nabaz-e-punjab.com

ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨਾ ਕੈਪਟਨ ਸਰਕਾਰ ਦਾ ਸ਼ਲਾਘਾਯੋਗ ਫੈਸਲਾ: ਜਗਮੋਹਨ ਕੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 2 ਜੁਲਾਈ
ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕੁਰਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਫ਼ਸਲੀ ਕਰਜ਼ਾ ਮੁਆਫ਼ ਕਰਨ ਦਾ ਇਤਿਹਾਸਕ ਫ਼ੈਸਲਾ ਕਰਦੇ ਹੋਏ ਜ਼ਮੀਨ ਕੁਰਕੀ ਨੂੰ ਰੋਕਣ ਲਈ ਸੰਵਿਧਾਨ ਵਿੱਚ ਜੋ ਬਦਲਾਅ ਕੀਤਾ ਹੈ, ਉਸਨੂੰ ਪੰਜਾਬ ਦੇ ਕਿਸਾਨ ਕਦੇ ਭੁਲਾ ਨਹੀਂ ਸਕਣਗੇ। ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਨੇ ਤਿੰਨ ਮਹੀਨੇ ਵਿਚ ਲੋਕਾਂ ਦੇ ਹੱਕਾਂ ਲਈ ਇਤਿਹਾਸਕ ਫੈਸ਼ਲੇ ਲਏ ਹਨ ਜਿਨ੍ਹਾਂ ਦੀ ਚਹੁੰਤਰਫੀ ਪ੍ਰਸੰਸਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਜੋ ਸਥਿਤੀ ਹੈ ਉਸਦੇ ਬਾਰੇ ਕਾਂਗਰਸ ਸਰਕਾਰ ਪੂਰੀ ਤਰ੍ਹਾਂ ਜਾਣੂੰ ਹੈ ਅਤੇ ਉਸ ਸਥਿਤੀ ‘ਚੋਂ ਕੱਢਣ ਲਈ ਸਰਕਾਰ ਇਤਿਹਾਸਕ ਫ਼ੈਸਲੇ ਕਰ ਰਹੀ ਹੈ।
ਸ੍ਰੀ ਕੰਗ ਨੇ ਵਿਧਾਨ ਸਭਾ ਵਿਚ ਪੇਸ਼ ਕੀਤੇ ਗਏ ਬਜਟ ਦੀ ਪ੍ਰਸ਼ੰਸਾਂ ਕਰਦੇ ਹੋਏ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੇ ਲਈ ਵਰਦਾਨ ਸਾਬਿਤ ਹੋਵੇਗਾ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ ਉਸ ਦੇ ਬਹੁਤ ਵਧੀਆ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ ਤੇ ਨਸ਼ਿਆਂ ਦੇ ਵਪਾਰੀ ਆਪਣਾ ਇਹ ਕੰਮ ਧੰਦਾ ਬੰਦ ਕਰਨ ਲਈ ਮਜ਼ਬੂਰ ਹੋ ਗਏ ਹਨ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਰਵਿੰਦਰ ਸਿੰਘ ਬਿੱਲਾ, ਰਾਕੇਸ਼ ਕਾਲੀਆ, ਬਹਾਦਰ ਸਿੰਘ ਓ.ਕੇ, ਸ਼ਿਵ ਵਰਮਾ, ਹੈਪੀ ਧੀਮਾਨ, ਰਮਾਕਾਂਤ ਕਾਲੀਆ, ਬਲਵਿੰਦਰ ਸਿੰਘ ਪਡਿਆਲਾ, ਰਣਜੀਤ ਸਿੰਘ ਜੀਤੀ ਪਡਿਆਲਾ, ਵਿਨੀਤ ਕਾਲੀਆ, ਪਰਮਜੀਤ ਕੌਰ, ਸੁਖਜਿੰਦਰ ਸਿੰਘ ਸੋਢੀ, ਬਲਵਿੰਦਰ ਧੀਮਾਨ, ਕਮਲੇਸ਼ ਚੁੱਘ, ਚੰਦਰ ਮੋਹਨ ਵਰਮਾ, ਦਿਨੇਸ ਗੌਤਮ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…