Share on Facebook Share on Twitter Share on Google+ Share on Pinterest Share on Linkedin ਕਮਿਸ਼ਨਰ ਨਵਜੋਤ ਕੌਰ ਨੇ ਵਾਰਡ ਨੰਬਰ-16 ਦਾ ਦੌਰਾ ਕਰਕੇ ਸਮੱਸਿਆਵਾਂ ਸੁਣੀਆਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜੁਲਾਈ: ਮੁਹਾਲੀ ਨਗਰ ਨਿਗਮ ਦੀ ਕਮਿਸ਼ਨਰ ਨਵਜੋਤ ਕੌਰ ਅਤੇ ਐਸਈ ਨਰੇਸ਼ ਬੱਤਾ ਨੇ ਅੱਜ ਇੱਥੋਂ ਦੇ ਵਾਰਡ ਨੰਬਰ-16 ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਕੌਂਸਲਰ ਐਡਵੋਕੇਟ ਨਰਪਿੰਦਰ ਸਿੰਘ ਰੰਗੀ ਨੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਨਾਲ ਸਬੰਧਤ ਸਮੱਸਿਆਵਾਂ ਅਤੇ ਪੈਂਡਿੰਗ ਵਿਕਾਸ ਕਾਰਜਾਂ ਬਾਰੇ ਜਾਣੂ ਕਰਵਾਇਆ। ਪਿਛਲੇ ਕਈ ਦਿਨ ਤੋਂ ਬਰਸਾਤੀ ਪਾਣੀ ਗੁਰਦੁਆਰਾ ਸਾਹਿਬ ਦੀ ਬੇਸਮੈਂਟ ਵਿੱਚ ਭਰ ਜਾਣ ਕਾਰਨ ਬੜੀ ਸਮੱਸਿਆ ਬਣੀ ਹੋਈ ਹੈ। ਜਿਸ ਦਾ ਜਲਦ ਹੱਲ ਕਰਨਾ ਬੜਾ ਜ਼ਰੂਰੀ ਹੈ ਅਤੇ ਤਾਜੇ ਪਾਣੀ ਦੀ ਸਪਲਾਈ ਵਾਲੇ ਟੈਂਕਾਂ ਪਾਸੇ ਵੀ ਬਰਸਾਤੀ ਪਾਣੀ ਬਹੁਤ ਜਿਆਦਾ ਭਰ ਰਿਹਾ ਹੈ, ਜਿਸ ਦਾ ਖ਼ਤਰਾ ਪਾਣੀ ਦੇ ਟੈਂਕ ਵਿੱਚ ਮਿਕਸ ਹੋਣ ਦਾ ਹੈ, ਜਿਸ ਦੀ ਨਿਕਾਸੀ ਬਹੁਤ ਜ਼ਰੂਰੀ ਹੈ ਅਤੇ ਹੋਰ ਕਈ ਕੰਮਾਂ ਬਾਰੇ ਚਰਚਾ ਕੀਤੀ। ਇਸ ਮੌਕੇ ਕਮਿਸ਼ਨਰ ਨਵਜੋਤ ਕੌਰ ਨੇ ਵਾਰਡ ਵਾਸੀਆਂ ਨੂੰ ਜਲਦੀ ਸਮੱਸਿਆਵਾਂ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਸਾਰੇ ਕੰਮ ਪਹਿਲ ਦੇ ਅਧਾਰ ’ਤੇ ਕੀਤੇ ਜਾਣਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੌਕੇ ਨਰਪਿੰਦਰ ਸਿੰਘ ਰੰਗੀ ਅਤੇ ਵਾਰਡ ਵਾਸੀਆਂ ਨੇ ਕਮਿਸ਼ਨਰ ਨਵਜੋਤ ਕੌਰ ਦਾ ਧੰਨਵਾਦ ਕੀਤਾ। ਇਸ ਮੌਕੇ ਰਾਕੇਸ਼ ਰਾਣਾ, ਅਜੈਬ ਸਿੰਘ, ਤਰਲੋਚਨ ਸਿੰਘ, ਕਮਲਜੀਤ ਸਿੰਘ, ਲਖਵੀਰ ਕੌਰ ਲੱਖੀ, ਹਰੀ ਰਾਮ, ਦਲਵਿੰਦਰ ਸਿੰਘ, ਸੁਰਿੰਦਰ ਸਿੰਘ,ਨਿਰਮਲ ਸਿੰਘ ਆਦਿ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ