nabaz-e-punjab.com

ਕਾਂਗਰਸੀ ਵਰਕਰਾਂ ਤੇ ਆਮ ਲੋਕਾਂ ਦੇ ਕੰਮਾਂ ਤੋਂ ਆਨਾਕਾਨੀ ਕਰਨ ਵਾਲੇ ਅਫ਼ਸਰਾਂ ਦੀ ਹੋਵੇਗੀ ਜਵਾਬ ਤਲਬੀ: ਸਿੱਧੂ

ਸਰਕਾਰੀ ਦਫ਼ਤਰਾਂ ਵਿੱਚ ਕਾਂਗਰਸੀ ਵਰਕਰਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਹਲਕਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਅੰਦਰ ਆਪਣੇ ਕੰਮ ਕਾਰਾਂ ਲਈ ਆਏ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਅਫਸਰ ਕਾਂਗਰਸੀ ਵਰਕਰਾਂ ਦੇ ਕੰਮਾਂ ਤੋਂ ਆਨਾਕਾਨੀ ਕਰਦਾ ਹੈ ਤਾਂ ਪੰਜਾਬ ਸਰਕਾਰ ਦੁਆਰਾ ਸਬੰਧਤ ਅਫਸਰ ਦੀ ਜਵਾਬ ਤਲਬੀ ਕੀਤੀ ਜਾਵੇਗੀ। ਮੀਟਿੰਗ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੁਆਰਾ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਸਰਕਾਰੀ ਦਫਤਰਾਂ ਅੰਦਰ ਕਾਂਗਰਸੀ ਵਰਕਰਾਂ ਦੇ ਕੰਮਕਾਰ ਪਹਿਲ ਦੇ ਅਧਾਰ ’ਤੇ ਹੋਣ ਅਤੇ ਇਸੇ ਮਕਸਦ ਨੂੰ ਮੁੱਖ ਰੱਖ ਕੇ ਉਨ੍ਹਾਂ ਵਲੋਂ ਛੇਤੀ ਹੀ ਕਾਂਗਰਸੀ ਵਰਕਰਾਂ ਦੀ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਵਾਈ ਜਾਵੇਗੀ ਤਾਂ ਜੋ ਕਿਸੇ ਵੀ ਵਿਭਾਗ ਅੰਦਰ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰੀ ਦਫਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਸ੍ਰੀ ਸਿੱਧੂ ਨੇ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ ਆਪਣੇ ਇਲਾਕੇ ਦੇ ਬੇਰੁਜ਼ਗਾਰ ਨੌਜਵਾਨਾਂ ਦੀ ਪੰਜਾਬ ਸਰਕਾਰ ਦੁਆਰਾ ਆਯੋਜਿਤ ਕੀਤੇ ਜਾ ਰਹੇ ਨੌਕਰੀ ਮੇਲਿਆਂ ਲਈ ਰਜਿਸਟ੍ਰੇਸ਼ਨ ਕਰਵਾਉਣ ਤਾਂ ਜੋ ਪਹਿਲੇ ਪੜਾਅ ਦੌਰਾਨ ਹੀ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਗੱਲ ਕਰਦਿਆਂ ਸਪਸ਼ਟ ਕੀਤਾ ਕਿ ਲੋਕ ਵਿਰੋਧੀ ਪਾਰਟੀਆਂ ਦੁਆਰਾ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਜਨਤਾ ਨਾਲ ਕੀਤੇ ਗਏ ਹਰੇਕ ਵਾਅਦੇ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਮੋਹਾਲੀ ਦੇ ਉਦਯੋਗਾਂ ਬਾਰੇ ਗੱਲ ਕਰਦਿਆਂ ਵਿਧਾਇਕ ਸ. ਸਿੱਧੂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਖੰਡਰ ਬਣ ਚੁਕੇ ਉਦਯੋਗਿਕ ਫੋਕਲ ਪੁਆਇੰਟ ਨੂੰ ਕਾਂਗਰਸ ਸਰਕਾਰ ਦੁਆਰਾ ਪੁਨਰਸੁਰਜੀਤ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਨੂੰ ਆਈ.ਟੀ ਹੱਬ ਵਜੋਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਨਿੱਜੀ ਦਿਲਚਸਪੀ ਲੈ ਕੇ ਕੰਮ ਕਰ ਰਹੇ ਹਨ। ਅਕਾਲੀ ਸਰਕਾਰ ਸਮੇਂ ਬੰਦ ਹੋ ਚੁਕੇ ਮੈਗਾ ਪ੍ਰਾਜੈਕਟਾਂ ਉਤੇ ਦੁਬਾਰਾ ਕੰਮ ਚਾਲੂ ਹੋਣ ਨਾਲ ਇਲਾਕੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣੇ ਸ਼ੁਰੂ ਹੋ ਗਏ ਹਨ।
ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਭਗਤ ਸਿੰਘ ਨਾਮਧਾਰੀ, ਸਰਪੰਚ ਦਲਜੀਤ ਸਿੰਘ, ਬੂਟਾ ਸਿੰਘ ਸੋਹਾਣਾ, ਰਣਜੀਤ ਸਿੰਘ ਗਿੱਲ ਜਗਤਪੁਰਾ ਆਦਿ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਦੀ ਪਿੱਠ ਉਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਵਰਗਾ ਬੱਬਰ ਸ਼ੇਰ ਖੜ੍ਹਾ ਹੈ। ਇਸ ਲਈ ਉਨ੍ਹਾਂ ਨੂੰ ਸਰਕਾਰੀ ਦਫਤਰਾਂ ਵਿਚ ਕਿਸੇ ਵੀ ਤਰ੍ਹਾਂ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਸਗੋਂ ਜੇਕਰ ਉਨ੍ਹਾਂ ਨੂੰ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਵਿਧਾਇਕ ਸ੍ਰੀ ਸਿੱਧੂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾਂ ਵਰਕਰਾਂ ਨੂੰੰ ਅਗਾਮੀ ਲੋਕ ਸਭਾ ਚੋਣਾਂ ਲਈ ਕਮਰਕੱਸੇ ਕਰਨ ਦੀ ਅਪੀਲ ਕੀਤੀ ਤਾਂ ਜੋ ਪੰਜਾਬ ਵਿਚੋਂ ਸਾਰੀਆਂ ਸੀਟਾਂ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਵਿਚ ਪਾਈਆਂ ਜਾ ਸਕਣ।
ਇਸ ਮੌਕੇ ਠੇਕੇਦਾਰ ਮੋਹਨ ਸਿੰਘ ਬਠਲਾਣਾ, ਗਿਆਨੀ ਗੁਰਮੇਲ ਸਿੰਘ ਮਨੌਲੀ, ਬਲਜੀਤ ਸਿੰਘ ਠਸਕਾ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਚੌਧਰੀ ਰਿਸ਼ੀਪਾਲ ਸਨੇਟਾ, ਚੌਧਰੀ ਹਰਨੇਕ ਸਿੰਘ ਨੇਕੀ, ਕਰਮਜੀਤ ਸਿੰਘ ਭਾਗੋਮਾਜਰਾ, ਚੌਧਰੀ ਜਸਪਾਲ ਸਿੰਘ ਤੜੌਲੀ, ਜੋਗਿੰਦਰ ਸਿੰਘ ਧਾਰੀਵਾਲ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਟਹਿਲ ਸਿੰਘ ਮਾਣਕਪੁਰ ਕੱਲਰ, ਛੱਜਾ ਸਿੰਘ ਸਰਪੰਚ ਕੁਰੜੀ, ਹਰੀ ਸਿੰਘ ਬਾਕਰਪੁਰ, ਅਜੈਬ ਸਿੰਘ ਪੰਚ ਬਾਕਰਪੁਰ, ਮਲਕੀਤ ਸਿੰਘ ਸਰਪੰਚ ਕੰਡਾਲਾ, ਹਰਚਰਨ ਸਿੰਘ ਸਾਬਕਾ ਸਰਪੰਚ ਲਾਂਡਰਾਂ, ਸੁਰਜੀਤ ਸਿੰਘ ਸਾਬਕਾ ਸਰਪੰਚ ਸੈਦਪੁਰ, ਬਲਬੀਰ ਸਿੰਘ ਸਾਬਕਾ ਸਰਪੰਚ ਮੌਜਪੁਰ, ਗੁਰਧਿਆਨ ਸਿੰਘ ਦੁਰਾਲੀ, ਜਸਵੰਤ ਸਿੰਘ ਸਾਬਕਾ ਸਰਪੰਚ ਗਿੱਦੜਪੁਰ, ਰਣਧੀਰ ਸਿੰਘ ਧੀਰਾ ਚਾਓ ਮਾਜਰਾ, ਦਵਿੰਦਰ ਸਿੰਘ ਕੁਰੜਾ, ਕੁਲਵੰਤ ਸਿੰਘ ਬਰਿਆਲੀ, ਬੀ.ਸੀ. ਪ੍ਰੇਮੀ, ਸੋਮਨਾਥ ਗੁਡਾਣਾ, ਮਨਜੀਤ ਸਿੰਘ ਸਾਬਕਾ ਸਰਪੰਚ ਤੰਗੌਰੀ, ਗੁਰਚਰਨ ਸਿੰਘ ਭੰਵਰਾ, ਸੱਤਪਾਲ ਸਿੰਘ ਕਛਿਆੜਾ, ਜੀ.ਐੱਸ ਰਿਆੜ, ਰਜਿੰਦਰ ਸਿੰਘ ਧਰਮਗੜ੍ਹ, ਪ੍ਰਦੀਪ ਸੋਨੀ ਲਖਨੌਰ, ਮੇਜਰ ਸਿੰਘ ਸਾਬਕਾ ਸਰਪੰਚ ਮਨੌਲੀ, ਗੁਰਬਚਨ ਸਿੰਘ ਪ੍ਰੇਮਗੜ੍ਹ, ਫਕੀਰ ਸਿੰਘ ਮੋਟੇ ਮਾਜਰਾ, ਅਮਰਜੀਤ ਸਿੰਘ ਮੋਨੀ ਪੰਚ ਜੁਝਾਰ ਨਗਰ, ਬਾਲ ਕ੍ਰਿਸ਼ਨ ਸਾਬਕਾ ਸਰਪੰਚ ਝਿਊਰਹੇੜੀ, ਰਮਨਦੀਪ ਸਿੰਘ ਸਫੀਪੁਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…