Nabaz-e-punjab.com

ਸੂਬੇ ਵਿੱਚ ਭਾਈਚਾਰਕ ਸਾਂਝ ‘ਚ ਦਰਾੜ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਅਜਿਹੀਆਂ ਕੋਸ਼ਿਸ਼ਾਂ ਨਾਲ ਸਖਤੀ ਨਾਲ ਨਿਪਟਣ ਦਾ ਮੁੱਖ ਮੰਤਰੀ ਵੱਲੋਂ ਐਲਾਨ

ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਮੁੱਖ ਮੰਤਰੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਵਿਖੇ ਮੱਥਾ ਟੇਕਿਆ

ਨਬਜ਼-ਏ-ਪੰਜਾਬ ਬਿਊਰੋ, ਫ਼ਤਹਿਗੜ• ਸਾਹਿਬ, 27 ਦਸੰਬਰ-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸੂਬੇ ਵਿੱਚ ਭਾਈਚਾਰਕ ਸਾਂਝ ਵਿੱਚ ਤਰੇੜਾਂ ਪਾਉਣ ਦੀਆਂ ਕੋਸ਼ਿਸ਼ਾਂ ਨੂੰ ਸਫ਼ਲ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੋ ਵੀ ਸੂਬੇ ਵਿੱਚ ਧਰਮ ਨਿਰਪੱਖਤਾ ਦੇ ਮਾਹੌਲ ਨੂੰ ਨੁਕਸਾਨ ਪੁਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨਾਲ ਕਰੜੇ ਹੱਥੀਂ ਸਿੱਝਿਆ ਜਾਵੇਗਾ।
ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦੇ ਦੂਜੇ ਦਿਨ ਇਥੇ ਪੱਤਰਕਾਰਾਂ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਧਰਮ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਾ ਹੈ ਤੇ ਕਿਸੇ ਨੂੰ ਭਾਈਚਾਰਕ ਸਾਂਝ ਦਾ ਨੁਕਸਾਨ ਨਹੀਂ ਕਰਨ ਦਿੱਤਾ ਜਾਵੇਗਾ। ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਸ ਅਮਨ-ਸ਼ਾਂਤੀ ਲਈ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਨੇ ਸ਼ਹਾਦਤ ਦਿੱਤੀ, ਉਸ ਅਮਨ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।
ਹਾਲ ਹੀ ਵਿੱਚ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਨੂੰ ਨੁਕਸਾਨ ਪੁਚਾਏ ਜਾਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਅਜਿਹੀਆਂ ਘਟਨਾਵਾਂ ਦੇ ਦੁਹਰਾਅ ਸਬੰਧੀ ਅਕਾਲੀਆਂ ਨੂੰ ਚੇਤਾਵਨੀ ਦਿੰਦਿਆਂ ਆਖਿਆ ਕਿ ਉਨ•ਾਂ ਦੀ ਸਰਕਾਰ ਹੋਰਨਾਂ ਪਾਰਟੀਆਂ ਦੇ ਸੀਨੀਅਰ ਆਗੂਆਂ ਦੇ ਬੁੱਤਾਂ ਦੀ ਰਾਖੀ ਲਈ ਵਚਨਬੱਧ ਹੈ। ਸੂਬੇ ਦੇ ਵੱਖ ਵੱਖ ਹਿੱਸਿਆਂ ਵਿੱਚ ਕਈ ਸੀਨੀਅਰ ਅਕਾਲੀ ਆਗੂਆਂ ਦੇ ਵੀ ਬੁੱਤ ਲੱਗੇ ਹੋਏ ਹਨ ਤੇ ਹਰ ਹਾਲ ਅਜਿਹੇ ਬੁੱਤਾਂ ਦੀ ਵੀ ਰਾਖੀ ਕੀਤੀ ਜਾਵੇਗੀ।
1984 ਦੇ ਦੰਗਿਆਂ ਨੂੰ ਆਧਾਰ ਬਣਾ ਕੇ ਸਿਆਸੀ ਲਾਹਾ ਲੈਣ ਲਈ ਅਕਾਲੀ ਦਲ ਵੱਲੋਂ ਧਰਮ ਦੇ ਨਾਂ ‘ਤੇ ਪਾੜਾ ਪਾਉਣ ਦੀਆਂ ਅਫ਼ਸਲ ਕੋਸ਼ਿਸ਼ਾਂ ਅਤੇ ਇਨ•ਾਂ ਦੰਗਿਆਂ ਨਾਲ ਗਾਂਧੀ ਪਰਿਵਾਰ ਦਾ ਨਾਂ ਜੋੜੇ ਜਾਣ ਬਾਰੇ ਮੁੱਖ ਮੰਤਰੀ ਨੇ ਆਖਿਆ ਕਿ ਜਦੋਂ ਹਿੰਸਕ ਘਟਨਾਵਾਂ ਵਾਪਰਨੀਆਂ ਸ਼ੁਰੂ ਹੋਈਆਂ, ਉਦੋਂ ਤਾਂ ਰਾਜੀਵ ਗਾਂਧੀ ਉਥੇ ਮੌਜੂਦ ਹੀ ਨਹੀਂ ਸਨ। ਉਨ•ਾਂ ਆਖਿਆ ਕਿ ਦੰਗਿਆਂ ਵੇਲੇ ਤਾਂ ਸੁਖਬੀਰ ਬਾਦਲ ਅਮਰੀਕਾ ਵਿੱਚ ਪੜ• ਰਹੇ ਸਨ ਤੇ ਬਿਕਰਮ ਸਿੰਘ ਮਜੀਠੀਆ ਪਟਿਆਲਾ ਜਾਂ ਪੰਜਾਬ ਵਿੱਚ ਕਿਸੇ ਥਾਂ ਪੜ• ਰਹੇ ਸਨ ਤੇ ਉਨ•ਾਂ ਨੂੰ ਉਸ ਵੇਲੇ ਵਾਪਰੀਆਂ ਘਟਨਾਵਾਂ ਬਾਰੇ ਕੁਝ ਵੀ ਪਤਾ ਨਹੀਂ ਹੈ। ਇਸ ਲਈ ਉਨ•ਾਂ ਨੂੰ ਸਿਆਸੀ ਲਾਹਾ ਲੈਣ ਵਾਸਤੇ ਇਨ•ਾਂ ਘਟਨਾਵਾਂ ਸਬੰਧੀ ਧਰਮ ਦੇ ਨਾਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ।
ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਅਕਾਲੀ ਨੀਵੇਂ ਪੱਧਰ ਦੀ ਸਿਆਸਤ ਕਰ ਕੇ ਭਾਈਚਾਰਕ ਸਾਂਝ ਦਾ ਨੁਕਸਾਨ ਕਰ ਰਹੇ ਹਨ। ਉਨ•ਾਂ ਆਖਿਆ ਕਿ ਉਹ ਕਿਸੇ ਨੂੰ ਵੀ ਨਫ਼ਰਤ ਦੀ ਸਿਆਸਤ ਨਹੀਂ ਕਰਨ ਦੇਣਗੇ।
ਗੁਰਦਾਸਪੁਰ ਵਿਖੇ 03 ਜਨਵਰੀ ਨੂੰ ਪ੍ਰਧਾਨ ਮੰਤਰੀ ਦੀ ਤਜਵੀਜ਼ਤ ਸਿਆਸੀ ਰੈਲੀ ਸਬੰਧੀ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਆਖਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਰਿੰਦਰ ਮੋਦੀ ਅਜਿਹੀਆਂ ਰੈਲੀਆਂ ਕਰ ਰਹੇ ਹਨ ਪਰ ਕਾਂਗਰਸ ਲੀਡਰਸ਼ਿਪ ਇੱਕ ਵਾਰ ਫਿਰ ਅਕਾਲੀ-ਭਾਜਪਾ ਗੱਠਜੋੜ ਦੇ ਮੁਕੰਮਲ ਸਫਾਏ ਲਈ ਪੂਰੀ ਤਰ•ਾਂ ਤਿਆਰ ਹੈ।
ਇਤਿਹਾਸਕ ਨਗਰੀ ਫ਼ਤਹਿਗੜ• ਸਾਹਿਬ ਦੇ ਸਰਬਪੱਖੀ ਵਿਕਾਸ ਦੇ ਮਸਲੇ ‘ਤੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਛੇਤੀ ਹੀ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ‘ਤੇ ਚੌਕ ਬਣਾਉਣ ਦਾ ਐਲਾਨ ਵੀ ਕੀਤਾ।ਉਨ•ਾਂ ਕਿਹਾ ਕਿ ਇਸ ਇਲਾਕੇ ਦੇ ਵਿਕਾਸ ਸਬੰਧੀ ਜੋ ਵੀ ਲੋੜਾਂ ਹਨ, ਉਹ ਸਬੰਧਤ ਵਿਧਾਇਕਾਂ ਵੱਲੋਂ ਉਨ•ਾਂ ਦੇ ਧਿਆਨ ਵਿੱਚ ਲਿਆਂਦੀਆਂ ਜਾਣ ਤਾਂ ਜੋ ਛੇਤੀ ਤੋਂ ਛੇਤੀ ਉਨ•ਾਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।
ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਵਿਖੇ ਮੱਥਾ ਟੇਕਿਆਂ ਅਤੇ ਬਾਅਦ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਵੀ ਛਕਿਆ। ਉਨ•ਾਂ ਇਸ ਮੌਕੇ ਸਿਆਸੀ ਕਾਨਫ਼ਰੰਸਾਂ ਨਾ ਕੀਤੇ ਜਾਣ ‘ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸ਼ਹੀਦੀ ਜੋੜ ਮੇਲ ਦੌਰਾਨ ਸਿਆਸੀ ਰੈਲੀਆਂ ਸੋਭਦੀਆਂ ਨਹੀਂ ਹਨ। ਉਨ•ਾਂ ਕਿਹਾ ਕਿ ਲੱਖਾਂ ਸ਼ਰਧਾਲੂ ਇੱਥੇ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਹੀਦ ਹੋਏ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ, ਜਿਨ•ਾਂ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ, ਨੂੰ ਸਿਜਦਾ ਕਰਨ ਆਉਂਦੇ ਹਨ ਨਾ ਕਿ ਸਿਆਸੀ ਭਾਸ਼ਨ ਸੁਣਨ ਵਾਸਤੇ ਆਉਂਦੇ ਹਨ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸ੍ਰੀ ਫ਼ਤਹਿਗੜ• ਸਾਹਿਬ ਸਰਹਿੰਦ ਤੋਂ 05 ਕਿਲੋਮੀਟਰ ਉੱਤਰ ਵੱਲ ਸੁਸ਼ੋਭਿਤ ਉਹ ਸਥਾਨ ਹੈ, ਜਿੱਥੇ 26 ਦਸੰਬਰ 1705 ਨੂੰ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਨੂੰ ਜ਼ਿੰਦਾ ਨੀਂਹਾਂ ਵਿੱਚ ਚਿਣ ਦਿੱਤਾ ਗਿਆ ਸੀ।ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਪੁਰਾਤਨ ਸਮੇਂ ਤੋਂ ਫ਼ਤਹਿਗੜ• ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਹੁੰਦਾ ਆ ਰਿਹਾ ਹੈ।
ਇਸ ਮੌਕੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਸਲਾਹਕਾਰ ਮੁੱਖ ਮੰਤਰੀ ਪੰਜਾਬ ਭਰਤ ਇੰਦਰ ਸਿੰਘ ਚਾਹਲ, ਹਲਕਾ ਫ਼ਤਹਿਗੜ• ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਬਸੀ ਪਠਾਣਾ ਗੁਰਪ੍ਰੀਤ ਸਿੰਘ ਜੀ.ਪੀ., ਵਿਧਾਇਕ ਪਾਇਲ ਲਖਬੀਰ ਸਿੰਘ ਲੱਖਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਜੀ. ਰੂਪਨਗਰ ਰੇਂਜ ਵੀ. ਨੀਰਜਾ, ਡਿਪਟੀ ਕਮਿਸ਼ਨਰ ਫ਼ਤਹਿਗੜ• ਸਾਹਿਬ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ•ਾ ਪੁਲੀਸ ਮੁਖੀ ਸ੍ਰੀਮਤੀ ਅਲਕਾ ਮੀਨਾ, ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੇ ਸਕੱਤਰ ਬਲਵਿੰਦਰ ਮਾਵੀ, ਜ਼ਿਲ•ਾ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ ਅਤੇ ਜਸਪਾਲ ਸਿੰਘ ਜ਼ੀਰਕਪੁਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …