Nabaz-e-punjab.com

ਕੰਪਿਊਟਰ ’ਤੇ ਫਰਜ਼ੀ ਖ਼ਬਰ ਬਣਾ ਕੇ ਬਲੌਂਗੀ ਪੰਚਾਇਤ ਨੂੰ ਭੰਡਣ ਵਾਲਿਆਂ ਵਿਰੁੱਧ ਪੁਲੀਸ ਨੂੰ ਦਿੱਤੀ ਸ਼ਿਕਾਇਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਇੱਥੋਂ ਦੇ ਨੇੜਲੇ ਪਿੰਡ ਬਲੌਂਗੀ ਦੇ ਪੰਚਾਇਤ ਮੈਂਬਰਾਂ ਵੱਲੋਂ ਸ਼ਰਾਰਤੀ ਅਨਸਰਾਂ ਵੱਲੋਂ ਕੰਪਿਊਟਰ ’ਤੇ ਤਿਆਰ ਕੀਤੀ ਇੱਕ ਫਰਜ਼ੀ ਖ਼ਬਰ ਬਣਾ ਕੇ ਉਸ ਨੂੰ ਸੋੋਸ਼ਲ ਮੀਡੀਆ ਉੱਤੇ ਅਪਲੋਡ ਕਰਕੇ ਗਰਾਮ ਪੰਚਾਇਤ ਅਤੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਜਨਤਕ ਤੌਰ ’ਤੇ ਬਦਨਾਮ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਮੁਹਾਲੀ ਪ੍ਰੈਸ ਕਲੱਬ ਵਿੱਚ ਅੱਜ ਹੋਈ ਪ੍ਰੈਸ ਕਾਨਫਰੰਸ ਦੌਰਾਨ ਬਲੌਂਗੀ ਦੀ ਸਾਬਕਾ ਸਰਪੰਚ ਬੀਬੀ ਭਿੰਦਰਜੀਤ ਕੌਰ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਕਿਸੇ ਜਾਣਕਾਰ ਨੇ ਵਟਸਐਪ ’ਤੇ ਇੱਕ ਖ਼ਬਰ ਦਿਖਾਈ ਜੋ ਕਿ ਇੱਕ ਅੰਗਰੇਜ਼ੀ ਅਖ਼ਬਾਰ ਵਿੱਚ ਲੱਗੀ ਹੋਈ ਦਰਸਾਈ ਗਈ ਹੈ। ਖ਼ਬਰ ਵਿੱਚ ਲਿਖਿਆ ਗਿਆ ਸੀ ਕਿ ਰਾਮ ਨਾਥ ਪੰਚ ਅਤੇ ਕਲੋਨੀ ਸਰਪੰਚ ਵੱਲੋਂ ਸਰਕਾਰੀ ਗਰਾਂਟ ਰਾਹੀਂ ਅੰਬੇਦਕਰ ਕਲੋਨੀ ਵਿੱਚ ਸੀਵਰੇਜ ਟਰੀਟਮੈਂਟ ਪਾਇਆ ਜਾ ਰਿਹਾ ਹੈ ਅਤੇ ਇਸ ਦੀ ਆੜ ਵਿੱਚ ਉਨ੍ਹਾਂ ਵੱਲੋਂ 20 ਲੱਖ ਰੁਪਏ ਦਾ ਘਪਲਾ ਕੀਤਾ ਗਿਆ ਹੈ।
ਬੀਬੀ ਭਿੰਦਰਜੀਤ ਕੌਰ ਦਾ ਕਹਿਣਾ ਹੈ ਕਿ ਇਹ ਹੀ ਨਹੀਂ ਖ਼ਬਰ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਇਸ ਮਾਮਲੇ ਵਿੱਚ ਖਰੜ ਪੰਚਾਇਤ ਸਮਿਤੀ ਦੇ ਦੋ ਬੀਡੀਪੀਓਜ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਸਲ ਗੱਲ ਤਾਂ ਇਹ ਹੈ ਕਿ ਬਲੌਂਗੀ ਦੀ ਪੰਚਾਇਤ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਲਈ ਕੋਈ ਸਰਕਾਰੀ ਗਰਾਂਟ ਆਈ ਹੀ ਨਹੀਂ ਸੀ ਅਤੇ ਅੰਬੇਦਕਰ ਕਲੌਨੀ ਵਿੱਚ ਸੀਵਰੇਜ ਅਤੇ ਪਾਣੀ ਦੀ ਨਿਕਾਸੀ ਅਤੇ ਉਸ ਦੀ ਦੇਖ ਰੇਖ ਨੂੰ ਅੰਬੇਦਕਰ ਕਲੋਨੀ ਦੇ ਵਸਨੀਕਾਂ ਵੱਲੋਂ ਇੱਕ ਕਮੇਟੀ ਦਾ ਗਠਨ ਕਰਕੇ ਚਲਾਇਆ ਜਾ ਰਿਹਾ ਹੈ। ਜਿਸ ਦੀ ਉਹ ਚੇਅਰਪਰਸਨ ਹਨ। ਉਨ੍ਹਾਂ ਕਿਹਾ ਕਿ ਪਬਲਿਕ ਦੇ ਕੰਮ ਲਈ ਪਬਲਿਕ ਕੋਲੋਂ ਹੀ ਫੰਡ ਇਕੱਠਾ ਕਰਕੇ ਕਲੋਨੀ ਵਿੱਚ ਕੰਮ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਜਦੋਂ ਉਨ੍ਹਾਂ ਨੇ ਬੀਤੀ 14 ਦਸੰਬਰ ਦਾ ਅੰਗਰੇਜ਼ੀ ਅਖ਼ਬਾਰ ਦੇਖਿਆ ਗਿਆ ਤਾਂ ਉਸ ਵਿੱਚ ਖ਼ਬਰ ਨਹੀਂ ਲੱਗੀ ਹੋਈ ਸੀ। ਜਦੋਂ ਉਨ੍ਹਾਂ ਆਪਣੇ ਤੌਰ ’ਤੇ ਪੜਤਾਲ ਕੀਤੀ ਤਾਂ ਪਤਾ ਲੱਗਾ ਕਿ ਕਿਸੇ ਸ਼ਰਾਰਤੀ ਅਨਸਰ ਨੇ ਕੰਪਿਊਟਰਾਈਜ਼ ਇਹ ਫਰਜ਼ੀ ਖ਼ਬਰ ਬਣਾ ਕੇ ਸੋਸ਼ਲ ਮੀਡੀਆ ਵਿੱਚ ਅਪਲੋਡ ਕਰਕੇ ਪੰਚਾਇਤ ਦੀ ਬਦਨਾਮੀ ਕੀਤੀ ਗਈ ਹੈ। ਸ਼ਰਾਰਤੀ ਅਨਸਰ ਨੇ ਇਹ ਖਬਰ ਕੰਪਿਊਟਰ ਰਾਹੀਂ ਫਰਜ਼ੀ ਤਿਆਰ ਕੀਤੀ ਗਈ ਹੈ ਅਤੇ ਇੱਕ ਨਾਮੀ ਅੰਗਰੇਜ਼ੀ ਅਖ਼ਬਾਰ ਦਾ ਨਾਂ ਵੀ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬੀਤੀ ਭਿੰਦਰਜੀਤ ਕੌਰ ਦਾ ਕਹਿਣਾ ਹੈ ਕਿ ਪੰਚਾਇਤੀ ਚੋਣਾਂ ਨੇੜੇ ਆਉਣ ਕਾਰਨ ਕਿਸੇ ਵੱਲੋਂ ਇਹ ਗਲਤ ਹਰਕਤ ਕੀਤੀ ਗਈ ਹੈ ਅਤੇ ਉਨ੍ਹਾਂ ਦੇ ਅਕਸ ਨੂੰ ਖ਼ਰਾਬ ਕੀਤਾ ਗਿਆ ਹੈ। ਉਨ੍ਹਾਂ ਇਸ ਸਬੰਧੀ ਐਸਐਸਪੀ ਨੂੰ ਲਿਖਤੀ ਸ਼ਿਕਾਇਤ ਦੇ ਕੇ ਮੰਗ ਕੀਤੀ ਹੈ ਕਿ ਇਸ ਫਰਜ਼ੀ ਖ਼ਬਰ ਛਾਪਣ ਵਾਲੇ ਵਿਅਕਤੀ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾਵੇ ਅਤੇ ਸ਼ਰਾਰਤੀ ਅਨਸਰ ਦਾ ਪਤਾ ਲਗਾ ਕੇ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਹ ਜਲਦੀ ਹੀ ਇਸ ਸਬੰਧੀ ਅੰਗਰੇਜ਼ੀ ਅਖ਼ਰਬਾਰ ਦੇ ਮੁੱਖ ਸੰਪਾਦਕ ਨੂੰ ਵੀ ਮਿਲ ਕੇ ਸ਼ਿਕਾਇਤ ਦੇਣਗੇ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …