Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਬਾਰੇ ਰਿਪੋਰਟ ਤਿਆਰ ਕਰਨ ਲਈ ਕਮੇਟੀ ਦਾ ਗਠਨ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਹੋਣਗੇ ਇਸ ਪੰਜ ਮੈਂਬਰੀ ਕਮੇਟੀ ਦੇ ਚੇਅਰਮੈਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਜੁਲਾਈ ਪੰਜਾਬ ਵਿਧਾਨ ਸਭਾ ਦੇ ਦੂਜੇ ਸਮਾਗਮ ਦੀ ਮਿਤੀ 19 ਜੂਨ 2017 ਨੂੰ ਹੋਈ ਬੈਠਕ ਵਿੱਚ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ, ਵੱਲੋਂ ਪੇਸ਼ ਕੀਤੇ ਪ੍ਰਸਤਾਵ ਅਨੁਸਾਰ ਰਾਣਾ ਕੇ.ਪੀ.ਸਿੰਘ ਸਪੀਕਰ, ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਵਿੱਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਨਾਲ ਜੁੜੇ ਹਰ ਪਹਿਲੂ ਨੂੰ ਵਿਚਾਰ ਕੇ ਰਿਪੋਰਟ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਇਕ ਸਪੈਸ਼ਲ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਵਿਧਾਨ ਸਭਾ ਦੇ ਬੁਲਾਰੇੇ ਨੇ ਦੱਸਿਆ ਕਿ ਇਸ ਪੰਜ ਮੈਂਬਰੀ ਕਮੇਟੀ ਦਾ ਸੁਖਬਿੰਦਰ ਸਿੰਘ ਸਰਕਾਰੀਆ, ਐਮ.ਐਲ.ਏ. ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ ਜਦਕਿ ਸ਼੍ਰੀ ਨੱਥੂ ਰਾਮ, ਐਮ.ਐਲ.ਏ., ਕੁਲਜੀਤ ਸਿੰਘ ਨਾਗਰਾ, ਐਮ.ਐਲ.ਏ., ਨਾਜਰ ਸਿੰਘ ਮਾਨਸ਼ਾਹੀਆ, ਐਮ.ਐਲ.ਏ. ਅਤੇ ਹਰਿੰਦਰ ਪਾਲ ਸਿੰਘ ਚੰਦੂਮਾਜਰਾ, ਐਮ.ਐਲ.ਏ. ਸਾਹਿਬਾਨ ਨੂੰ ਇਸ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਇਹ ਕਮੇਟੀ, ਜਿਨ੍ਹਾਂ ਕਿਸਾਨਾਂ ਵੱਲੋਂ ਖੁਦਕੁਸ਼ੀਆਂ ਕੀਤੀਆਂ ਗਈਆਂ ਹਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨਿੱਜੀ ਤੌਰ ਤੇ ਮਿਲ ਕੇ ਖੁਦਕੁਸ਼ੀਆਂ ਦੇ ਕਾਰਨਾਂ ਦਾ ਪਤਾ ਲਗਾਵੇਗੀ ਅਤੇ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਵਾਸਤੇ ਲੋੜੀਂਦੇ ਕਦਮ ਚੁੱਕਣ ਬਾਰੇ ਆਪਣੇ ਸੁਝਾਅ ਪੇਸ ਕਰੇਗੀ। ਇਸ ਤੋਂ ਇਲਾਵਾ ਇਹ ਕਮੇਟੀ ਖੇਤ ਮਜਦੂਰ, ਜੋ ਕਿ ਕਰਜਿਆਂ ਦੇ ਕਾਰਨ ਆਰਥਿਕ ਤੰਗੀ ਨਾਲ ਜੂਝ ਰਹੇ ਹਨ, ਨੂੰ ਇਸ ਤੰਗੀ ਵਿਚੋਂ ਬਾਹਰ ਕੱਢਣ ਲਈ ਵੀ ਆਪਣੇ ਸੁਝਾਅ ਦੇਂਦੇ ਹੋਏ ਰਿਪੋਰਟ ਪੇਸ਼ ਕਰੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ