ਚੰਨੀ ਤੇ ਸਿੱਖ ਜਮਾਤ ਪ੍ਰਤੀ ਅਸੱਭਿਅਕ ਤੇ ਅਪਮਾਨਜਨਕ ਟਿੱਪਣੀਆਂ ਬਾਰੇ ਪੁਲੀਸ ਨੂੰ ਦਿੱਤੀ ਸ਼ਿਕਾਇਤ

ਵਸਟਅੱਪ ਗਰੁੱਪ ਐਡਮਿੰਨ ਤੇ ਪੋਸਟਾਂ ਪਾਉਣ ਵਾਲੇ ਖ਼ਿਲਾਫ਼ ਅਪਰਾਧਿਕ ਕੇਸ ਦਰਜ ਕਰਨ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖ ਜਗਤ ਪ੍ਰਤੀ ਸੋਸ਼ਲ ਮੀਡੀਆ ’ਤੇ ਅਸੱਭਿਅਕ ਅਤੇ ਅਪਮਾਨ ਜਨਕ ਟਿੱਪਣੀਆਂ ਦਾ ਮਾਮਲਾ ਭਖ ਗਿਆ ਹੈ। ਚੰਨੀ ਦੇ ਅਹੁਦਾ ਸੰਭਾਲਣ ਤੋਂ ਬਾਅਦ ਕੁੱਝ ਵਿਅਕਤੀਆਂ ਵੱਲੋਂ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਦਾ ਹੜ੍ਹ ਲਿਆਂਦਾ ਗਿਆ ਹੈ, ਜਿਸ ਦੀ ਦਲਿਤ ਭਾਈਚਾਰੇ ਵੱਲੋਂ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਕਿਸੇ ਵੀ ਵਿਅਕਤੀ ਦੀ ਜਾਤ ਨੂੰ ਭੰਡਣ ਦੀ ਬਜਾਏ ਉਸ ਦੀ ਕਾਬਲੀਅਤ ਦੀ ਪ੍ਰਸੰਸਾ ਕੀਤੀ ਜਾਵੇ।
ਦਲਿਤ ਚੇਤਨਾ ਮੰਚ ਪੰਜਾਬ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਇਕ ਵਸਟਅੱਪ ਗਰੁੱਪ ’ਤੇ ਪਾਈ ਪੋਸਟ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਇੱਥੇ ਐਸਐਸਪੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸਬੰਧਤ ਵਿਅਕਤੀ ਵਿਰੁੱਧ ਅਪਰਾਧਿਕ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਨੇ ਇਕ ਪੋਸਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਿੱਖ ਜਮਾਤ ਪ੍ਰਤੀ ਅਸੱਭਿਅਕ ਅਤੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਪੰਜਾਬੀਆਂ ਖਾਸ ਕਰਕੇ ਸਿੱਖਾਂ ਅਤੇ ਦਲਿਤ ਸਮਾਜ ਵਿੱਚ ਭਾਰੀ ਨਮੋਸ਼ੀ ਅਤੇ ਗੁੱਸੇ ਦੀ ਲਹਿਰ ਹੈ।
ਸ੍ਰੀ ਪੁਰਖਾਲਵੀ ਨੇ ਕਿਹਾ ਕਿ ਹਿੰਦੀ ਵਿੱਚ ਪਾਈ ਉਕਤ ਪੋਸਟ ਨਾਲ ਗਰੀਬ ਵਰਗ ਦੇ ਲੋਕਾਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਬਰਦਾਸ਼ਤ ਕਰਨ ਦੇ ਯੋਗ ਨਹੀਂ ਹਨ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਅਜਿਹੀਆਂ ਪੋਸਟਾਂ ਪਾ ਕੇ ਆਪਸੀ ਭਾਈਚਾਰਕ ਸਾਂਝ ਅਤੇ ਸਮਾਜਿਕ ਰਿਸ਼ਤਿਆਂ ਨੂੰ ਕਲੰਕਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਹ ਮਨੁੱਖਤਾ ਲਈ ਘਾਤਕ ਸਿੱਧ ਹੋ ਸਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਗਰੁੱਪ ਐਡਮਿੰਨ ਅਤੇ ਪੋਸਟ ਅਪਲੋਡ ਕਰਨ ਵਾਲੇ ਵਿਅਕਤੀ ਖ਼ਿਲਾਫ਼ ਅਪਰਾਧਿਕ ਪਰਚਾ ਕਰਕੇ ਉਨ੍ਹਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਭਵਿੱਖ ਅਜਿਹੀਆਂ ਫਿਰਕੂ ਅਤੇ ਗੁੰਮਰਾਹਕੁਨ ਸਾਜ਼ਿਸ਼ਾਂ ਨੂੰ ਠੱਲ੍ਹ ਪਾਈ ਜਾ ਸਕੇ। ਇੰਜ ਹੀ ਹੋਰਨਾਂ ਵਸਟਅੱਪ ਗਰੁੱਪਾਂ ਅਤੇ ਫੇਸਬੁੱਕ ’ਤੇ ਵੀ ਕੁੱਝ ਵਿਅਕਤੀ ਅਨਾਪ ਸਰਾਫ਼ ਪੋਸਟਾਂ ਪਾ ਰਹੇ ਹਨ, ਜੋ ਉਨ੍ਹਾਂ ਦੀ ਬੀਮਾਰ ਮਾਨਸਿਕਤਾ ਦੀ ਨਿਸ਼ਾਨੀ ਹੈ।

Load More Related Articles
Load More By Nabaz-e-Punjab
Load More In Police

Check Also

Punjab Police busts module backed by foreign based gangsters; key operative, three weapon suppliers held with 2 pistols

Punjab Police busts module backed by foreign based gangsters; key operative, three weapon …