Nabaz-e-punjab.com

ਸਰਕਾਰੀ ਹਾਈ ਸਕੂਲ ਦਾਊਂ ਵਿੱਚ ਜਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ:
ਇੱਥੋਂ ਦੇ ਸਰਕਾਰੀ ਹਾਈ ਸਕੂਲ ਪਿੰਡ ਦਾਊਂ ਵਿੱਚ ਜਲਿਆਂਵਾਲਾ ਬਾਗ ਦੇ ਖੂਨੀ ਸਾਕੇ ਨੂੰ ਯਾਦ ਕਰਦਿਆਂ 100 ਸਾਲਾ ਦਿਵਸ ਮਨਾ ਕੇ ਦੇਸ਼ ਤੇ ਕੌਮ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ ਗਈ। ਇਸ ਸਬੰਧੀ ਸਕੂਲ ਦੀ ਮੁੱਖ ਅਧਿਆਪਕਾ ਸ੍ਰੀਮਤੀ ਕੰਚਨ ਬਾਲਾ ਦੀ ਦੇਖਰੇਖ ਵਿੱਚ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕਵਿਤਾ, ਭਾਸ਼ਣ, ਮੁਕਾਬਲੇ ਕਰਵਾਏ ਗਏ। ਸਕੂਲ ਦੇ ਡੀਪੀਈ ਸ਼ਮਸ਼ੇਰ ਸਿੰਘ, ਸ੍ਰੀਮਤੀ ਪਰਜੀਤ ਕੌਰ, ਸ੍ਰੀਮਤੀ ਗਗਨਦੀਪ ਕੌਰ, ਸ੍ਰੀਮਤੀ ਨਵਨੀਤ ਕੌਰ ਅਤੇ ਸ੍ਰੀਮਤੀ ਰਜਨੀ ਬਾਲਾ ਨੇ ਆਪਣੇ ਭਾਸ਼ਣ ਵਿੱਚ ਜਲਿਆਂਵਾਲਾ ਬਾਗ ਦੇ ਸਾਕੇ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਬਲਾਕ ਸੰਮਤੀ ਦੇ ਮੈਂਬਰ ਰਣਜੀਤ ਸਿੰਘ ਨੇ ਸਕੂਲ ਦੇ ਡਰਾਇੰਗ ਅਧਿਆਪਕ ਸ੍ਰੀਮਤੀ ਕੰਵਲਜੀਤ ਕੌਰ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਵੱਲੋਂ ਜਲਿਆਂਵਾਲਾ ਬਾਗ ਦੇ ਸਾਕੇ ਬਾਰੇ ਤਿਆਰ ਕੀਤੇ ਪੋਸਟਰ ਅਤੇ ਮਾਡਲ ਦੀ ਸ਼ਲਾਘਾ ਕੀਤੀ ਅਤੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਵੱਲੋਂ ਨਿਰੀਖਣ ਕਰਨ ਆਏ ਅੰਗਰੇਜ਼ੀ ਅਤੇ ਸੋਸ਼ਲ ਸਾਇੰਸ ਦੇ ਬੀਐੱਮ ਵਿਪਨ ਕੁਮਾਰ ਅਤੇ ਸਾਇੰਸ ਦੇ ਡੀਐੱਮ ਸ੍ਰੀਮਤੀ ਕਮਲਜੀਤ ਦਿਓਲ ਨੇ ਵਿਦਿਆਰਥੀਆਂ ਦੀ ਕਲਾ ਪ੍ਰਦਰਸ਼ਨੀ ਦੀ ਸ਼ਲਾਘਾ ਕੀਤੀ ਅਤੇ ਕਵਿਤਾ ‘ਭਾਸ਼ਣ, ਪੋਸਟਰ ਮੇਕਿੰਗ, ਮਾਡਲ ਮੇਕਿੰਗ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ।

Load More Related Articles
Load More By Nabaz-e-Punjab
Load More In General News

Check Also

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ

ਮਿਲਕਫੈੱਡ ਤੇ ਮਿਲਕ ਪਲਾਂਟ ਵਰਕਰ ਯੂਨੀਅਨ ਵੱਲੋਂ ਨਿੱਜੀਕਰਨ ਖ਼ਿਲਾਫ਼ ਰੋਸ ਮੁਜ਼ਾਹਰਾ ਵੇਰਕਾ ਮਿਲਕ ਪਲਾਂਟ ਮੁਹਾਲ…