Nabaz-e-punjab.com

ਕਮਿਸ਼ਨਰ ਤੇ ਕੌਂਸਲਰਾਂ ਨੇ ਰੇਹੜੀ-ਫੜੀਆਂ ਲਈ ਮਾਰਕੀਟ ਵਿੱਚ ਢੁਕਵੀਂ ਥਾਂ ਦਾ ਜਾਇਜ਼ਾ ਲਿਆ

ਫੇਜ਼-7 ਦੀ ਮਾਰਕੀਟ ਪਿੱਛੇ ਪਾਇਲਟ ਪ੍ਰਾਜੈਕਟ ਵਜੋਂ ਬਣਾਏ ਜਾਣਗੇ ਵੈਡਿੰਗ ਜ਼ੋਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਿੱਚ ਅਣਅਧਿਕਾਰਤ ਰੇਹੜੀਆਂ-ਫੜੀਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਕਾਰਵਾਈ ਤੇਜ਼ ਕਰ ਦਿੱਤੀ ਹੈ। ਨਗਰ ਨਿਗਮ ਦੇ ਕਮਿਸ਼ਨਰ ਕਮਲ ਕੁਮਾਰ ਗਰਗ ਨੇ ਟਾਊਨ ਵੈਡਿੰਗ ਕਮੇਟੀ ਦੇ ਮੈਂਬਰਾਂ ਅਤੇ ਅਕਾਲੀ ਦਲ ਕੌਂਸਲਰ ਫੂਲਰਾਜ ਸਿੰਘ, ਆਰਪੀ ਸ਼ਰਮਾ ਅਤੇ ਕਾਂਗਰਸੀ ਕੌਂਸਲਰ ਕੁਲਜੀਤ ਸਿੰਘ ਬੇਦੀ ਨੂੰ ਨਾਲ ਲੈ ਕੇ ਸ਼ਹਿਰ ਦੀਆਂ ਮਾਰਕੀਟਾਂ ਦਾ ਦੌਰਾ ਕਰਕੇ ਰੇਹੜੀਆਂ-ਫੜੀਆਂ ਲਈ ਢੁਕਵੀਂ ਥਾਂ ਤਲਾਸ਼ਣ ਲਈ ਵੱਖ-ਵੱਖ ਥਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਨਗਰ ਨਿਗਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਅਤੇ ਤਹਿਬਾਜ਼ਾਰੀ ਸ਼ਾਖਾ ਦਾ ਸਟਾਫ਼ ਹਾਜ਼ਰ ਸੀ। ਇਸ ਸਾਂਝੀ ਟੀਮ ਨੇ ਦੁਕਾਨਦਾਰਾਂ ਅਤੇ ਰੇਹੜੀਆਂ-ਫੜੀਆਂ ਲਗਾਉਣ ਵਾਲੇ ਵਿਅਕਤੀਆਂ ਨਾਲ ਗੱਲ ਕੀਤੀ।
ਕੌਂਸਲਰ ਫੂਲਰਾਜ ਸਿੰਘ, ਕੁਲਜੀਤ ਸਿੰਘ ਬੇਦੀ ਅਤੇ ਆਰਪੀ ਸ਼ਰਮਾ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਰੇਹੜੀਆਂ-ਫੜੀਆਂ ਲਈ ਢੁਕਵੀਂ ਥਾਂ ਦੀ ਸ਼ਨਾਖ਼ਤ ਕਰਕੇ ਢੁਕਵੀਂ ਥਾਂ ਅਲਾਟ ਕੀਤੀ ਜਾਵੇਗੀ। ਇਸ ਤੋਂ ਬਾਅਦ ਮਾਰਕੀਟਾਂ ਵਿੱਚ ਅਣਅਧਿਕਾਰਤ ਤੌਰ ’ਤੇ ਰੇਹੜੀਆਂ-ਫੜੀਆਂ ਨਹੀਂ ਲੱਗਣ ਦਿੱਤੀਆਂ ਜਾਣਗੀਆਂ। ਸ੍ਰੀ ਬੇਦੀ ਨੇ ਦੱਸਿਆ ਕਿ ਇਸ ਸਬੰਧੀ ਪਾਇਲਟ ਪ੍ਰਾਜੈਕਟ ਵਜੋਂ ਫੇਜ਼-7 ਦੀ ਮਾਰਕੀਟ ਦੇ ਪਿੱਛੇ ਲੋੜੀਂਦੀ ਜ਼ਮੀਨ ਦੀ ਸ਼ਨਾਖ਼ਤ ਕਰਕੇ ਰੇਹੜੀਆਂ-ਫੜੀਆਂ ਲਈ ਥਾਂ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਬਾਅਦ ਸਮੁੱਚੇ ਸ਼ਹਿਰ ਦੀਆਂ ਮਾਰਕੀਟਾਂ ਦੇ ਪਿੱਛੇ ਰੇਹੜੀਆਂ-ਫੜੀਆਂ ਵਾਲਿਆਂ ਨੂੰ ਥਾਂ ਅਲਾਟ ਕੀਤੀ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀ ਕਿਸੇ ਵੀ ਮਾਰਕੀਟ ਦੇ ਅਗਲੇ ਹਿੱਸੇ ਵਿੱਚ ਕੋਈ ਰੇਹੜੀ-ਫੜੀ ਨਹੀਂ ਲੱਗਣ ਦਿੱਤੀ ਜਾਵੇਗੀ ਅਤੇ ਜੇਕਰ ਕਿਸੇ ਦੁਕਾਨ ਦੇ ਅੱਗੇ ਰੇਹੜੀ ਜਾਂ ਫੜੀ ਲੱਗੀ ਹੋਵੇਗੀ ਤਾਂ ਸਬੰਧਤ ਦੁਕਾਨਦਾਰ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ ਅਤੇ ਰੇਹੜੀ-ਫੜੀ ਵਾਲੇ ਤੋਂ ਭਾਰੀ ਜੁਰਮਾਨਾ ਵਸੂਲਿਆ ਜਾਵੇਗਾ। ਇਹ ਸਾਰੀ ਕਾਰਵਾਈ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਦ ਲਗਾਉਣ ਲਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਸ੍ਰੀ ਬੇਦੀ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਪ੍ਰਾਈਵੇਟ ਕੰਪਨੀ ਤੋਂ ਰੇਹੜੀਆਂ-ਫੜੀਆਂ ਬਾਰੇ ਸਰਵੇ ਕਰਵਾਇਆ ਗਿਆ ਹੈ। ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਹੁਣ ਤੱਕ 545 ਰੇਹੜੀ-ਫੜੀ ਵਾਲੇ ਯੋਗ ਪਾਏ ਗਏ ਹਨ। ਜਿਨ੍ਹਾਂ ਨੂੰ ਛੇਤੀ ਹੀ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਵੇ ਕਰਨ ਵਾਲੀ ਕੰਪਨੀ ਦੇ ਨੁਮਾਇੰਦਿਆਂ ਅਤੇ ਟਾਊਨ ਵੈਡਿੰਗ ਕਮੇਟੀ ਦੀ ਵੀਰਵਾਰ ਨੂੰ ਦੁਬਾਰਾ ਮੀਟਿੰਗ ਸੱਦੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …