Share on Facebook Share on Twitter Share on Google+ Share on Pinterest Share on Linkedin ਨਾਜਾਇਜ਼ ਕਲੋਨੀਆਂ ਦੇ ਮਾਲਕਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਨੂੰ ਦਿੱਤੀ ਸ਼ਿਕਾਇਤ ਗਮਾਡਾ ਨੇ ਪੇਂਡੂ ਇਲਾਕੇ ਵਿੱਚ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਸ਼ਿਕੰਜਾ ਕੱਸਿਆ ਨਾਜਾਇਜ਼ ਉਸਾਰੀਆਂ ਖ਼ਿਲਾਫ਼ ਕਾਰਵਾਈ ਲਈ ਤਹਿਸੀਲ ਪੱਧਰ ’ਤੇ ਕਮੇਟੀਆਂ ਬਣਾਈਆਂ: ਪਵਿੱਤਰ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਜੂਨ: ਗਰੇਟਰ ਮੁਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਨੇ ਮੁਹਾਲੀ ਸਮੇਤ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਇਲਾਕੇ ਵਿੱਚ ਨਾਜਾਇਜ਼ ਕਲੋਨੀਆਂ ਕੱਟਣ ਵਾਲੇ ਕਲੋਨਾਈਜ਼ਰਾਂ ਖ਼ਿਲਾਫ਼ ਸ਼ਿਕੰਜਾ ਕੱਸ ਦਿੱਤਾ ਹੈ। ਹੁਣ ਤੱਕ ਕਈ ਗੈਰ ਕਾਨੂੰਨੀ ਕਲੋਨੀਆਂ ਕੀਤੀਆਂ ਜਾ ਰਹੀਆਂ ਸੈਂਕੜੇ ਉਸਾਰੀਆਂ ਨੂੰ ਤਹਿਸ-ਨਹਿਸ ਕੀਤਾ ਜਾ ਚੁੱਕਾ ਹੈ ਅਤੇ ਹੁਣ ਬਿਲਡਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਪੁਲੀਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਅੱਜ ਗਮਾਡਾ ਦੇ ਅਸਟੇਟ ਅਫ਼ਸਰ ਪਵਿੱਤਰ ਸਿੰਘ ਨੇ ‘ਨਬਜ਼-ਏ-ਪੰਜਾਬ ਬਿਊਰੋ, ਨਾਲ ਗੱਲਬਾਤ ਦੌਰਾਨ ਦੱਸਿਆ ਕਿ ਮੁਹਾਲੀ ਨੇੜਲੇ ਪਿੰਡਾਂ ਅਤੇ ਹੋਰਨਾਂ ਇਲਾਕਿਆਂ ਵਿੱਚ ਕਾਨੂੰਨ ਨੂੰ ਛਿੱਕੇ ’ਤੇ ਟੰਗ ਕੇ ਕੁਝ ਕਲੋਨਾਈਜ਼ਰਾਂ ਵੱਲੋਂ ਖੇਤਾਂ ਵਿੱਚ ਪਲਾਟ ਕੱਟ ਕੇ ਵੇਚਣ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਨਾਲ ਗਮਾਡਾ ਦੀ ਵਿਸ਼ੇਸ਼ ਟੀਮਾਂ ਵੱਲੋਂ ਵੀ ਕੀਤੇ ਗਏ ਸਰਵੇ ਦੌਰਾਨ ਦੇਖਿਆ ਗਿਆ ਕਿ ਮੁਹਾਲੀ ਨੇੜਲੇ ਪਿੰਡਾਂ ਝਾਮਪੁਰ, ਦਾਊਂ, ਜੁਝਾਰ ਨਗਰ, ਬਹਿਲੋਲਪੁਰ, ਘੜੂੰਆਂ ਸਮੇਤ ਰੂਪਨਗਰ ਅਤੇ ਹੋਰਨਾਂ ਥਾਵਾਂ ਉੱਤੇ ਨਿਯਮਾਂ ਦੀ ਘੋਰ ਉਲੰਘਣਾ ਕਰਕੇ ਨਾਜਾਇਜ਼ ਕਲੋਨੀਆਂ ਬਣ ਰਹੀਆਂ ਹਨ ਅਤੇ ਕਈ ਥਾਵਾਂ ਉੱਤੇ ਸ਼ੋਅਰੂਮਾਂ ਅਤੇ ਮਕਾਨਾਂ ਦੀ ਉਸਾਰੀਆਂ ਕੀਤੀਆਂ ਜਾ ਰਹੀਆਂ ਸਨ। ਅਧਿਕਾਰੀ ਨੇ ਦੱਸਿਆ ਕਿ ਗਮਾਡਾ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਖੇਤਰਾਂ ਵਿੱਚ ਉਸਾਰੀ ਅਧੀਨ ਇਮਾਰਤਾਂ ਨੂੰ ਢਾਹ ਦਿੱਤਾ ਗਿਆ ਅਤੇ ਨਾਜਾਇਜ਼ ਕਲੋਨੀਆਂ ਵਿੱਚ ਬਣ ਰਹੀਆਂ ਸੜਕਾਂ ਵਿੱਚ ਵੀ ਖੱਡੇ ਪੁੱਟ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਨਿਯਮਾਂ ਨੂੰ ਛਿੱਕੇ ’ਤੇ ਟੰਗ ਕੇ ਨਾਜਾਇਜ਼ ਕਲੋਨੀਆਂ ਕੱਟਣ ਅਤੇ ਗਲਤ ਤਰੀਕੇ ਨਾਲ ਪਲਾਟ ਵੇਚ ਕੇ ਮੁਨਾਫ਼ਾ ਕਮਾਉਣ ਵਾਲੇ ਕਲੋਨਾਈਜ਼ਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਮਾਡਾ ਸਿਰਫ਼ ਨਾਜਾਇਜ਼ ਉਸਾਰੀਆਂ ਢਾਹੁਣ ਤੱਕ ਹੀ ਸੀਮਤ ਨਹੀਂ ਰਹੇਗਾ ਬਲਕਿ ਗੈਰ ਕਾਨੂੰਨੀ ਤਰੀਕੇ ਨਾਲ ਰੀਅਲ ਅਸਟੇਟ ਦਾ ਕੰਮ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧੀ ਗਮਾਡਾ ਨੇ ਹਾਲ ਹੀ ਵਿੱਚ ਬਲੌਂਗੀ ਪੁਲੀਸ ਨੂੰ ਪੱਤਰ ਲਿਖ ਕੇ ਸਬੰਧਤ 15 ਕਲੋਨਾਈਜ਼ਰਾਂ ਖ਼ਿਲਾਫ਼ ਐਫ਼ਆਈਆਰ ਕਰਨ ਦੀ ਮੰਗ ਕੀਤੀ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਤਹਿਸੀਲ ਪੱਧਰ ’ਤੇ ਛੇ ਕਮੇਟੀਆਂ ਬਣਾਈਆਂ ਗਈਆਂ ਹਨ। ਐਸਡੀਓ ਹਰਪ੍ਰੀਤ ਸਿੰਘ ਨਾਜਾਇਜ਼ ਉਸਾਰੀਆਂ ਢਾਹੁਣ ਦੀ ਕਰਵਾਈ ਦੀ ਨਿਗਰਾਨੀ ਕਰ ਰਹੇ ਹਨ ਜਦੋਂਕਿ ਸਮੇਂ ਸਮੇਂ ਸਿਰ ਉਹ ਖ਼ੁਦ ਵੀ ਨਜ਼ਰਸਾਨੀ ਕਰਦੇ ਆ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੈਸੇ ਬਚਾਉਣ ਦੇ ਚੱਕਰ ਵਿੱਚ ਠੱਗੀਆਂ ਮਾਰਨ ਵਾਲੇ ਬਿਲਡਰਾਂ ਦੇ ਝਾਂਸੇ ਵਿੱਚ ਨਾ ਆਉਣ। ਨਹੀਂ ਤਾਂ ਉਹ ਆਪਣੇ ਜੀਵਨ ਭਰ ਜਮ੍ਹਾ ਪੂੰਜੀ ਨੂੰ ਗੁਆ ਲੈਣਗੇ। ਉਨ੍ਹਾਂ ਦੱਸਿਆ ਕਿ ਗਮਾਡਾ ਵੱਲੋਂ ਵੀ ਇਸ ਸਬੰਧੀ ਜਾਗਰੂਕਤਾ ਫੈਲਾਈ ਜਾਵੇਗੀ ਕਿ ਇਨ੍ਹਾਂ ਇਲਾਕਿਆਂ ਵਿੱਚ ਕੋਈ ਪ੍ਰਾਪਰਟੀ ਨਾ ਖਰੀਦੀ ਜਾਵੇ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਉਸਾਰੀਆਂ ਢਾਹੁਣ ਦਾ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਅਣਅਧਿਕਾਰਤ ਕਲੋਨੀਆਂ ਦੀ ਉਸਾਰੀ ਨੂੰ ਬਿਲਕੁਲ ਬਰਦਾਸਤ ਨਹੀਂ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ