ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਦੋ ਰੋਜ਼ਾ 6ਵੀਂ ਨੈਸ਼ਨਲ ਓਪਨ ਗਤਕਾ ਚੈਂਪੀਅਨਸ਼ਿਪ ਸ਼ੁਰੂ

ਨਬਜ਼-ਏ-ਪੰਜਾਬ ਬਿਊਰੋ, ਨਵੀਂ ਦਿੱਲੀ, 26 ਦਸੰਬਰ:
ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ 6ਵੀਂ ਨੈਸ਼ਨਲ ਓਪਨ ਗੱਤਕਾ ਚੈਂਪੀਅਨਸ਼ਿਪ ਨਵੀਂ ਦਿੱਲੀ ਵਿਖੇ ਅੱਜ ਸ਼ੁਰੂ ਹੋ ਗਈ। ਇਸ ਵਿੱਚ ਕੁੱਲ 21 ਸੂਬਿਆਂ ਤੋਂ 534 ਖਿਡਾਰੀ ਭਾਗ ਲੈ ਰਹੇ ਹਨ। ਚੈਂਪੀਅਨਸ਼ਿਪ ਦੀ ਸ਼ੁਰੂਆਤ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵਿਸ਼ੇਸ਼ ਤੌਰ ’ਤੇ ਪਹੁੰਚੇ।
ਇਸ ਮੌਕੇ ਸੰਬੋਧਨ ਕਰਦਿਆਂ ਗੱਤਕਾ ਫੈਡਰੇਸ਼ਨ ਆਫ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਕਰਵਾਈ ਜਾ ਰਹੀ ਇਹ ਓਪਨ ਨੈਸ਼ਨਲ ਚੈਂਪੀਅਨਸ਼ਿਪ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਗਤਕਾ ਫੈਡਰੇਸ਼ਨ ਆਫ ਇੰਡੀਆ ਇਸ ਵਿਰਾਸਤੀ ਖੇਡ ਨੂੰ ਅਗਲੀ ਪੀੜ੍ਹੀ ਤੱਕ ਲੈ ਕੇ ਜਾਣ ਲਈ ਦਿਨ-ਰਾਤ ਕੰਮ ਕਰ ਰਹੀ ਹੈ।
ਇਸ ਮੌਕੇ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਗਤਕੇ ਨੂੰ ਅੰਤਰਰਾਸ਼ਟਰੀ ਖੇਡ ਬਣਾਉਣ ਅਤੇ ਬੱਚਿਆਂ ਨੂੰ ਗੱਤਕੇ ਨਾਲ ਜੁੜਨ ਲਈ ਉਤਸ਼ਾਹਿਤ ਕਰਨ ਲਈ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਉਪਰਾਲੇ ਸ਼ਲਾਘਾਯੋਗ ਹਨ। ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਦੇਸ਼ ਭਰ ਤੋੱ ਕੁੱਲ 21 ਰਾਜਾਂ ਦੀਆਂ ਟੀਮਾਂ ਇਸ ਚੈਂਪੀਅਨਸ਼ਿਪ ਵਿੱਚ ਭਾਗ ਲੈ ਰਹੀਆਂ ਹਨ। ਭਾਗ ਲੈਣ ਵਾਲੀਆਂ ਟੀਮਾਂ ਵਿੱਚ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਹਿਮਾਚਲ ਪ੍ਰਦੇਸ਼, ਬਿਹਾਰ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਮਣੀਪੁਰ, ਤੇਲੰਗਾਨਾ, ਗੁਜਰਾਤ, ਗੋਆ, ਤਾਮਿਲਨਾਡੂ, ਰਾਜਸਥਾਨ, ਮਹਾਰਾਸ਼ਟਰ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਝਾਰਖੰਡ, ਕਰਨਾਟਕਾ, ਕੇਰਲ ਸ਼ਾਮਲ ਹਨ। ਕੁੱਲ 534 ਖਿਡਾਰੀ ਇਸ ਮੌਕੇ ਆਪੋ ਆਪਣੇ ਰਾਜਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ 35 ਤੋਂ ਵੱਧ ਰੈਫਰੀ ਅਤੇ ਜੱਜ ਸਾਹਿਬਾਨ ਇਸ ਚੈਂਪੀਅਨਸ਼ਿਪ ਦੌਰਾਨ ਕਰਵਾਏ ਜਾ ਰਹੇ ਮੈਚਾਂ ਦੀ ਨਿਗਰਾਨੀ ਕਰ ਰਹੇ ਹਨ।
ਇਸ ਮੌਕੇ ਹਲਕਾ ਹਰੀਨਗਰ ਤੋਂ ਵਿਧਾਇਕ ਰਾਜਕੁਮਾਰੀ ਢਿੱਲੋਂ, ਦਵਿੰਦਰ ਸਿੰਘ ਜੁਗਨੀ (ਵਾਈਸ ਪ੍ਰਧਾਨ ਪੰਜਾਬ ਗਤਕਾ ਐਸੋਸੀਏਸ਼ਨ), ਪ੍ਰਭਮੀਤ ਸਿੰਘ (ਮੀਡੀਆ ਇੰਚਾਰਜ), ਜਗਕਿਰਨ ਕੌਰ ਵੜੈਚ (ਸੰਯੁਕਤ ਸਕੱਤਰ), ਡਾਕਟਰ ਯੂ ਕੇ ਮਿਸ਼ਰਾ (ਚੇਅਰਮੈਨ ਨੈਸ਼ਨਲ ਸਪੋਰਟਸ ਅਕੈਡਮੀ), ਅਨਿਲ ਮਿਸ਼ਰਾ( ਸੰਯੁਕਤ ਸਕੱਤਰ), ਦਲੀਪ ਕੁਮਾਰ ਸਿੰਘ (ਨੈਸ਼ਨਲ ਕੋਆਰਡੀਨੇਟਰ), ਬਲਵਿੰਦਰ ਸਿੰਘ (ਤਕਨੀਕੀ ਇੰਚਾਰਜ), ਜਗਦੀਸ਼ ਸਿੰਘ ਕੁਰਾਲੀ (ਪੰਜਾਬ ਕੋਅਰਡੀਨੇਟਰ) ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 13…