nabaz-e-punjab.com

ਜ਼ਿਲ੍ਹਾ ਯੂਥ ਅਕਾਲੀ ਦਲ ਵੱਲੋਂ ਪੌਦੇ ਲਗਾਉਣ ਦੀ ਮੁਹਿੰਮ ਸ਼ਲਾਘਾਯੋਗ ਕਦਮ: ਕੈਪਟਨ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਵਲੋਂ ਵਾਤਾਰਣ ਦੀ ਸ਼ੁਧਤਾ ਲਈ ਸ਼ਹਿਰ ’ਚ ਵੱਖ-ਵੱਖ ਤਰ੍ਹਾਂ ਦੇ ਬੂਟੇ ਲਗਾਏ ਗਏ। ਅੱਜ ਜਿਲ੍ਹਾ ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਅਤੇ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਵਲੋਂ ਬੂਟੇ ਲਗਾਏ ਗਏ। ਜਿਸ ਦੀ ਸ਼ੁਰੂਆਤ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ਼ ਤਜਿੰਦਰਪਾਲ ਸਿੰਘ ਸਿੱਧੂ ਵੱਲੋਂ ਫੇਜ਼-3ਬੀ-1 ਦੀ ਮਾਰਕੀਟ ਦੇ ਨਾਲ ਬੂਟੇ ਲਗਾ ਕੇ ਕੀਤੀ ਗਈ। ਇਸ ਮੌਕੇ ਤਜਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਜਿਲ੍ਹਾ ਯੂਥ ਅਕਾਲੀ ਦਲ ਵਲੋਂ ਬੂਟੇ ਲਗਾਉਣ ਦੀ ਮੁਹਿਮ ਸ਼ੁਰੂ ਕੀਤੀ ਗਈ ਹੈ, ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆ ਨੂੰ ਦੋ-ਦੋ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ ਅਤੇ ਇਨ੍ਹਾਂ ਬੂਟਿਆਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ।
ਇਸ ਮੌਕੇ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਯੂਥ ਅਕਾਲੀ ਦਲ ਵਲੋਂ ਹਰ ਸਾਲ ਵੱਡੀ ਗਿਣਤੀ ਵਿੱਚ ਬੂਟੇ ਲਗਾਏ ਜਾਂਦੇ ਹਨ, ਇਸ ਮੁਹਿੰਮ ਨੂੰ ਜਾਰੀ ਰਖਦਿਆਂ ਫੇਜ਼-3ਬੀ 1 ਦੇ ਵੱਖ-ਵੱਖ ਖੇਤਰ ਵਿੱਚ 100 ਦੇ ਕਰੀਬ ਬੂਟੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੂਟਿਆਂ ਨੂੰ ਲਗਾਉਣ ਤੋਂ ਬਾਅਦ ਬੂਟਿਆਂ ਦੇ ਆਲੇ ਦੁਆਲੇ ਸੁਰਖਿਆ ਗਾਰਡ ਵੀ ਲਗਾਏ ਜਾਣਗੇ ਤਾਂ ਜੋ ਕਿ ਇਨ੍ਹਾਂ ਬੂਟਿਆਂ ਨੂੰ ਕੋਈ ਜਾਨਵਾਰ ਜਾਂ ਬੱਚੇ ਤੋੜ ਨਾ ਸਕੱਣ। ਉਨ੍ਹਾਂ ਕਿਹਾ ਕਿ ਇਹ ਬੂਟੇ ਜਰੂਰਤ ਵਾਲੀਆਂ ਥਾਵਾਂ ਤੇ ਹੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਸ਼ਹਿਰ ਦੇ ਹੋਰ ਖੇਤਰਾਂ ਵਿੱਚ ਵੀ ਜਰੂਰਤ ਅਨੁਸਾਰ ਬੂਟੇ ਲਗਾਏ ਜਾਣਗੇ ਤਾਂ ਜੋ ਸਾਡਾ ਵਾਤਾਰਨ ਸਾਫ ਸੁਥਰਾ ਰਹਿ ਸਕੇ। ਇਸ ਮੌਕੇ ਅਮਨਦੀਪ ਸਿੰਘ ਅਬਿਆਣਾ, ਸੁਰਿੰਦਰ ਸਿੰਘ ਕਲੇਰ, ਇੰਦਰਜੀਤ ਸਿੰਘ ਰਿੰਕੂ, ਬਲਜਿੰਦਰ ਸਿੰਘ ਬੇਦੀ, ਮਨਦੀਪ ਸਿੰਘ ਸਰਕਲ ਪ੍ਰਧਾਨ, ਮਨਪ੍ਰੀਤ ਸਿੰਘ ਬਬੱਰਾ, ਕਰਨਬੀਰ ਸਿੰਘ, ਰਮਨਦੀਪ ਸਿੰਘ, ਭੁਪਿੰਦਰ ਸਿੰਘ, ਸਰਬਜੋਤ ਸਿੰਘ ਬੇਦੀ, ਨੂਬਲ ਚੌਹਾਨ, ਕੁਲਦੀਪ ਸਿੰਘ, ਮਨਦੀਪ ਸਿੰਘ ਸੰਧੂ, ਗੁਰਦੀਪ ਸਿੰਘ ਗਬੱਰ, ਹਰਸ਼ਦੀਪ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…