰ ਅਦਾਰਾ ਬਣਾਉਣ ਲਈ ਕੋਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਨੂੰ ਬੁਨਿਆਦੀ ਢਾਂਚੇ ਪੱਖੋਂ ਮਾਡਲ ਬਣਾਇਆ ਜਾਵੇਗਾ। ਉਨ੍ਹਾਂ ਨੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿਵਾਉਣ ਲਈ ਵਿਦੇਸ਼ ਭੇਜਣ ਦੀ ਗੱਲ ਵੀ ਕਹੀ।
ਇਸ ਤੋਂ ਪਹਿਲਾਂ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ ਮਾਨ ਨੇ ਬੋਰਡ ਮੁਖੀ ਦਾ ਸਵਾਗਤ ਕਰਦਿਆਂ ਕਿਹਾ ਕਿ ਸੇਵਾਮੁਕਤ ਅਧਿਕਾਰੀਆਂ ਦੀ ਮੁੱਖ ਲੋੜ ਪੈਨਸ਼ਨ ਹੈ। ਇਸ ਮੌਕੇ ਬੋਰਡ ਮੁਖੀ ਡਾ. ਸਤਬੀਰ ਬੇਦੀ, ਉਪ ਸਕੱਤਰ ਗੁਰਤੇਜ ਸਿੰਘ, ਸਾਬਕਾ ਸਕੱਤਰ ਜਗਜੀਤ ਸਿੰਘ ਸਿੱਧੂ, ਉਪ ਸਕੱਤਰ ਚੌਧਰੀ ਦਲੀਪ ਚੰਦ, ਉਪ ਸਕੱਤਰ ਰੌਣਕ ਲਾਲ ਅਰੋੜਾ ਸਮੇਤ ਕਰਮਚਾਰੀ ਜਥੇਬੰਦੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਗੁਰਦੀਪ ਸਿੰਘ ਢਿੱਲੋਂ ਅਤੇ ਐਸੋਸੀਏਸ਼ਨ ਦੇ ਸੰਸਥਾਪਕ ਹਰਬੰਸ ਸਿੰਘ ਬਾਗੜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਸ੍ਰੀਮਤੀ ਊਸ਼ਾ ਸ਼ਰਮਾ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਸੇਵਾਮੁਕਤੀ ਤੋਂ ਬਾਅਦ ਅਥਲੈਟਿਕ 100 ਮੀਟਰ, ਸ਼ਾਟਪੱੁਟ ਵਿੱਚ 20 ਗੋਲਡ ਮੈਡਲ ਜਿੱਤ ਕੇ ਬੋਰਡ ਦਾ ਨਾਂ ਉੱਚਾ ਕਰਨ ’ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਪੈਨਸ਼ਨਰ ਐਸੋਸੀਏਸ਼ਨ ਤਾਲਮੇਲ ਕਮੇਟੀ ਦੇ ਕੋਆਰਡੀਨੇਟਰ ਕਰਮ ਸਿੰਘ ਧਨੋਆ ਨੇ ਪੰਜਾਬ ਸਰਕਾਰ ਨਾਲ ਚੱਲ ਰਹੀ ਗੱਲਬਾਤ ਅਤੇ ਉਨ੍ਹਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਸਿੱਖਿਆ ਬੋਰਡ ਦੇ ਸੇਵਾਮੁਕਤ ਸਕੱਤਰ ਜਗਜੀਤ ਸਿੰਘ ਸਿੱਧੂ ਵੱਲੋਂ ਬੀਤੇ ਸਮੇਂ ਬੋਰਡ ਦੇ ਕਰਮਚਾਰੀਆਂ ਨੂੰ ਪੈਨਸਨ ਸਕੀਮ ਅਧੀਨ ਲਿਆਉਣ ਲਈ ਬੋਰਡ ਦੇ ਮਰਹੂਮ ਚੇਅਰਮੈਨ ਗੁਰਬਖ਼ਸ ਸਿੰਘ ਸ਼ੇਰਗਿੱਲ ਦੀਆਂ ਅਣਥੱਕ ਕੋਸ਼ਿਸਾਂ ਦੀ ਸ਼ਲਾਘਾ ਕੀਤੀ ਤੇ ਕਿਹਾ ਕਿ ਪੰਜਾਬ ਵਿੱਚ ਰਾਸਟਰਪਤੀ ਰਾਜ ਲਾਗੂ ਹੋਣ ਦੇ ਬਾਵਜੂਦ ਗਵਰਨਰ ਪਾਸੋਂ ਪ੍ਰਵਾਨ ਕਰਵਾਇਆ ਗਿਆ। ਉਨ੍ਹਾਂ ਇਸ ਮੌਕੇ ਸਿੱਖਿਆ ਬੋਰਡ ਦੀ ਆਰਥਿਕ ਸਥਿਤੀ ਦਾ ਵੀ ਵਰਨਣ ਕੀਤਾ ਗਿਆ। ਉਨ੍ਹਾਂ ਬੋਰਡ ਦੀ ਚੇਅਰਪਰਸ਼ਨ ਦੇ ਯਤਨਾਂ ਦੀ ਵੀ ਪ੍ਰਸੰਸਾ ਕੀਤੀ ਗਈ। ਇਸ ਮੌਕੇ ਪੈਨਸਨਰ ਐਸੈਸੀਏਸ਼ਨ ਤਾਲਮੇਲ ਕਮੇਟ ਦੀ ਕੋਆਰਡੀਨੇਟਰ ਕਰਮ ਸਿੰਘ ਧਨੋਆਂ ਨੂੰ ਪੰਜਾਬ ਸਰਕਾਰ ਨਾਲ ਚਲਦੀ ਗਲਬਾਤ ਅਤੇ ਉਨ੍ਹਾਂ ਦੀਆਂ ਮੰਗਾਂ ਸਬੰਧੀ ਵਿਸ਼ੇਸ ਜਾਣਕਾਰੀ ਦਿਤੀ ਗਈ।
ਸਮਾਗਮ ਮੌਕੇ ਵੈੱਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਬੰਸ ਸਿੰਘ ਢੋਲੇਵਾਲ ਨੇ ਇੱਕ ਮਤਾ ਪੇਸ਼ ਕਰਕੇ ਸਾਬਕਾ ਜਨਰਲ ਸਕੱਤਰ ਜਗਮੋਹਨ ਸ਼ਾਰਦਾ ਨੂੰ ਪੁਰਾਣਾ ਰਿਕਾਰਡ ਸੌਂਪਣ ਅਤੇ ਰਣਜੀਤ ਸਿੰਘ ਮਾਨ ਤੇ ਹਰਬੰਸ ਸਿੰਘ ਢੋਲੇਵਾਲ ਨੂੰ ਜਨਰਲ ਸਕੱਤਰ ਨਾਮਜ਼ਦ ਕਰਨ ਦੀ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ। ਜਦੋਂਕਿ ਨਿਸ਼ਾਨ ਸਿੰਘ ਕਾਹਲੋਂ ਨੂੰ ਸੀਨੀਅਰ ਮੀਤ ਪ੍ਰਧਾਨ, ਜਸਵੀਰ ਸਿੰਘ ਨੂੰ ਮੀਤ ਪ੍ਰਧਾਨ, ਗੁਰਦੀਪ ਸਿੰਘ ਢਿੱਲੋਂ ਨੂੰ ਕਨਵੀਨਰ, ਗੁਰਦੇਵ ਸਿੰਘ ਨੂੰ ਸਕੱਤਰ, ਹਰਵਿੰਦਰ ਸਿੰਘ ਨੂੰ ਸੰਯੁਕਤ ਸਕੱਤਰ ਅਤੇ ਮੇਘ ਰਾਜ ਗੋਇਲ ਨੂੰ ਕੈਸ਼ੀਅਰ ਚੁਣਿਆ ਗਿਆ।
ਇਸ ਤੋਂ ਇਲਾਵਾ ਰਛਭਿੰਦਰ ਸਿਘ, ਰਾਮ ਨਾਥ ਗੋਇਲ, ਸੁਰਿੰਦਰ ਪਾਲ ਸਿੰਘ ਬੈਦਵਾਨ, ਵਰਿੰਦਰ ਕੁਮਮਾਰ ਮਹਿਤਾ, ਪ੍ਰਗਟ ਸਿੰਘ ਅਤੇ ਗੁਰਦੀਪ ਸਿੰਘ ਨੂੰ ਕਾਰਜਕਾਰਨੀ ਮੈਂਬਰ ਨਾਮਜਦ ਕੀਤਾ ਗਿਆ। ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਵੱਲੋਂ ਬੋਰਡ ਦੀ ਵਿਤੀ ਹਾਲਤ ਸਬੰਧੀ ਜਾਣਕਾਰੀ ਦਿਤੇ ਅਤੇ ਬੋਰਡ ਚੇਅਰਪਰਸਨ ਦੀਆਂ ਕੋਸ਼ਿਸਾਂ ਦੀ ਭਰਭੂਰ ਸਲਾਘਾ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…