Share on Facebook Share on Twitter Share on Google+ Share on Pinterest Share on Linkedin ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਦੇ ਡੇਰੇ ਸੀਲ ਕਰਕੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੈਗਾ ਰੁਜ਼ਗਾਰ ਮੇਲਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਨੂੰ ਹੀ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ: ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਪੰਜਾਬ ਵਿੱਚ ਸਥਿਤ ਡੇਰਾ ਸਿਰਸਾ ਦੇ ਸਮੂਹ ਡੇਰਿਆਂ ਨੂੰ ਪ੍ਰਸ਼ਾਸਨ ਵੱਲੋਂ ਸੀਲ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਕਿਸੇ ਨੂੰ ਵੀ ਪੰਜਾਬ ਦੀ ਅਮਨ ਕਾਨੂੰਨ ਦੀ ਹਾਲਤ ਨਾਲ ਖਿਲਵਾੜ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ। ਇਹ ਗੱਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿੱਚ ਆਖੀ। ਉਹ ਅੱਜ ਇੱਥੇ ਵਿਦੇਸ਼ ਜਾਣ ਲਈ ਮੁਹਾਲੀ ਅਦਾਲਤ ਵਿੱਚ 5 ਲੱਖ ਦਾ ਮੁਚੱਲਕਾ ਭਰਨ ਆਏ ਸੀ। ਮੁੱਖ ਮੰਤਰੀ ਵੱਲੋਂ ਇਹ ਮੁਚੱਲਕਾ ਸਥਾਨਕ ਵਸਨੀਕ ਮੁਨੇਸ਼ਵਰ ਸਿੰਘ ਖਹਿਰਾ ਨੇ ਭਰਿਆ ਹੈ। ਉਹਨਾਂ ਕਿਹਾ ਕਿ ਡੇਰਾ ਵਿਵਾਦ ਦੌਰਾਨ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਵੱਲੋਂ ਪੂਰੀ ਚੌਕਸੀ ਅਤੇ ਸੰਵੇਦਨਸ਼ੀਲਤਾ ਨਾਲ ਜ਼ਿੰਮੇਵਾਰੀ ਨਿਭਾਉਂਦਿਆਂ ਮੌਕਾ ਸੰਭਾਲਿਆ ਗਿਆ ਹੈ। ਡੇਰਾ ਵਿਵਾਦ ਦੌਰਾਨ ਪੰਜਾਬ ਵਿੱਚ ਸਰਕਾਰੀ ਤੌਰ ’ਤੇ ਹੋਏ ਖਰਚ ਅਤੇ ਸਰਕਾਰੀ ਜਾਇਦਾਦ ਦੇ ਨੁਕਸਾਨ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਾਰੇ ਜ਼ਿਲ੍ਹਿਆ ਦੇ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਸਮੇਤ ਹੋਰ ਵੱਖ ਵੱਖ ਵਿਭਾਗਾਂ ਤੋਂ ਰਿਪੋਰਟ ਮੰਗੀ ਗਈ ਹੈ ਅਤੇ ਰਿਪੋਰਟ ਮਿਲਣ ਤੋਂ ਬਾਅਦ ਸਰਕਾਰ ਵੱਲੋਂ ਇਸ ਖਰਚੇ ਦਾ ਕਲੇਮ ਪੇਸ਼ ਕੀਤਾ ਜਾਵੇਗਾ। ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਨੌਕਰੀ ਮੇਲੇ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਸਪਸ਼ਟ ਕੀਤਾ ਕਿ ਇਹਨਾਂ ਨੌਕਰੀ ਮੇਲਿਆਂ ਦੌਰਾਨ ਸਿਰਫ਼ ਪੰਜਾਬ ਦੇ ਵਸਨੀਕ ਨੌਜਵਾਨਾਂ ਨੂੰ ਹੀ ਨੌਕਰੀਆਂ ਦਿੱਤੀਆਂ ਜਾਣੀਆਂ ਹਨ ਅਤੇ ਹੋਰਨਾਂ ਸੂਬਿਆਂ ਦੇ ਨੌਜਵਾਨਾਂ ਦੇ ਮਾਮਲਿਆ ਤੇ ਵਿਚਾਰ ਨਹੀਂ ਹੋਵੇਗਾ। ਇਸ ਮੌਕੇ ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ, ਸੀਨੀਅਰ ਆਗੂ ਜਸਪਾਲ ਸਿੰਘ ਜ਼ੀਰਕਪੁਰ, ਕਰਨਪਾਲ ਸਿੰਘ ਸੇਖੋ, ਮੇਜਰ ਅਮਰਦੀਪ ਸਿੰਘ, ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਨਰਪਿੰਦਰ ਸਿੰਘ ਰੰਗੀ, ਗੁਰਚਰਨ ਸਿੰਘ ਭੰਵਰਾ, ਸਤਪਾਲ ਸਿੰਘ, ਐਡਵੋਕੇਟ ਗੁਰਵਿੰਦਰ ਸਿੰਘ ਸੋਹੀ, ਐਡਵੋਕੇਟ ਐਚ.ਐਸ. ਬਾਗੜੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ। (ਬਾਕਸ ਆਈਟਮ) ਗੁਰਦਾਸਪੁਰ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ: ਮੁੱਖ ਮੰਤਰੀ ਨੇ ਕਿਹਾ ਹੈ ਕਿ ਗੁਰਦਾਸਪੁਰ ਦੀ ਲੋਕ ਸਭਾ ਦੀ ਜ਼ਿਮਨੀ ਚੋਣ ਤੋਂ ਬਾਅਦ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਪਾਰਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਸਲਾਹ ਮਸ਼ਵਰਾ ਕਰਕੇ ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਕੈਪਟਨ ਵਿਦੇਸ਼ ਜਾਣ ਸਬੰਧੀ ਮੁਹਾਲੀ ਅਦਾਲਤ ਵਿੱਚ 5 ਲੱਖ ਦਾ ਮੁਚੱਲਕਾ ਭਰਨ ਆਏ ਸੀ। ਕੋਰਟ ਕੰਪਲੈਕਸ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਮਨੀ ਚੋਣ ਤੋਂ ਤੁਰੰਤ ਬਾਅਦ ਪੰਜਾਬ ਮੰਤਰੀ ਮੰਡਲ ’ਚ ਵਾਧਾ ਕੀਤਾ ਜਾਵੇਗਾ ਅਤੇ ਸੀਨੀਅਰ ਆਗੂ ਨੂੰ ਤਰਜ਼ੀਹ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ