ਮੁਹਾਲੀ ਦੇ ਸਾਰੇ ਸੈਕਟਰਾਂ ਵਿੱਚ ਕਮਿਊਨਿਟੀ ਸੈਂਟਰ ਸਥਾਪਿਤ ਕੀਤੇ ਜਾਣਗੇ: ਬਲਬੀਰ ਸਿੱਧੂ

ਸ਼ਹਿਰ ਵਾਸੀਆਂ ਦੀ ਸਹੂਲਤ ਲਈ ਲਾਗੂ ਕੀਤੀ ਜਾਵੇਗੀ ਨਵੀਂ ਨੀਡ ਬੇਸਿਡ ਪਾਲਸੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਜਨਵਰੀ:
ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਬੀਰ ਸਿੰਘ ਸਿੱਧੂ ਨੇ ਐਲਾਨ ਕੀਤਾ ਹੈ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਸ਼ਹਿਰ ਦੇ ਸਾਰੇ ਸੈਕਟਰਾਂ ਅਤੇ ਫੇਜ਼ਾਂ ਵਿੱਚ ਅਤਿ ਆਧੁਨਿਕ ਹਸਪਤਾਲ, ਮਿਆਰੀ ਸਿੱਖਿਆ ਪ੍ਰਦਾਨ ਕਰਨ ਵਾਲੇ ਸਕੂਲ ਅਤੇ ਕਮਿਊਨਿਟੀ ਸੈਂਟਰ ਸਥਾਪਿਤ ਕੀਤੇ ਜਾਣਗੇ। ਅੱਜ ਇੱਥੋਂ ਫੇਜ਼-1 ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਨੂੰ ਇੱਕ ਨਮੂਨੇ ਦੇ ਸ਼ਹਿਰ ਵਜੋਂ ਵਿਕਸਿਤ ਕਰਨਾ ਉਨ੍ਹਾਂ ਦਾ ਸੁਪਨਾ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਦੇ ਲੋਕਾਂ ਨਾਲ ਕੀਤੇ ਹਰ ਇਕ ਵਾਅਦੇ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਨੀਡ ਬੇਸਡ ਪਾਲਿਸੀ ਲਾਗੂ ਕਰਕੇ ਜਿਥੇ ਲੋਕਾਂ ਨੂੰ ਰਾਹਤ ਦਿੱਤੀ ਜਾਵੇਗੀ, ਉਥੇ ਹੀ ਲੋਕਾਂ ਦੀ ਸਹਿਮਤੀ ਤੋਂ ਬਿਨਾਂ ਸ਼ਹਿਰ ਦੇ ਕਿਸੇ ਵੀ ਇਲਾਕੇ ਵਿਚ ਮੋਬਾਇਲ ਟਾਵਰ ਨਹੀਂ ਲਾਇਆ ਜਾਵੇਗਾ।
ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪਿਛਲੇ ਦਸ ਸਾਲਾਂ ਤੋਂ ਅਕਾਲੀਆਂ ਦਾ ਸਾਰਾ ਧਿਆਨ ਆਪਣੇ ਧੀਆਂ ਪੁੱਤਰਾਂ ਅਤੇ ਕਾਰੋਬਾਰਾਂ ਦਾ ਵਿਕਾਸ ਕਰਨ ’ਤੇ ਲੱਗਾ ਰਿਹਾ। ਜੇਕਰ ਬਾਦਲ ਸਰਕਾਰ ਅੰਦਰ ਇੱਛਾ ਸ਼ਕਤੀ ਹੁੰਦੀ ਤਾਂ ਦਸ ਸਾਲਾਂ ਦੇ ਸਮੇਂ ਵਿਚ ਮੋਹਾਲੀ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਹੱਲ ਹੋ ਸਕਦੀਆਂ ਸਨ, ਪਰ ਬਾਦਲ ਸਰਕਾਰ ਨੇ ਅਜਿਹਾ ਨਾ ਕਰਕੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਇਕੋ ਸਿੱਕੇ ਦੇ ਦੋ ਪਹਿਲੂ ਦੱਸਦਿਆਂ ਲੋਕਾਂ ਨੂੰ ਇਨ੍ਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਤੇ ਕਿਹਾ ਕਿ ਚੋਣਾਂ ਮਗਰੋਂ ਇਨ੍ਹਾਂ ਉਮੀਦਵਾਰਾਂ ਨੇ ਕਿਸੇ ਨੂੰ ਕਿਧਰੇ ਨਜ਼ਰ ਵੀ ਨਹੀਂ ਆਉਣਾ, ਜਦਕਿ ਉਨ੍ਹਾਂ ਦੇ ਘਰ ਦੇ ਦਰਵਾਜੇ ਲੋਕਾਂ ਦੀ ਸੇਵਾ ਲਈ ਦਿਨ ਰਾਤ ਖੁੱਲ੍ਹੇ ਹਨ।
ਉਨ੍ਹਾਂ ਸ਼ਹਿਰ ਦੀ ਬਿਹਤਰੀ ਤੇ ਭਲਾਈ ਲਈ ਕਾਂਗਰਸ ਪਾਰਟੀ ਦੇ ਹੱਥ ਮਜਬੂਤ ਕਰਨ ਦੀ ਅਪੀਲ ਕੀਤੀ। ਇਸ ਮੌਕੇ ਇਕੱਤਰ ਹੋਏ ਵੱਡੀ ਗਿਣਤੀ ਲੋਕਾਂ ਨੇ ਆਪਣੇ ਦੋਵੇਂ ਹੱਥ ਖੜ੍ਹੇ ਕਰਕੇ ਬਲਬੀਰ ਸਿੰਘ ਸਿੱਧੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਕੌਂਸਲਰ ਸੁਮਨ ਗਰਗ, ਪੂਜਾ ਗੌਡ, ਸਵੀਟੀ, ਅੰਜੂ ਗੋਡ, ਕ੍ਰਿਸ਼ਨਾ, ਨਿਰਮਲ, ਗੁਰਦੀਪ ਕੌਰ, ਮੋਨਿਕਾ ਸ਼ਰਮਾ, ਮੀਨਾ ਗਰਗ, ਸੋਨੀਆ ਗਰਗ, ਪਾਲਮ ਅੱਗਰਵਾਲ, ਦਰਸ਼ਨਾ, ਸ਼ਾਮ ਬਾਂਸਲ, ਪ੍ਰਦੀਪ ਪੱਪੀ, ਸੁਨੀਲ ਪਿੰਕਾ, ਅਰੁਨ ਕੁਮਾਰ, ਸੁਰਿੰਦਰ ਸ਼ਰਮਾ, ਬਲਜਿੰਦਰ ਸ਼ਰਮਾ, ਰੂਬੀ, ਯਸ਼ਪਾਲ ਚੋਪੜਾ, ਡੀ.ਡੀ.ਜੈਨ, ਕਲਸੀ, ਗੀਤਾਂਜਲੀ, ਅਸ਼ੋਕ ਕੌਂਡਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…