Share on Facebook Share on Twitter Share on Google+ Share on Pinterest Share on Linkedin ਜ਼ਖ਼ਮੀ ਅੌਰਤ ਵੱਲੋਂ ਪੁਲੀਸ ’ਤੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਾ ਕਰਨ ਦਾ ਦੋਸ਼, ਐਸਐਸਪੀ ਨੂੰ ਦਿੱਤੀ ਸ਼ਿਕਾਇਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਈ: ਮੁਹਾਲੀ ਕੌਮਾਂਤਰੀ ਏਅਰਪੋਰਟ ਦੀ ਜੂਹ ਵਿੱਚ ਵਸਦੇ ਪਿੰਡ ਝਿਊਰਹੇੜੀ ਦੀ ਅੌਰਤ ਕਰਮਜੀਤ ਕੌਰ ਨੇ ਐਸਐਸਪੀ ਨੂੰ ਸ਼ਿਕਾਇਤ ਦੇ ਕੇ ਦੋਸ਼ ਲਾਇਆ ਕਿ ਪੁਲੀਸ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 28 ਮਾਰਚ ਨੂੰ ਉਸ ਦੇ ਕੁਝ ਰਿਸ਼ਤੇਦਾਰਾਂ ਵੱਲੋਂ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਕੇ ਉਸ ਨੂੰ ਅਤੇ ਉਸ ਦੀ ਬੇਟੀ ਰਣਜੀਤ ਕੌਰ ਨੂੰ ਜ਼ਖ਼ਮੀ ਕਰ ਦਿੱਤਾ ਸੀ। ਹਾਲਾਂਕਿ ਇਸ ਸਬੰਧੀ ਪੁਲੀਸ ਨੇ ਕਈ ਵਿਅਕਤੀਆਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਲੇਕਿਨ ਹੁਣ ਤੱਕ ਹਮਲਾਵਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਪੀੜਤ ਕਰਮਜੀਤ ਕੌਰ ਨੇ ਅੱਜ ਪੱਤਰਕਾਰਾਂ ਨੂੰ ਦੱਸਿਆ ਕਿ ਬੀਤੀ 28 ਮਾਰਚ ਨੂੰ ਦੁਪਹਿਰ ਵੇਲੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਹਮਲਾ ਕਰ ਦਿੱਤਾ ਸੀ। ਜਿਸ ਕਾਰਨ ਉਹ ਅਤੇ ਉਸ ਦੀ ਬੇਟੀ ਜ਼ਖ਼ਮੀ ਹੋ ਗਈ ਸੀ। ਇਸ ਸਬੰਧੀ ਥਾਣਾ ਸੋਹਾਣਾ ਵਿੱਚ ਹਰਬੰਸ ਸਿੰਘ, ਅਮਰਜੀਤ ਕੌਰ, ਲਵਪ੍ਰੀਤ ਕੌਰ, ਰਾਣੀ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ ਅਤੇ ਗੋਗਾ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 325,323,506 ਅਤੇ 34 ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਤੱਕ ਹਮਲਾਵਰ ਫੜੇ ਨਹੀਂ ਗਏ ਹਨ। ਜਿਸ ਕਾਰਨ ਉਹ ਦਹਿਸ਼ਤ ਦੇ ਮਾਹੌਲ ਵਿੱਚ ਜੀਅ ਰਹੀ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਹਮਲਾਵਰਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਇਸ ਸਬੰਧੀ ਥਾਣਾ ਸੋਹਾਣਾ ਦੀ ਐਸਐਚਓ ਖੁਸ਼ਪ੍ਰੀਤ ਕੌਰ ਨੇ ਕਿਹਾ ਕਿ ਲੜਾਈ ਝਗੜੇ ਸਬੰਧੀ ਇਤਲਾਹ ਮਿਲਣ ’ਤੇ ਉਨ੍ਹਾਂ ਨੇ ਖ਼ੁਦ ਪੀੜਤ ਅੌਰਤ ਦੇ ਘਰ ਜਾ ਕੇ ਜਾਂਚ ਕੀਤੀ ਗਈ ਅਤੇ ਇਸ ਸਬੰਧੀ ਪੁਲੀਸ ਵੱਲੋਂ ਕਈ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੂਜੀ ਧਿਰ ਵੱਲੋਂ ਵੀ ਉਕਤ ਅੌਰਤ ਦੇ ਖ਼ਿਲਾਫ਼ ਕੁਹਾੜੇ ਨਾਲ ਹਮਲਾ ਕਰਨ ਦਾ ਦੋਸ਼ ਲਗਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਬਰੀਕੀ ਨਾਲ ਪੜਤਾਲ ਕਰ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ