Share on Facebook Share on Twitter Share on Google+ Share on Pinterest Share on Linkedin ਕਮਿਸ਼ਨਰ ਰਾਹੁਲ ਤਿਵਾੜੀ ਅਤੇ ਡੀਸੀ ਸ੍ਰੀਮਤੀ ਸਪਰਾ ਨੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਲਿਆ ਜਾਇਜ਼ਾ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ: ਰੁਜ਼ਗਾਰ ਉਤਪਤੀ ਅਤੇ ਸਿਖਲਾਈ ਪੰਜਾਬ ਦੇ ਕਮਿਸ਼ਨਰ-ਕਮ-ਡਾਇਰੈਕਟਰ ਅਤੇ ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਦੇ ਮਿਸ਼ਨ ਡਾਇਰੈਕਟਰ ਰਾਹੁਲ ਤਿਵਾੜੀ ਵੱਲੋਂ ਬੁੱਧਵਾਰ ਨੂੰ ਇੱਥੋਂ ਦੇ ਸੈਕਟਰ-76 ਸਥਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਕੀਤੇ ਜਾ ਰਹੇ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਬਰਾੜ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੂੰ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾਵੇਗਾ ਅਤੇ ਇਹ ਅਦਾਰਾ ਨੌਜਵਾਨਾਂ ਨੂੰ ਵਿੱਦਿਅਕ ਯੋਗਤਾ ਮੁਤਾਬਕ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਾਉਣ ਲਈ ਬੇਹੱਦ ਸਹਾਈ ਹੋਵੇਗਾ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਦੇ ਬਾਕੀ ਰਹਿੰਦੇ ਕਾਰਜਾਂ ਨੂੰ ਜਲਦੀ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ। ਇਸ ਮੌਕੇ ਡੀਸੀ ਸ੍ਰੀਮਤੀ ਸਪਰਾ ਨੇ ਕਿਹਾ ਕਿ ਮੁਹਾਲੀ ਵਿੱਚ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦਫ਼ਤਰ ਸਥਾਪਿਤ ਹੋਣ ਨਾਲ ਪੰਜਾਬ ਸਰਕਾਰ ਦੀ ਘਰ ਘਰ ਰੁਜ਼ਗਾਰ ਤਹਿਤ ਪੜ੍ਹੇ ਲਿਖੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਨੌਕਰੀ ਦੇ ਅਵਸਰ ਮਿਲਣਗੇ ਅਤੇ ਇਹ ਅਦਾਰਾ ਬੇਰੁਜ਼ਗਾਰ ਨੂੰ ਠੱਲ੍ਹ ਪਾਉਣ ਵਿੱਚ ਵੀ ਬੇਹੱਦ ਮਦਦਗਾਰ ਸਾਬਤ ਹੋਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ